Politics
ਵਿਧਾਨ ਸਭਾ ''ਚ DAP ਖਾਦ ਦੇ ਮੁੱਦੇ ''ਤੇ ਹੰਗਾਮਾ, ਸਪੀਕਰ ਹੋਏ ਤੱਤੇ Friday, Oct 23, 2026।

ਵਿਧਾਨ ਸਭਾ ''ਚ DAP ਖਾਦ ਦੇ ਮੁੱਦੇ ''ਤੇ ਹੰਗਾਮਾ, ਸਪੀਕਰ ਹੋਏ ਤੱਤੇ
Friday, Oct 23, 2026।
ਚੰਡੀਗੜ੍ਹ (need24) : ਪੰਜਾਬ ਵਿਧਾਨ ਸਭਾ ਦੇ ਪ੍ਰਸ਼ਨ ਕਾਲ ਦੌਰਾਨ ਕਿਸਾਨਾਂ ਅਤੇ ਡੀ. ਏ. ਪੀ. ਖਾਦ ਦੀ ਉਪਲੱਬਧਤਾ ਦਾ ਮੁੱਦਾ ਉੱਠਣ ’ਤੇ ਸਦਨ 'ਚ ਹੰਗਾਮਾ ਹੋ ਗਿਆ। ਇਸ ਦੌਰਾਨ ਆਜ਼ਾਦ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਕਾਂਗਰਸੀ ਮੈਂਬਰਾਂ ’ਤੇ ਭੜਕ ਗਏ। ਉਨ੍ਹਾਂ ਕਾਂਗਰਸੀ ਵਿਧਾਇਕਾਂ ਨੂੰ ਆਪਣੀਆਂ ਸੀਟਾਂ ’ਤੇ ਬੈਠਣ ਦੀ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਦਾ ਸਭ ਤੋਂ ਵੱਡਾ ਮੁੱਦਾ ਕਿਸਾਨੀ ਹੈ ਅਤੇ ਇਸ ਨੂੰ ਗੰਭੀਰਤਾ ਨਾਲ ਸੁਣਿਆ ਜਾਣਾ ਚਾਹੀਦਾ ਹੈ। ਰਾਣਾ ਇੰਦਰ ਪ੍ਰਤਾਪ ਨੇ ਕਿਹਾ ਕਿ ਕਿਸਾਨਾਂ ਨਾਲ ਸਬੰਧਿਤ ਮੁੱਦਾ ਬੇਹੱਦ ਅਹਿਮ ਹੈ ਅਤੇ ਇਸ ’ਤੇ ਖੇਤੀਬਾੜੀ ਮੰਤਰੀ ਦਾ ਜਵਾਬ ਸੁਣਨਾ ਜ਼ਰੂਰੀ ਹੈ। ਉਨ੍ਹਾਂ ਕਾਂਗਰਸੀ ਮੈਂਬਰਾਂ ਨੂੰ ਅਪੀਲ ਕੀਤੀ ਕਿ ਉਹ ਨਾਅਰੇਬਾਜ਼ੀ ਬੰਦ ਕਰਕੇ ਸਦਨ ਦੀ ਕਾਰਵਾਈ ਚੱਲਣ ਦੇਣ, ਤਾਂ ਜੋ ਕਿਸਾਨਾਂ ਦੀ ਸਮੱਸਿਆ ਬਾਰੇ ਚਰਚਾ ਹੋ ਸਕੇ।
ਇਸ ਦੌਰਾਨ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵੀ ਵਾਰ-ਵਾਰ ਕਾਂਗਰਸੀ ਮੈਂਬਰਾਂ ਨੂੰ ਸ਼ਾਂਤ ਰਹਿਣ ਅਤੇ ਕਿਸਾਨਾਂ ਦੇ ਮੁੱਦੇ ਨੂੰ ਸੁਣਨ ਦੀ ਅਪੀਲ ਕੀਤੀ ਪਰ ਕਾਂਗਰਸੀ ਵਿਧਾਇਕਾਂ ਵੱਲੋਂ ਨਾਅਰੇਬਾਜ਼ੀ ਜਾਰੀ ਰੱਖਣ ਕਾਰਨ ਸਪੀਕਰ ਨੇ ਉਨ੍ਹਾਂ ਨੂੰ ਝਾੜ ਪਾਈ। ਸਪੀਕਰ ਨੇ ਨਾਅਰੇਬਾਜ਼ੀ ਕਰ ਰਹੇ ਮੈਂਬਰਾਂ ਨੂੰ ਕਿਹਾ ਕਿ ਜਦੋਂ ਕਿਸਾਨਾਂ ਨਾਲ ਸਬੰਧਿਤ ਅਹਿਮ ਮਸਲਾ ਸਦਨ 'ਚ ਉਠਾਇਆ ਜਾ ਰਿਹਾ ਹੈ ਤਾਂ ਉਸ ਨੂੰ ਸੁਣਿਆ ਜਾਣਾ ਚਾਹੀਦਾ ਹੈ। ਇਸੇ ਦੌਰਾਨ ਉਨ੍ਹਾਂ ਨਾਅਰੇਬਾਜ਼ੀ ਕਰ ਰਹੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੂੰ ਵੀ ਟੋਕਿਆ ਅਤੇ ਸਦਨ ਦੀ ਮਰਿਆਦਾ ਬਣਾਈ ਰੱਖਣ ਲਈ ਕਿਹਾ।