🔥 TRENDING बड़ी खबर: सरदारशहर के कल्याणपुरा में म... બનાસકાંઠા માં જુગલસીંગ ચીકલીગર ગેંગ સા... JNU Students Continue Protests, Demand... BJP Leader Files Complaint Against Con... 26 Women Honored at Bihar Regiment's A... 30,000 Devotees Attend Sharad Purnima...
25 Oct 2026•
ગુજરાતી मराठी ਪੰਜਾਬੀ বাংলা
Politics

ਅਕਾਲੀ-ਭਾਜਪਾ ਗਠਜੋੜ ਦੀਆਂ ਚਰਚਾਵਾਂ ਵਿਚਾਲੇ MP ਚੰਨੀ ਦਾ ਵੱਡਾ ਬਿਆਨ

✍️ Reporter: Shamsher Singh 🗓 25 Oct 2026, 07:44 PM 👁 17
Share: 💬 WhatsApp 📘 Facebook 𝕏 Post

ਅਕਾਲੀ-ਭਾਜਪਾ ਗਠਜੋੜ ਦੀਆਂ ਚਰਚਾਵਾਂ ਵਿਚਾਲੇ MP ਚੰਨੀ ਦਾ ਵੱਡਾ ਬਿਆਨ

ਅਕਾਲੀ-ਭਾਜਪਾ ਗਠਜੋੜ ਦੀਆਂ ਚਰਚਾਵਾਂ ਵਿਚਾਲੇ MP ਚੰਨੀ ਦਾ ਵੱਡਾ ਬਿਆਨ
‎Sunday, Oct 25, 2026 ।
‎
‎
‎ਚੰਡੀਗੜ੍ਹ (ਸ਼ਮਸ਼ੇਰ ਸਿੰਘ ਮਰਾੜ)- ਜਲੰਧਰ ਤੋਂ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਅਕਾਲੀ ਦਲ ਅਤੇ ਭਾਜਪਾ ਦੇ ਸਬੰਧਾਂ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਅਕਾਲੀ-ਭਾਜਪਾ ਦੇ ਗਠਜੋੜ ਦੀਆਂ ਚਰਚਾਵਾਂ 'ਤੇ ਬੋਲਦੇ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਅਕਾਲੀ ਦਲ ਅਤੇ ਭਾਜਪਾ ਦਾ ਗੱਠਜੋੜ ਕਦੇ ਟੁੱਟਿਆ ਹੀ ਨਹੀਂ, ਸਗੋਂ ਦੋਵਾਂ ਪਾਰਟੀਆਂ ਵਿਚਾਲੇ ਅੰਦਰਖਾਤੇ ਸਾਂਝ ਲਗਾਤਾਰ ਚੱਲਦੀ ਆ ਰਹੀ ਹੈ।
‎ਚਰਨਜੀਤ ਸਿੰਘ ਚੰਨੀ ਨੇ ਦੋਸ਼ ਲਾਇਆ ਕਿ ਜਦੋਂ ਕੇਂਦਰ ਸਰਕਾਰ ਵੱਲੋਂ ਖੇਤੀਬਾੜੀ ਸਬੰਧੀ ਕਾਲੇ ਕਾਨੂੰਨ ਲਿਆਂਦੇ ਗਏ ਸਨ, ਉਸ ਸਮੇਂ ਵੀ ਅਕਾਲੀ ਦਲ ਅਤੇ ਭਾਜਪਾ ਇਕੱਠੇ ਸਨ। ਦੋਵਾਂ ਪਾਰਟੀਆਂ ਦੀ ਆਪਸੀ ਸਾਂਝ ਉਸ ਸਮੇਂ ਤੋਂ ਹੀ ਚੱਲ ਰਹੀ ਹੈ ਅਤੇ ਹੁਣ ਇਹ ਵੇਖਣਾ ਹੋਵੇਗਾ ਕਿ ਇਹ ਸਿਆਸੀ ਸਾਂਝ ਖੁੱਲ੍ਹ ਕੇ ਸਾਹਮਣੇ ਆਉਂਦੀ ਹੈ ਜਾਂ ਫਿਰ ਅੰਦਰਖਾਤੇ ਹੀ ਜਾਰੀ ਰਹਿੰਦੀ ਹੈ। ਚੰਨੀ ਨੇ ਤੰਜ ਭਰੇ ਲਹਿਜ਼ੇ 'ਚ ਕਿਹਾ ਕਿ ਪਤਾ ਨਹੀਂ ਹੁਣ ਬਿੱਲੀ ਥੈਲੇ ’ਚੋਂ ਬਾਹਰ ਆਵੇਗੀ ਜਾਂ ਅੰਦਰ ਹੀ ਬੈਠੀ ਰਹੇਗੀ। ਲੁਧਿਆਣਾ ਵਿਖੇ ਭਗਵਾਨ ਵਾਲਮੀਕੀ ਜੀ ਦੇ ਪ੍ਰਗਟ ਦਿਵਸ ਮੌਕੇ ਆਯੋਜਿਤ ਇੱਕ ਪ੍ਰੋਗਰਾਮ ਵਿੱਚ ਸ਼ਿਰਕਤ ਕਰਨ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਚੰਨੀ ਨੇ ਲੋਕਾਂ ਨੂੰ ਭਗਵਾਨ ਵਾਲਮੀਕੀ ਮਹਾਰਾਜ ਜੀ ਦੇ ਪ੍ਰਗਟ ਦਿਵਸ ਦੀ ਵਧਾਈ ਦਿੱਤੀ।
‎ਉਨ੍ਹਾਂ ਦੇ ਇਸ ਬਿਆਨ ਨੂੰ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਮੁੜ ਸੰਭਾਵਿਤ ਗੱਠਜੋੜ ਦੀਆਂ ਚਰਚਾਵਾਂ ਨਾਲ ਜੋੜ ਕੇ ਵੇਖਿਆ ਜਾ ਰਿਹਾ ਹੈ। ਸਾਬਕਾ ਮੁੱਖ ਮੰਤਰੀ ਨੇ ਸਿਆਸੀ ਆਗੂਆਂ ਦੇ ਪਾਰਟੀਆਂ ਬਦਲਣ ਦੇ ਰੁਝਾਨ 'ਤੇ ਵੀ ਟਿੱਪਣੀ ਕੀਤੀ। ਉਨ੍ਹਾਂ ਕਿਹਾ ਕਿ ਹਰ ਕਿਸੇ ਦੀ ਆਪਣੀ ਮਰਜ਼ੀ ਹੈ, ਕੋਈ ਕਿਸੇ ਪਾਸੇ ਜਾ ਰਿਹਾ ਹੈ ਅਤੇ ਕੋਈ ਕਿਸੇ ਹੋਰ ਪਾਸੇ ਜਾ ਰਿਹਾ ਹੈ। ਚੰਨੀ ਦੇ ਇਸ ਬਿਆਨ ਰਾਹੀਂ ਵੱਖ-ਵੱਖ ਪਾਰਟੀਆਂ ਵਿਚਾਲੇ ਚੱਲ ਰਹੀ ਸਿਆਸੀ ਹਲਚਲ ’ਤੇ ਤੰਜ ਕੱਸਿਆ ਗਿਆ ਹੈ। ਉਨ੍ਹਾਂ ਨੇ ਐਲਾਨ ਕੀਤਾ ਕਿ ਸੂਬੇ 'ਚ ਕਾਂਗਰਸ ਦੀ ਸਰਕਾਰ ਬਣਨ 'ਤੇ ਭਗਵਾਨ ਵਾਲਮੀਕੀ ਜੀ ਨੂੰ ਸਮਰਪਿਤ ਇਕ ਯੂਨੀਵਰਸਿਟੀ ਬਣਾਈ ਜਾਵੇਗੀ, ਜਿੱਥੇ ਪੀ. ਐੱਚ. ਡੀ. ਤੱਕ ਦੀ ਪੜ੍ਹਾਈ ਫਰੀ ਹੋਵੇਗੀ।
📲Get App