🔥 TRENDING ਮੱਧ ਪ੍ਰਦੇਸ਼: ਪੰਨਾ ''ਚ ਆਟੋ-ਰਿਕਸ਼ਾ ਚਾਲਕ ਦ... बेडर जिला पुलिस ने मुडाबी पुलिस स्टेशन... GJM Delegation Meets West Bengal CM to... લીંબડી નજીક ચોરણિયા પર ડમ્પર-આઇશર ટ્રક... MP to Release 3.5 Million Students’ Pe... बीडर जिला पुलिस ने मासिक अपराध बैठक मे...
21 Nov 2026•
ગુજરાતી मराठी ਪੰਜਾਬੀ বাংলা
Politics

ਵੱਡੀ ਖ਼ਬਰ: MP ਅੰਮ੍ਰਿਤਪਾਲ ਸਿੰਘ ਪਹੁੰਚੇ ਪੰਜਾਬ!

✍️ Reporter: Shamsher Singh 🗓 21 Nov 2026, 10:13 AM 👁 12
Share: 💬 WhatsApp 📘 Facebook 𝕏 Post

ਵੱਡੀ ਖ਼ਬਰ: MP ਅੰਮ੍ਰਿਤਪਾਲ ਸਿੰਘ ਪਹੁੰਚੇ ਪੰਜਾਬ!

ਵੱਡੀ ਖ਼ਬਰ: MP ਅੰਮ੍ਰਿਤਪਾਲ ਸਿੰਘ ਪਹੁੰਚੇ ਪੰਜਾਬ!
‎Saturday, Nov 21, 2026।
‎ਅੰਮ੍ਰਿਤਸਰ (ਵੈੱਬ ਡੈਸਕ): ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਪੰਜਾਬ ਪਹੁੰਚ ਗਏ ਹਨ। ਪੁਲਸ ਟੀਮ ਉਨ੍ਹਾਂ ਨੂੰ ਫ਼ਲਾਈਟ ਰਾਹੀਂ ਅੰਮ੍ਰਿਤਸਰ ਏਅਰਪੋਰਟ ਲੈ ਕੇ ਪਹੁੰਚੀ ਹੈ, ਜਿੱਥੋਂ ਹੁਣ ਉਨ੍ਹਾਂ ਨੂੰ ਜੱਦੀ ਪਿੰਡ ਜੱਲੂਪੁਰ ਖੇੜਾ ਲਿਜਾਇਆ ਜਾ ਰਿਹਾ ਹੈ।
‎ਅੰਮ੍ਰਿਤਪਾਲ ਸਿੰਘ ਦੀ ਦਾਦੀ ਦੇ ਦੇਹਾਂਤ ਮਗਰੋਂ ਅੰਤਿਮ ਰਸਮਾਂ ਵਿਚ ਸ਼ਾਮਲ ਹੋਣ ਲਈ ਪੈਰੋਲ ਦੀ ਮੰਗ ਕੀਤੀ ਗਈ ਸੀ। ਅਦਾਲਤ ਵੱਲੋਂ ਅੰਮ੍ਰਿਤਪਾਲ ਸਿੰਘ ਨੂੰ 3 ਘੰਟਿਆਂ ਦੀ ਪੈਰੋਲ ਦਿੱਤੀ ਗਈ ਹੈ। ਉਹ ਅੱਜ 12 ਤੋਂ 3 ਵਜੇ ਤਕ ਆਪਣੇ ਜੱਦੀ ਪਿੰਡ ਜੱਲੂਪੁਰ ਖੇੜਾ ਵਿਚ ਰਹਿਣਗੇ ਤੇ ਦਾਦੀ ਦੇ ਅੰਤਿਮ ਸਸਕਾਰ ਵਿਚ ਸ਼ਾਮਲ ਹੋਣਗੇ।ਦੱਸ ਦਈਏ ਕਿ ਅੰਮ੍ਰਿਤਪਾਲ ਸਿੰਘ ਪਿਛਲੇ ਤਕਰੀਬਨ ਸਾਢੇ ਤਿੰਨ ਸਾਲਾਂ ਤੋਂ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿਚ ਬੰਦ ਹਨ। ਉਨ੍ਹਾਂ ਨੇ ਜੇਲ੍ਹ ਵਿਚੋਂ ਹੀ ਲੋਕ ਸਭਾ ਦੀ ਚੋਣ ਲੜੀ ਸੀ ਤੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਚੁਣੇ ਗਏ ਸਨ।
📲Get App