🔥 TRENDING ਸ਼੍ਰੋਮਣੀ ਅਕਾਲੀ ਦਲ ਨੇ ਸੂਬੇ ਵਿੱਚ ਵਿਧਾਨ ਸ... Shiv Prakash Warns MP BJP Unit: 'Posit... West Bengal to Appoint Coordinators fo... કાર‑બાઈક ટક્કરથી યુવતીને ગંભીર ઇજા, અમ... PM Modi Inspires IIT Kharagpur Student... Three Cyclones in Three Weeks: Bay of...
22 Nov 2026•
ગુજરાતી मराठी ਪੰਜਾਬੀ বাংলা
Politics

ਡਿਬਰੂਗੜ੍ਹ ਜੇਲ੍ਹ ਪਹੁੰਚੇ MP ਅੰਮ੍ਰਿਤਪਾਲ ਸਿੰਘ, ਦਾਦੀ ਦੇ ਅੰਤਿਮ ਸੰਸਕਾਰ ਮਗਰੋਂ ਪਰਤੇ ਵਾਪਸ

✍️ Reporter: Shamsher Singh 🗓 22 Nov 2026, 01:47 PM 👁 22
Share: 💬 WhatsApp 📘 Facebook 𝕏 Post

ਡਿਬਰੂਗੜ੍ਹ ਜੇਲ੍ਹ ਪਹੁੰਚੇ MP ਅੰਮ੍ਰਿਤਪਾਲ ਸਿੰਘ, ਦਾਦੀ ਦੇ ਅੰਤਿਮ ਸੰਸਕਾਰ ਮਗਰੋਂ ਪਰਤੇ ਵਾਪਸ

ਡਿਬਰੂਗੜ੍ਹ ਜੇਲ੍ਹ ਪਹੁੰਚੇ MP ਅੰਮ੍ਰਿਤਪਾਲ ਸਿੰਘ, ਦਾਦੀ ਦੇ ਅੰਤਿਮ ਸੰਸਕਾਰ ਮਗਰੋਂ ਪਰਤੇ ਵਾਪਸ
‎Sunday, Nov 22, 2026।
‎ਨਵੀਂ ਦਿੱਲੀ/ਡਿਬਰੂਗੜ੍ਹ (ਵੈੱਬ ਡੈਸਕ)- ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਹੁਣ ਦਿੱਲੀ ਤੋਂ ਡਿਬਰੂਗੜ੍ਹ ਪਹੁੰਚ ਚੁੱਕੇ ਹਨ। ਦਿੱਲੀ ਤੋਂ ਰਵਾਨਾ ਹੋਣ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਡਿਬਰੂਗੜ੍ਹ ਹਵਾਈ ਅੱਡੇ ਪਹੁੰਚੇ ਅਤੇ ਉੱਥੋਂ ਉਨ੍ਹਾਂ ਨੂੰ ਪੁਲਸ ਵਾਪਸ ਡਿਬਰੂਗੜ੍ਹ ਕੇਂਦਰੀ ਜੇਲ੍ਹ ਲੈ ਗਈ, ਜਿੱਥੇ ਉਹ ਇਸ ਸਮੇਂ ਬੰਦ ਹਨ।
‎ਇਥੇ ਦੱਸ ਦੇਈਏ ਕਿ ਅੰਮ੍ਰਿਤਪਾਲ ਸਿੰਘ ਨੂੰ ਕੱਲ੍ਹ ਦਾਦੀ ਚਰਨ ਕੌਰ ਦੇ ਅੰਤਿਮ ਸੰਸਕਾਰ ਵਿਚ ਸ਼ਾਮਲ ਹੋਣ ਲਈ ਤਿੰਨ ਘੰਟਿਆਂ ਦੀ ਪੈਰੋਲ ਮਿਲੀ ਸੀ। ਉਨ੍ਹਾਂ ਦੀ ਦਾਦੀ ਦਾ ਸਸਕਾਰ ਜੱਦੀ ਪਿੰਡ ਜੱਲੂਪੁਰ ਵਿਚ ਸਥਿਤ ਖੇਤਾਂ ਵਿਚ ਕੀਤਾ ਗਿਆ। ਦਾਦੀ ਦੇ ਸਸਕਾਰ ਮਗਰੋਂ ਪੁਲਸ ਅੰਮ੍ਰਿਤਪਾਲ ਸਿੰਘ ਨੂੰ ਇਥੋਂ ਡਿਬਰੂਗੜ੍ਹ ਲਈ ਲੈ ਗਈ ਸੀ। ਬੀਤੇ ਦਿਨ ਉਹ ਸਖ਼ਤ ਪੁਲਸ ਸੁਰੱਖਿਆ ਹੇਠ ਅੰਮ੍ਰਿਤਸਰ ਵਿਖੇ ਆਪਣੇ ਘਰ ਪਿੰਡ ਜੱਲੂਪੁਰ ਖੇੜਾ ਪਹੁੰਚੇ ਸਨ। ਸੂਬਾ ਸਰਕਾਰ ਨੇ ਉਨ੍ਹਾਂ ਦੀ 'ਕਸਟਡੀ ਪੈਰੋਲ' (ਹਿਰਾਸਤ ਦੌਰਾਨ ਮਿਲੀ ਪੈਰੋਲ) ਦੌਰਾਨ ਕੁਝ ਸਖ਼ਤ ਸ਼ਰਤਾਂ ਲਗਾਈਆਂ ਸਨ।
‎ਅੰਮ੍ਰਿਤਪਾਲ ਸਿੰਘ ਦੇ ਵਕੀਲ ਕਰਮਵੀਰ ਸਿੰਘ ਪੰਨੂ ਨੇ ਦੱਸਿਆ ਕਿ 'ਕਸਟਡੀ ਪੈਰੋਲ' ਦੌਰਾਨ ਅੰਮ੍ਰਿਤਪਾਲ ਸਿੰਘ ਨੂੰ ਮੀਡੀਆ ਜਾਂ ਜਨਤਾ ਨੂੰ ਸੰਬੋਧਨ ਕਰਨ ਦੀ ਇਜਾਜ਼ਤ ਨਹੀਂ ਸੀ। ਉਨ੍ਹਾਂ ਅੱਗੇ ਕਿਹਾ ਕਿ ਇਹ ਹੁਕਮ ਉਨ੍ਹਾਂ ਦੇ ਸੰਵਿਧਾਨਕ ਅਧਿਕਾਰਾਂ ਨੂੰ ਦਬਾਉਣ ਦੇ ਬਰਾਬਰ ਹਨ। ਕਰਮਵਾਰੀ ਪੰਨੂ ਨੇ ਕਿਹਾ ਸੀ ਕਿ ਅਦਾਲਤ ਦੇ ਇਨ੍ਹਾਂ ਹੁਕਮਾਂ ਤਹਿਤ ਸੂਬਾ ਸਰਕਾਰ ਨੇ ਅੰਮ੍ਰਿਤਪਾਲ ਸਿੰਘ 'ਤੇ ਦੋ ਸ਼ਰਤਾਂ ਲਗਾਈਆਂ ਸਨ, ਪਹਿਲੀ, ਉਹ ਮੀਡੀਆ ਨਾਲ ਗੱਲ ਨਹੀਂ ਕਰ ਸਕਦੇ ਅਤੇ ਦੂਜੀ ਉਹ ਜਨਤਾ ਨੂੰ ਸੰਬੋਧਨ ਨਹੀਂ ਕਰ ਸਕਦੇ। ਸਾਡਾ ਮੰਨਣਾ ਹੈ ਕਿ ਇਕ ਸੰਸਦ ਮੈਂਬਰ ਹੋਣ ਦੇ ਨਾਤੇ ਇਹ ਸ਼ਰਤਾਂ ਉਨ੍ਹਾਂ ਦੇ ਸੰਵਿਧਾਨਕ ਅਧਿਕਾਰਾਂ ਨੂੰ ਦਬਾਉਣ ਦੇ ਬਰਾਬਰ ਹਨ।
‎ਇਸ ਦੌਰਾਨ ਅੰਮ੍ਰਿਤਸਰ ਪੁਲਸ ਨੇ ਅੰਮ੍ਰਿਤਪਾਲ ਸਿੰਘ ਦੇ ਦੌਰੇ ਦੌਰਾਨ ਸੁਰੱਖਿਆ ਅਤੇ ਆਵਾਜਾਈ ਦੇ ਵਿਆਪਕ ਪ੍ਰਬੰਧ ਕੀਤੇ ਸਨ, ਜਿਸ ਵਿੱਚ ਅਦਾਲਤੀ ਹੁਕਮਾਂ, ਨਿਰਧਾਰਤ ਸ਼ਰਤਾਂ ਅਤੇ ਲੋਕਾਂ ਦੀਆਂ ਭਾਵਨਾਵਾਂ ਦਾ ਖਾਸ ਖਿਆਲ ਰੱਖਿਆ ਗਿਆ ਸੀ। ਇਸ ਤੋਂ ਪਹਿਲਾਂ ਅੰਮ੍ਰਿਤਸਰ ਦਿਹਾਤੀ ਦੇ ਸੀਨੀਅਰ ਪੁਲਸ ਕਪਤਾਨ (ਐੱਸ. ਐੱਸ. ਪੀ) ਕੰਵਲਪ੍ਰੀਤ ਸਿੰਘ ਚਾਹਲ ਨੇ ਕਿਹਾ ਸੀ ਕਿ ਅਦਾਲਤੀ ਨਿਰਦੇਸ਼ਾਂ ਮੁਤਾਬਕ ਕਾਨੂੰਨ-ਵਿਵਸਥਾ ਅਤੇ ਆਵਾਜਾਈ ਪ੍ਰਬੰਧਨ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ।
📲Get App