Politics
ਪੰਜਾਬ ਦੀ ਸਿਆਸਤ 'ਚ ਨਵੀਂ ਹਲਚਲ! PM ਮੋਦੀ ਨੂੰ ਮਿਲਣ ਪੁੱਜੇ ਮਨਪ੍ਰੀਤ ਬਾਦਲ, ਧੀ ਦੇ ਵਿਆਹ ਦਾ ਦਿੱਤਾ ਸੱਦਾ

Tuesday, Oct 13, 2026।
ਚੰਡੀਗੜ੍ਹ ( ਸ਼ਮਸ਼ੇਰ ਸਿੰਘ ਮਰਾੜ) : ਭਾਜਪਾ ਆਗੂ ਅਤੇ ਪੰਜਾਬ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰਕੇ ਆਪਣੀ ਧੀ ਦੇ ਵਿਆਹ ਸਮਾਗਮ 'ਚ ਸ਼ਾਮਲ ਹੋਣ ਲਈ ਸੱਦਾ ਦਿੱਤਾ। ਇਸ ਮੌਕੇ ਮਨਪ੍ਰੀਤ ਬਾਦਲ ਆਪਣੇ ਪਰਿਵਾਰ ਸਮੇਤ ਪ੍ਰਧਾਨ ਮੰਤਰੀ ਨੂੰ ਮਿਲਣ ਪਹੁੰਚੇ। ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵਿਆਹ ਦਾ ਸੱਦਾ ਪੱਤਰ, ਮਠਿਆਈਆਂ ਦੇ ਡੱਬੇ ਅਤੇ ਫੁੱਲਾਂ ਦਾ ਗੁਲਦਸਤਾ ਭੇਂਟ ਕੀਤਾ। ਮਨਪ੍ਰੀਤ ਸਿੰਘ ਬਾਦਲ ਨੇ ਇਸ ਮੁਲਾਕਾਤ ਨੂੰ ਸੁਖਾਵਾਂ ਦੱਸਦਿਆਂ ਪ੍ਰਧਾਨ ਮੰਤਰੀ ਦਾ ਧੰਨਵਾਦ ਕੀਤਾ ਅਤੇ ਉਨ੍ਹਾਂ ਤੋਂ ਆਸ਼ੀਰਵਾਦ ਲਿਆ। ਇਸ ਮੁਲਾਕਾਤ ਦੌਰਾਨ ਮਨਪ੍ਰੀਤ ਬਾਦਲ ਦੀ ਪਤਨੀ, ਪੁੱਤਰ ਅਤੇ ਧੀ ਵੀ ਨਜ਼ਰ ਆਏ। ਪਰਿਵਾਰ ਵੱਲੋਂ ਪ੍ਰਧਾਨ ਮੰਤਰੀ ਨੂੰ ਵਿਆਹ ਸਮਾਗਮ 'ਚ ਸ਼ਿਰਕਤ ਕਰਨ ਲਈ ਸੱਦਾ ਦਿੱਤਾ ਗਿਆ।