🔥 TRENDING Delhi Air Quality Deteriorates Post-Di... Israeli Finance Minister Eisenkot Call... Arshdeep Singh’s Big Move to MI Sparks... અમદાવાદમાં ઇસ્કોન-સાણંદ એલિવેટેડ કોરિડ... Former Minister Dharmendra Pradhan Arr... Two Brothers Killed in Ramdiha Village...
09 Nov 2026•
ગુજરાતી मराठी ਪੰਜਾਬੀ বাংলা
Automobile

MP : ਮਾਤਮ ''ਚ ਬਦਲੀਆਂ ਦੀਵਾਲੀ ਦੀਆਂ ਖੁਸ਼ੀਆਂ ! ਅੱਗ ਲੱਗਣ ਕਾਰਨ ਇਕੋ ਪਰਿਵਾਰ ਦੇ 6 ਜੀਆਂ ਦੀ ਮੌਤ

✍️ Reporter: Shamsher Singh 🗓 09 Nov 2026, 02:24 PM 👁 12
Share: 💬 WhatsApp 📘 Facebook 𝕏 Post

MP : ਮਾਤਮ ''ਚ ਬਦਲੀਆਂ ਦੀਵਾਲੀ ਦੀਆਂ ਖੁਸ਼ੀਆਂ ! ਅੱਗ ਲੱਗਣ ਕਾਰਨ ਇਕੋ ਪਰਿਵਾਰ ਦੇ 6 ਜੀਆਂ ਦੀ ਮੌਤ

MP : ਮਾਤਮ ''ਚ ਬਦਲੀਆਂ ਦੀਵਾਲੀ ਦੀਆਂ ਖੁਸ਼ੀਆਂ ! ਅੱਗ ਲੱਗਣ ਕਾਰਨ ਇਕੋ ਪਰਿਵਾਰ ਦੇ 6 ਜੀਆਂ ਦੀ ਮੌਤ
‎Monday, Nov 09, 2026 ।
‎ਸਿਓਨੀ (ਮੱਧ ਪ੍ਰਦੇਸ਼) : ਮੱਧ ਪ੍ਰਦੇਸ਼ ਦੇ ਸਿਓਨੀ ਜ਼ਿਲ੍ਹੇ ਵਿਚ ਸੋਮਵਾਰ ਤੜਕੇ ਉਸ ਸਮੇ ਹਫ਼ੜਾ-ਦਫ਼ੜੀ ਮਚ ਗਈ, ਜਦੋਂ ਇਕ ਤਿੰਨ ਮਜ਼ਿੰਲਾ ਮਕਾਨ ਨੂੰ ਅੱਗ ਲੱਗ ਗਈ। ਇਸ ਘਟਨਾ ਨਾਲ ਸੁਨਿਆਰੇ ਦੇ ਪਰਿਵਾਰ ਦੇ 6 ਮੈਂਬਰਾਂ ਦੀ ਮੌਤ ਹੋ ਗਈ, ਜਦਕਿ ਹੋਰ ਚਾਰ ਲੋਕ ਗੰਭੀਰ ਰੂਪ ਵਿਚ ਝੁਲਸ ਗਏ। ਪੁਲਸ ਨੇ ਇਸ ਘਟਨਾ ਦੀ ਜਾਣਕਾਰੀ ਦਿੱਤੀ। ਘਟਨਾ ਦੀ ਸੂਚਨਾ ਮਿਲਣ 'ਤੇ ਪਹੁੰਚੀ ਪੁਲਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
‎ਪੁਲਸ ਨੇ ਦੱਸਿਆ ਕਿ ਛਪਾਰਾ ਸ਼ਹਿਰ ਦੇ ਮਹਾਵੀਰ ਵਾਰਡ ਵਿਚ ਜੈਨ ਮੰਦਿਰ ਦੇ ਨੇੜੇ ਸਥਿਤ ਸੁਨਿਆਰੇ ਕੁੰਦਨ ਲਾਲ ਸੋਨੀ ਦੇ ਘਰ ਵਿਚ ਦੀਵਾਲੀ ਤੋਂ ਅਗਲੇ ਦਿਨ ਸਵੇਰੇ 4 ਤੋਂ 4.30 ਦੇ ਵਿਚਕਾਰ ਘਰ ਨੂੰ ਅੱਗ ਲੱਗ ਜਾਣ ਦੀ ਸੂਚਨਾ ਮਿਲੀ। ਸਬ-ਡਿਵੀਜ਼ਨਲ ਪੁਲਸ ਅਧਿਕਾਰੀ ਅਪੂਰਵ ਭਲਵੀ ਨੇ ਮੌਕੇ 'ਤੇ ਫੋਨ 'ਤੇ ਦੱਸਿਆ ਕਿ ਜਿਸ ਸਮੇਂ ਘਰ ਨੂੰ ਅੱਗ ਲੱਗੀ, ਉਸ ਸਮੇਂ ਘਰ ਦੇ ਅੰਦਰ 10 ਲੋਕ ਮੌਜੂਦ ਸਨ। ਇਸ ਘਟਨਾ ਨਾਲ 6 ਲੋਕਾਂ ਦੀ ਮੌਤ ਹੋ ਗਈ, ਜਦਕਿ 4 ਲੋਕ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ।
📲Get App