🔥 TRENDING Manipur CM Announces 36-Community Pane... ISRO Begins Preparations for Chandraya... Amit Shah: 18 arrested in NE states un... शिल्पपुरी में कलेक्टर एवं जिला मजिस्ट्... Manipur: Protests erupt after killing... PM Modi Highlights Meghalaya's Millet...
25 Oct 2026•
ગુજરાતી मराठी ਪੰਜਾਬੀ বাংলা
Crime

ਸ਼ੰਭੂ ਰੇਲਵੇ ਬਲਾਸਟ ਮਾਮਲੇ ਨੂੰ ਲੈ ਕੇ ਵੱਡੀ ਖ਼ਬਰ, NIA ਦੀ 6 ਮੁਲਜ਼ਮਾਂ ਖ਼ਿਲਾਫ਼ ਵੱਡੀ ਕਾਰਵਾਈ

✍️ Reporter: Shamsher Singh 🗓 25 Oct 2026, 02:02 PM 👁 21
Share: 💬 WhatsApp 📘 Facebook 𝕏 Post

ਸ਼ੰਭੂ ਰੇਲਵੇ ਬਲਾਸਟ ਮਾਮਲੇ ਨੂੰ ਲੈ ਕੇ ਵੱਡੀ ਖ਼ਬਰ, NIA ਦੀ 6 ਮੁਲਜ਼ਮਾਂ ਖ਼ਿਲਾਫ਼ ਵੱਡੀ ਕਾਰਵਾਈ

ਸ਼ੰਭੂ ਰੇਲਵੇ ਬਲਾਸਟ ਮਾਮਲੇ ਨੂੰ ਲੈ ਕੇ ਵੱਡੀ ਖ਼ਬਰ, NIA ਦੀ 6 ਮੁਲਜ਼ਮਾਂ ਖ਼ਿਲਾਫ਼ ਵੱਡੀ ਕਾਰਵਾਈ।
‎Sunday, Oct 25, 2026।
‎ਪਟਿਆਲਾ : ਸ਼ੰਭੂ ਰੇਲਵੇ ਬਲਾਸਟ ਮਾਮਲੇ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਇਸ ਮਾਮਲੇ ਨੂੰ ਲੈ ਕੇ ਐੱਨ. ਆਈ. ਏ. ਵਲੋਂ 6 ਮੁਲਜ਼ਮਾਂ ਦੇ ਖ਼ਿਲਾਫ਼ ਚਾਰਜਸ਼ੀਟ ਦਾਇਰ ਕੀਤੀ ਗਈ ਹੈ। ਐੱਨ. ਆਈ. ਏ. ਵਲੋਂ ਇਸ ਮਾਮਲੇ ਦੇ ਤਾਰ ਪਾਕਿਸਤਾਨ ਨਾਲ ਜੁੜੇ ਹੋਣ ਦਾ ਦਾਅਵਾ ਕੀਤਾ ਹੈ। ਮੋਹਾਲੀ ਦੀ ਅਦਾਲਤ 'ਚ 6 ਮੁਲਜ਼ਮਾਂ ਗੁਰਜਿੰਦਰ ਸਿੰਘ ਉਰਫ਼ ਬੇਅੰਤ ਬਾਬਾ, ਸਤਨਾਮ ਸਿੰਘ, ਪਰਦੀਪ ਸਿੰਘ ਉਰਫ਼ ਖ਼ਾਲਸਾ, ਕੁਲਵਿੰਦਰ ਸਿੰਘ ਉਰਫ਼ ਬੱਗਾ, ਗੁਰਪ੍ਰੀਤ ਸਿੰਘ ਗੋਪੀ ਅਤੇ ਮਨਜੀਤ ਸਿੰਘ ਖ਼ਿਲਾਫ਼ ਚਾਰਜਸ਼ੀਟ ਦਾਇਰ ਕੀਤੀ ਗਈ ਹੈ।।
‎ਦਾਇਰ ਚਾਰਜਸ਼ੀਟ ਮੁਤਾਬਕ ਇਹ ਸਾਰੇ ਮੁਲਜ਼ਮ ਪੰਜਾਬ ਦੀ ਸ਼ਾਂਤੀ ਭੰਗ ਕਰਨ ਅਤੇ ਦਹਿਸ਼ਤ ਫੈਲਾਉਣ ਦੀ ਵੱਡੀ ਸਾਜ਼ਿਸ਼ ਰਚ ਰਹੇ ਸਨ। ਦੱਸਣਯੋਗ ਹੈ ਕਿ 27 ਅਪ੍ਰੈਲ, 2026 ਨੂੰ ਸ਼ੰਭੂ ਅਤੇ ਰਾਜਪੁਰਾ ਵਿਚਕਾਰ ਡੈਡੀਕੇਟਿਡ ਫਰੇਟ ਕੋਰੀਡੋਰ ਕਾਰਪੋਰੇਸ਼ਨ ਆਫ ਇੰਡੀਆ ਲਿਮਟਿਡ ਦੀ ਰੇਲ ਲਾਈਨ 'ਤੇ ਜ਼ਬਰਦਸਤ ਧਮਾਕਾ ਕੀਤਾ ਗਿਆ ਸੀ।
‎ਇਸ ਘਟਨਾ 'ਚ ਵਿਸਫੋਟਕ ਸਮੱਗਰੀ ਨੂੰ ਲਗਾਉਂਦੇ ਹਸਮੇਂ ਜਗਰੂਪ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ ਸੀ। ਇਸ ਮਾਮਲੇ ਦੀ ਜਾਂਚ ਐੱਨ. ਆਈ. ਏ. ਵਲੋਂ ਕੀਤੀ ਜਾ ਰਹੀ ਹੈ।
📲Get App