🔥 ट्रेंडिंग જમ્મુ-કાશ્મીરમાં ભારે વરસાદનો કહેર: સલ... મહીસાગર જિલ્લામાં વિદેશી દારૂ પકડાયો અમદાવાદના વાસણા વિસ્તારમાંથી નશાકારક ક... પારડીમાં રેમન્ડ કંપની પાસે કારમાંથી 60... ન્યૂજર્સીના BAPS અક્ષરધામની મુલાકાતે મ... ખેડા જિલ્લાના લસુન્દ્રા ગામના 63 વર્ષી...
23 अग. 2026
ગુજરાતી मराठी ਪੰਜਾਬੀ বাংলা
स्थानीय

ਸੰਗਰੂਰ: ਵਿੱਤ ਮੰਤਰੀ ਹਰਪਾਲ ਚੀਮਾ ਦੀ ਕੋਠੀ ਦਾ ਘਿਰਾਓ ਕਰਨ ਪਹੁੰਚੇ ETT ਅਧਿਆਪਕਾਂ ਨੂੰ ਪੁਲਿਸ ਨੇ ਹਿਰਾਸਤ ਵਿੱਚ ਲਿਆ

✍️ रिपोर्टर: Paras Sharma 🗓 22 अग. 2026, 03:18 PM 👁 8
यहाँ देखें: ▶️ YouTube
शेयर करें: 💬 WhatsApp 📘 Facebook 𝕏 Post

ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ETT ਅਧਿਆਪਕਾਂ ਵੱਲੋਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਰਿਹਾਇਸ਼ ਦਾ ਘਿਰਾਓ ਕਰਨ ਦੀ ਕੋਸ਼ਿਸ਼ ਕੀਤੀ ਗਈ।

ਸੰਗਰੂਰ ਵਿਖੇ ਅੱਜ ETT ਅਧਿਆਪਕਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਕੋਠੀ ਦਾ ਘਿਰਾਓ ਕਰਨ ਲਈ ਰੋਸ ਪ੍ਰਦਰਸ਼ਨ ਕੀਤਾ ਗਿਆ। ਅਧਿਆਪਕਾਂ ਨੇ ਸਰਕਾਰ ਖਿਲਾਫ ਨਾਅਰੇਬਾਜ਼ੀ ਕਰਦਿਆਂ ਆਪਣੀਆਂ ਮੰਗਾਂ ਨੂੰ ਜਲਦ ਪੂਰਾ ਕਰਨ ਦੀ ਮੰਗ ਕੀਤੀ।

ਪ੍ਰਦਰਸ਼ਨ ਦੌਰਾਨ ਸਥਿਤੀ ਉਸ ਸਮੇਂ ਤਣਾਅਪੂਰਨ ਹੋ ਗਈ ਜਦੋਂ ਅਧਿਆਪਕਾਂ ਨੇ ਮੰਤਰੀ ਦੀ ਰਿਹਾਇਸ਼ ਵੱਲ ਵਧਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਮੌਕੇ 'ਤੇ ਤਾਇਨਾਤ ਪੁਲਿਸ ਪ੍ਰਸ਼ਾਸਨ ਨੇ ਪ੍ਰਦਰਸ਼ਨਕਾਰੀ ਅਧਿਆਪਕਾਂ ਨੂੰ ਰੋਕ ਲਿਆ ਅਤੇ ਉਨ੍ਹਾਂ ਨੂੰ ਉਥੋਂ ਹਟਾਉਣ ਦੀ ਕਾਰਵਾਈ ਸ਼ੁਰੂ ਕਰ ਦਿੱਤੀ।

ਪੁਲਿਸ ਨੇ ਪ੍ਰਦਰਸ਼ਨ ਕਰ ਰਹੇ ਕਈ ETT ਅਧਿਆਪਕਾਂ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਪ੍ਰਸ਼ਾਸਨ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਸਨ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਨੂੰ ਰੋਕਿਆ ਜਾ ਸਕੇ।
📲Get App