🔥 TRENDING हजारीबाग में कोयला हाइवा से टकराव, एक... ಕೇಂದ್ರ ಸರ್ಕಾರಕ್ಕೆ ಜಾನಸನ್ ಘೋಡೆ ಒತ್ತಾಯ જૂનાગઢ વન વિભાગના વનકર્મીઓએ રાત્રિમાં... E‑Bike Rental Service Launched at Hamp... Volunteer Groups Launch Harihara Plant... बिहार के सीएम समराट चौधरी ने आयोजित कि...
19 Oct 2026•
ગુજરાતી मराठी ਪੰਜਾਬੀ বাংলা
Defence

ਜਲੰਧਰ 'ਚ ਵਧੀ ਸੁਰੱਖਿਆ! ਭਾਰੀ ਪੁਲਸ ਫੋਰਸ ਤਾਇਨਾਤ ‎Monday, Oct 19, 2026।

✍️ Reporter: Shamsher Singh 🗓 19 Oct 2026, 02:54 PM 👁 23
Share: 💬 WhatsApp 📘 Facebook 𝕏 Post

ਜਲੰਧਰ 'ਚ ਵਧੀ ਸੁਰੱਖਿਆ! ਭਾਰੀ ਪੁਲਸ ਫੋਰਸ ਤਾਇਨਾਤ ‎Monday, Oct 19, 2026।

ਜਲੰਧਰ 'ਚ ਵਧੀ ਸੁਰੱਖਿਆ! ਭਾਰੀ ਪੁਲਸ ਫੋਰਸ ਤਾਇਨਾਤ
‎Monday, Oct 19, 2026।
‎ਜਲੰਧਰ (need24news)- ਦੁਸਹਿਰੇ ਦਾ ਤਿਉਹਾਰ ਅਮਨ-ਅਮਾਨ ਅਤੇ ਸੁਰੱਖਿਅਤ ਢੰਗ ਨਾਲ ਨੇਪਰੇ ਚਾੜ੍ਹਨ ਲਈ ਜਲੰਧਰ ਪੁਲਸ ਨੇ ਸ਼ਹਿਰ 'ਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਹਨ। ਪੁਲਸ ਕਮਿਸ਼ਨਰ ਸਤਿੰਦਰ ਸਿੰਘ ਦੇ ਨਿਰਦੇਸ਼ਾਂ ’ਤੇ ਸ਼ਹਿਰ ਦੇ ਵੱਖ-ਵੱਖ ਦੁਸਹਿਰਾ ਗਰਾਊਂਡਾਂ ਅਤੇ ਸਮਾਰੋਹ ਵਾਲੀਆਂ ਥਾਵਾਂ ਦੇ ਆਲੇ-ਦੁਆਲੇ ਭਾਰੀ ਪੁਲਸ ਫੋਰਸ ਨੂੰ ਤਾਇਨਾਤ ਕੀਤਾ ਗਿਆ ਹੈ। ਮੰਗਲਵਾਰ ਨੂੰ ਆਯੋਜਿਤ ਹੋਣ ਵਾਲੇ ਦੁਸਹਿਰਾ ਸਮਾਰੋਹਾਂ ਦੌਰਾਨ ਰਾਵਣ, ਕੁੰਭਕਰਨ ਅਤੇ ਮੇਘਨਾਦ ਦੇ ਪੁਤਲਿਆਂ ਨੂੰ ਫੂਕਿਆ ਜਾਵੇਗਾ। ਇਸ ਦੌਰਾਨ ਵੱਡੀ ਗਿਣਤੀ ਵਿਚ ਲੋਕਾਂ ਦੇ ਆਪਣੇ ਪਰਿਵਾਰਾਂ ਨਾਲ ਸਮਾਰੋਹਾਂ ਵਿਚ ਪਹੁੰਚਣ ਦੀ ਸੰਭਾਵਨਾ ਨੂੰ ਵੇਖਦੇ ਹੋਏ ਪੁਲਸ ਪ੍ਰਸ਼ਾਸਨ ਨੇ ਸੁਰੱਖਿਆ ਵਿਵਸਥਾ ਨੂੰ ਮਜ਼ਬੂਤ ਕੀਤਾ ਹੈ।
‎ਪੁਲਸ ਕਮਿਸ਼ਨਰ ਸਤਿੰਦਰ ਸਿੰਘ ਨੇ ਸ਼ਹਿਰ ਦੇ ਪ੍ਰਮੁੱਖ ਦੁਸਹਿਰਾ ਸਮਾਰੋਹਾਂ ਵਿਚ ਸੁਰੱਖਿਆ ਪ੍ਰਬੰਧਾਂ ਦੀ ਸਮੀਖਿਆ ਕਰਦਿਆਂ ਸੀਨੀਅਰ ਪੁਲਸ ਅਧਿਕਾਰੀਆਂ ਨੂੰ ਜ਼ਰੂਰੀ ਦਿਸ਼ਾ-ਨਿਰਦੇਸ਼ ਦਿੱਤੇ ਹਨ। ਜਿਹੜੇ ਸਮਾਰੋਹਾਂ ਵਿਚ ਵੀ. ਆਈ. ਪੀ. ਅਤੇ ਹੋਰ ਪਤਵੰਤੇ ਸੱਜਣਾਂ ਦੇ ਪਹੁੰਚਣ ਦੀ ਸੰਭਾਵਨਾ ਹੈ, ਉੱਥੇ ਵਿਸ਼ੇਸ਼ ਸੁਰੱਖਿਆ ਵਿਵਸਥਾ ਯਕੀਨੀ ਬਣਾਉਣ ਲਈ ਸੀਨੀਅਰ ਪੱਧਰ ਦੇ ਅਧਿਕਾਰੀਆਂ ਦੀ ਡਿਊਟੀ ਲਾਈ ਗਈ ਹੈ। ਉਨ੍ਹਾਂ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਸੁਰੱਖਿਆ ਸਬੰਧੀ ਤਿਆਰੀਆਂ ’ਤੇ ਚਰਚਾ ਕੀਤੀ ਅਤੇ ਸਮਾਰੋਹਾਂ ਦੌਰਾਨ ਚੌਕਸੀ ਬਣਾਈ ਰੱਖਣ ’ਤੇ ਜ਼ੋਰ ਦਿੱਤਾ।
‎ਦੁਸਹਿਰਾ ਸਮਾਰੋਹਾਂ ਵਿਚ ਹਜ਼ਾਰਾਂ ਦੀ ਗਿਣਤੀ ਵਿਚ ਸ਼ਰਧਾਲੂਆਂ ਅਤੇ ਸ਼ਹਿਰ ਵਾਸੀਆਂ ਦੇ ਪਹੁੰਚਣ ਦੀ ਉਮੀਦ ਹੈ। ਪੁਤਲਾ ਫੂਕਦੇ ਵੇਖਣ ਲਈ ਦੁਸਹਿਰਾ ਗਰਾਊਂਡਾਂ ਵਿਚ ਉਮੜਨ ਵਾਲੀ ਭੀੜ ਨੂੰ ਧਿਆਨ ਵਿਚ ਰੱਖਦੇ ਹੋਏ ਪੁਲਸ ਪ੍ਰਸ਼ਾਸਨ ਸਾਹਮਣੇ ਕਾਨੂੰਨ-ਵਿਵਸਥਾ ਬਣਾਈ ਰੱਖਣ ਦੇ ਨਾਲ-ਨਾਲ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਜ਼ਿੰਮੇਵਾਰੀ ਰਹੇਗੀ। ਅਜਿਹੇ ਵਿਚ ਪ੍ਰਮੁੱਖ ਸਮਾਰੋਹ ਵਾਲੀਆਂ ਥਾਵਾਂ ਦੇ ਆਲੇ-ਦੁਆਲੇ ਪੁਲਸ ਦੀ ਤਾਇਨਾਤੀ ਵਧਾਈ ਗਈ ਹੈ, ਤਾਂ ਜੋ ਕਿਸੇ ਵੀ ਅਣਸੁਖਾਵੀਂ ਘਟਨਾ ਦੇ ਖ਼ਦਸ਼ੇ ਨੂੰ ਘੱਟ ਕੀਤਾ ਜਾ ਸਕੇ ਅਤੇ ਆਯੋਜਨ ਸ਼ਾਂਤੀਪੂਰਨ ਢੰਗ ਨਾਲ ਨੇਪਰੇ ਚੜ੍ਹਨ।
📲Get App