अपराध
ਪਿੰਡ ਭੰਮੇ ਕਲਾਂ ''ਚ ਹੋਈ ਨੌਜਵਾਨ ਦੀ ਮੌਤ ਦੇ ਮਾਮਲੇ ''ਚ ਨਵਾਂ ਮੋੜ! ਧਰਨੇ ''ਚ ਪਹੁੰਚੇ MP ਚੰਨੀ ਤੇ ਬਲੌਕਰ ਸਿੰਘ

Wednesday, Oct 28, 2026।
ਮਾਨਸਾ (need24)- ਮਾਨਸਾ ਜ਼ਿਲ੍ਹੇ ਦੇ ਪਿੰਡ ਭੰਮੇ ਕਲਾਂ 'ਚ ਇਕ ਨੌਜਵਾਨ ਦੀ ਮੌਤ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਨੌਜਵਾਨ ਦੀ ਮੌਤ ਦੇ ਮਾਮਲੇ ਨੇ ਨਵਾਂ ਮੋੜ ਲੈ ਲਿਆ ਹੈ। ਪਰਿਵਾਰ ਨੇ ਦੋਸ਼ ਲਗਾਇਆ ਹੈ ਕਿ ਨੌਜਵਾਨ ਦੀ ਮੌਤ ਨਸ਼ੇ ਦੀ ਓਵਰਡੋਜ਼ ਕਾਰਨ ਹੋਈ ਹੈ ਪਰ ਪੁਲਸ ਜਾਂਚ 'ਚ ਇਹ ਕਤਲ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਸ ਨੇ ਕਾਰਵਾਈ ਕਰਦੇ ਇਸ ਮਾਮਲੇ 'ਚ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਉਨ੍ਹਾਂ ਖ਼ਿਲਾਫ਼ ਧਾਰਾ 302 ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਉਥੇ ਹੀ ਇਸ ਮਾਮਲੇ ਵਿਚ ਲਾਏ ਗਏ ਧਰਨੇ ਦੌਰਾਨ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਪੀੜਤ ਪਰਿਵਾਰ ਨੂੰ ਮਿਲਣ ਲਈ ਪਿੰਡ ਭੰਮੇ ਕਲਾਂ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਪਰਿਵਾਰ ਨਾਲ ਮੁਲਾਕਾਤ ਕੀਤੀ ਅਤੇ ਮਾਮਲੇ ਸਬੰਧੀ ਜਾਣਕਾਰੀ ਹਾਸਲ ਕੀਤੀ। ਹੁਣ ਵੇਖਣਾ ਹੋਵੇਗਾ ਕਿ ਇਸ ਮਾਮਲੇ ਦੀ ਜਾਂਚ ਦੌਰਾਨ ਅੱਗੇ ਕੀ ਖ਼ੁਲਾਸੇ ਹੁੰਦੇ ਹਨ ਅਤੇ ਪੀੜਤ ਪਰਿਵਾਰ ਨੂੰ ਕਦੋਂ ਤੱਕ ਇਨਸਾਫ਼ ਮਿਲਦਾ ਹੈ।
ਜ਼ਿਕਰਯੋਗ ਹੈ ਕਿ ਮਾਨਸਾ ਜ਼ਿਲ੍ਹੇ ਦੇ ਪਿੰਡ ਭੰਮੇ ਕਲਾਂ ਦੇ ਇਕ ਨੌਜਵਾਨ ਦੀ ਬੀਤੇ ਦਿਨ ਸ਼ੱਕੀ ਹਾਲਾਤ ਵਿੱਚ ਮੌਤ ਹੋ ਗਈ। ਜਿਸ ਤੋਂ ਬਾਅਦ ਜ਼ਬਰਦਸਤ ਹੰਗਾਮ ਵੇਖਣ ਨੂੰ ਮਿਲਿਆ। ਨੌਜਵਾਨ ਦਾ ਪਰਿਵਾਰ ਅਤੇ ਪਿੰਡ ਵਾਸੀ ਉਸ ਦੀ ਲਾਸ਼ ਨੂੰ ਮਾਨਸਾ ਦੇ ਤ੍ਰਿਕੁਨੀ ਚੌਕ ਵਿਖੇ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਝੋਟਾ ਦੇ ਸਮਰਥਨ 'ਚ ਕੀਤੇ ਗਏ ਵਿਰੋਧ ਪ੍ਰਦਰਸ਼ਨ ਵਿੱਚ ਸ਼ਾਮਲ ਹੋਣ ਲਈ ਲੈ ਕੇ ਜਾ ਰਹੇ ਸਨ। ਪੁਲਸ ਨੇ ਸੜਕ 'ਤੇ ਵਾਹਨ ਅਤੇ ਟਰੱਕ ਖੜ੍ਹੇ ਕਰਕੇ ਉਨ੍ਹਾਂ ਦੀ ਆਵਾਜਾਈ ਨੂੰ ਰੋਕ ਦਿੱਤਾ, ਜਿਸ ਕਾਰਨ ਪੁਲਸ ਅਤੇ ਪ੍ਰਦਰਸ਼ਨਕਾਰੀਆਂ ਵਿਚਕਾਰ ਝੜਪ ਹੋ ਗਈ। ਬਾਅਦ 'ਚ ਪੁਲਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਲਿਆ ਅਤੇ ਪ੍ਰਦਰਸ਼ਨਕਾਰੀਆਂ ਨੂੰ ਖਿੰਡਾ ਦਿੱਤਾ। ਵਿਰੋਧ ਪ੍ਰਦਰਸ਼ਨ ਦੌਰਾਨ ਕਈ ਲੋਕਾਂ ਨੂੰ ਹਿਰਾਸਤ 'ਚ ਲਿਆ ਗਿਆ ਸੀ। ਪੁਲਸ ਨੇ ਅਕਾਲੀ ਦਲ (ਵਾਰਿਸ ਪੰਜਾਬ ਦੇ) ਦੇ ਆਗੂਆਂ ਲੱਖਾ ਸਿੰਘ ਸਿਧਾਣਾ ਅਤੇ ਭਾਨਾ ਸਿੱਧੂ ਨੂੰ ਵੀ ਵਿਰੋਧ ਪ੍ਰਦਰਸ਼ਨ ਵਾਲੀ ਥਾਂ ਤੋਂ ਗ੍ਰਿਫ਼ਤਾਰ ਕਰ ਲਿਆ ਸੀ।
ਮ੍ਰਿਤਕ ਦੀ ਪਛਾਣ ਦਲਜੀਤ ਸਿੰਘ (32) ਵਾਸੀ ਪਿੰਡ ਭੰਮੇ ਕਲਾਂ ਵਜੋਂ ਹੋਈ ਸੀ। ਦਲਜੀਤ ਦੀ ਲਾਸ਼ ਪਿੰਡ ਦੇ ਨੇੜੇ ਖੇਤਾਂ 'ਚੋਂ ਮਿਲੀ। ਪਰਿਵਾਰ ਅਨੁਸਾਰ ਕੁਝ ਅਣਪਛਾਤੇ ਨੌਜਵਾਨ ਉਸ ਨੂੰ ਇਕ ਕਾਰ ਵਿੱਚ ਲੈ ਕੇ ਆਏ ਅਤੇ ਪਿੰਡ ਦੇ ਨੇੜੇ ਛੱਡ ਗਏ। ਪਰਿਵਾਰ ਨੂੰ ਸ਼ੱਕ ਹੈ ਕਿ ਦਲਜੀਤ ਦੀ ਮੌਤ ਨਸ਼ੇ ਦੀ ਓਵਰਡੋਜ਼ ਕਾਰਨ ਹੋਈ ਹੈ। ਪਰਿਵਾਰ ਦਾ ਇਲਜ਼ਾਮ ਹੈ ਕਿ ਇਲਾਕੇ 'ਚ ਨਸ਼ਿਆਂ ਦੀ ਵਿਕਰੀ ਨੌਜਵਾਨਾਂ ਦੀ ਜ਼ਿੰਦਗੀ ਬਰਬਾਦ ਕਰ ਰਹੀ ਹੈ। ਉਨ੍ਹਾਂ ਮੰਗ ਕੀਤੀ ਹੈ ਕਿ ਨਸ਼ਾ ਵੇਚਣ ਵਾਲਿਆਂ ਦੀ ਪਛਾਣ ਕੀਤੀ ਜਾਵੇ ਅਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਜਾਵੇ। ਪਰਿਵਾਰ ਦਾ ਕਹਿਣਾ ਹੈ ਕਿ ਮੁਲਜ਼ਮਾਂ ਖ਼ਿਲਾਫ਼ ਸ਼ਖ਼ਤ ਕਾਰਵਾਈ ਹੋਣ ਤੱਕ ਉਨ੍ਹਾਂ ਦਾ ਵਿਰੋਧ ਜਾਰੀ ਰਹੇਗਾ।