🔥 TRENDING छठ पूजा महासमिति चट्टी पेटो के अध्यक्ष... જૂનાગઢમાં બક્ષીપંચ મોરચાની કારોબારી બે... रेल मंत्री अश्विन विश्नोई और मुख्यमंत्... ਚੰਨੀ ਦੇ ਕਰੀਬੀ ਬਰਿੰਦਰ ਢਿੱਲੋਂ ਵਿਰੁੱਧ FIR... Karan Johar Says He Tried to Keep His... Black Snow Season 3: Travis Fimmel Ret...
05 Nov 2026•
ગુજરાતી मराठी ਪੰਜਾਬੀ বাংলা
Crime

ਪਰਵਿੰਦਰ ਝੋਟਾ ਦੇ ਪੋਸਟਮਾਰਟਮ ਨੂੰ ਲੈ ਕੇ ਵੱਡੀ ਖ਼ਬਰ, PGI ਲਿਆਂਦੀ ਜਾਵੇਗੀ ਮ੍ਰਿਤਕ ਦੇਹ

✍️ Reporter: Shamsher Singh 🗓 21 Oct 2026, 12:55 PM 👁 66
Watch on: ▶️ YouTube
Share: 💬 WhatsApp 📘 Facebook 𝕏 Post

ਪਰਵਿੰਦਰ ਝੋਟਾ ਦੇ ਪੋਸਟਮਾਰਟਮ ਨੂੰ ਲੈ ਕੇ ਵੱਡੀ ਖ਼ਬਰ, PGI ਲਿਆਂਦੀ ਜਾਵੇਗੀ ਮ੍ਰਿਤਕ ਦੇਹ

ਪਰਵਿੰਦਰ ਝੋਟਾ ਦੇ ਪੋਸਟਮਾਰਟਮ ਨੂੰ ਲੈ ਕੇ ਵੱਡੀ ਖ਼ਬਰ, PGI ਲਿਆਂਦੀ ਜਾਵੇਗੀ ਮ੍ਰਿਤਕ ਦੇਹ
‎Wednesday, Oct 21, 2026।
‎ਮਾਨਸਾ : ਮਾਨਸਾ 'ਚ ਨਸ਼ਿਆਂ ਖ਼ਿਲਾਫ਼ ਲੜਾਈ ਲੜਨ ਵਾਲੇ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਦੀ ਮ੍ਰਿਤਕ ਦੇਹ ਦੇ ਪੋਸਟਮਾਰਟਮ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਕੁੱਝ ਹੀ ਸਮੇਂ ਬਾਅਦ ਪਰਵਿੰਦਰ ਝੋਟਾ ਦਾ ਪੋਸਟਮਾਰਟਮ ਕਰਵਾਇਆ ਜਾਵੇਗਾ। ਉਨ੍ਹਾਂ ਦੀ ਮ੍ਰਿਤਕ ਦੇਹ ਪੀ. ਜੀ. ਆਈ. ਲਿਆਂਦੀ ਜਾਵੇਗੀ।
‎ਇਹ ਵੀ ਪਤਾ ਲੱਗਾ ਹੈ ਕਿ ਪਰਵਿੰਦਰ ਝੋਟਾ ਦੇ ਪੋਸਟਮਾਰਟਮ ਲਈ ਪਰਿਵਾਰ ਰਾਜ਼ੀ ਹੋ ਗਿਆ ਹੈ। ਦੱਸਣਯੋਗ ਹੈ ਕਿ ਬੀਤੇ ਦਿਨ ਪਰਵਿੰਦਰ ਝੋਟਾ ਦੇ ਪਰਿਵਾਰ ਨਾਲ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਮੁਲਾਕਾਤ ਕੀਤੀ ਸੀ।
‎ਇਸ ਦੇ ਕੁੱਝ ਹੀ ਘੰਟਿਆਂ ਬਾਅਦ ਸੀ. ਬੀ. ਆਈ. ਦੀ 5 ਮੈਂਬਰੀ ਟੀਮ ਬੀਤੀ ਅੱਧੀ ਰਾਤ ਮਾਨਸਾ ਪੁੱਜੀ। ਟੀਮ ਨੇ ਸਿਟੀ-2 ਪੁਲਸ ਥਾਣੇ ਪਹੁੰਚ ਕੇ ਇਸ ਕੇਸ ਨਾਲ ਸਬੰਧਿਤ ਫਾਈਲ ਆਪਣੇ ਕਬਜ਼ੇ 'ਚ ਲੈ ਲਈ ਹੈ।
📲Get App