🔥 TRENDING DK Shivakumar Alleges 'Criminal Conspi... रेलवे NTPC ग्रेजुएट स्तर पर 3477 पदों... Jurala Farmers Face Distress Amid Karn... Lt Gen Karanbir Brar (Retd) Featured A... Rajasthan Board to hold Class 10 exams... Reliance Jio IPO Launches on Dashami,...
05 Oct 2026•
ગુજરાતી मराठी ਪੰਜਾਬੀ বাংলা
*-ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ “ਆਪਰੇਸ਼ਨ ਸੀਲ” ਅਧੀਨ ਚੈਕਿੰਗ ਮੁਹਿੰਮ*

ਹਰਿਆਣਾ ਅਤੇ ਰਾਜਸਥਾਨ ਸਰਹੱਦਾਂ ‘ਤੇ ਨਾਕਾਬੰਦੀ, ਸ਼ੱਕੀ ਵਾਹਨਾਂ ਦੀ ਤਲਾਸ਼ੀ

*-ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ “ਆਪਰੇਸ਼ਨ ਸੀਲ” ਅਧੀਨ ਚੈਕਿੰਗ ਮੁਹਿੰਮ* ਹਰਿਆਣਾ ਅਤੇ ਰਾਜਸਥਾਨ ਸਰਹੱਦਾਂ ‘ਤੇ ਨਾਕਾਬੰਦੀ, ਸ਼ੱਕੀ ਵਾਹਨਾਂ ਦੀ ਤਲਾਸ਼ੀ

✍️ Reporter: Paras Sharma 🗓 20 Aug 2026, 05:28 PM 👁 55
Share: 💬 WhatsApp 📘 Facebook 𝕏 Post

*-ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ “ਆਪਰੇਸ਼ਨ ਸੀਲ” ਅਧੀਨ ਚੈਕਿੰਗ ਮੁਹਿੰਮ* ਹਰਿਆਣਾ ਅਤੇ ਰਾਜਸਥਾਨ ਸਰਹੱਦਾਂ ‘ਤੇ ਨਾਕਾਬੰਦੀ, ਸ਼ੱਕੀ ਵਾਹਨਾਂ ਦੀ ਤਲਾਸ਼ੀ

ਸ੍ਰੀ ਮੁਕਤਸਰ ਸਾਹਿਬ (_____) – ਪੰਜਾਬ ਸਰਕਾਰ ਅਤੇ ਡੀਜੀਪੀ ਪੰਜਾਬ ਸ੍ਰੀ ਗੌਰਵ ਯਾਦਵ ਜੀ ਦੀ ਅਗਵਾਈ ਹੇਠ ਚੱਲ ਰਹੀਆਂ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਅਤੇ “ਗੈਂਗਸਟਰਾਂ ਤੇ ਵਾਰ” ਤਹਿਤ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਨਸ਼ਿਆਂ ਅਤੇ ਅਪਰਾਧਕ ਗਤੀਵਿਧੀਆਂ ਖ਼ਿਲਾਫ਼ ਲਗਾਤਾਰ ਕਾਰਵਾਈ ਜਾਰੀ ਹੈ। ਇਸੇ ਕੜੀ ਵਿੱਚ ਸ੍ਰੀ ਅਭਿਮੰਨਿਊ ਰਾਣਾ ਆਈ.ਪੀ.ਐਸ ਐਸ.ਐਸ.ਪੀ ਸ੍ਰੀ ਮੁਕਤਸਰ ਸਾਹਿਬ ਦੀ ਦਿਸ਼ਾ-ਨਿਰਦੇਸ਼ ਹੇਠ ਜ਼ਿਲ੍ਹਾ ਪੁਲਿਸ ਵੱਲੋਂ “ਆਪਰੇਸ਼ਨ ਸੀਲ” ਤਹਿਤ ਵਿਸ਼ੇਸ਼ ਸਰਚ ਅਤੇ ਚੈਕਿੰਗ ਅਭਿਆਨ ਚਲਾਇਆ ਗਿਆ।

ਇਸ ਆਪਰੇਸ਼ਨ ਦੌਰਾਨ ਜ਼ਿਲ੍ਹੇ ਦੀਆਂ ਹਰਿਆਣਾ ਅਤੇ ਰਾਜਸਥਾਨ ਨਾਲ ਲੱਗਦੀਆਂ ਸਰਹੱਦਾਂ ‘ਤੇ ਵੱਡੇ ਪੱਧਰ ‘ਤੇ ਨਾਕਾਬੰਦੀ ਕਰਕੇ ਦੋਹਾਂ ਰਾਜਾਂ ਦੀ ਪੁਲਿਸ ਨਾਲ ਮਿਲ ਕੇ ਸਾਂਝੀ ਚੈਕਿੰਗ ਕੀਤੀ ਗਈ। ਇਸ ਸਾਂਝੇ ਉਪਰਾਲੇ ਦਾ ਮੁੱਖ ਉਦੇਸ਼ ਸਰਹੱਦਾਂ ਰਾਹੀਂ ਨਸ਼ਿਆਂ, ਗੈਰਕਾਨੂੰਨੀ ਸ਼ਰਾਬ ਅਤੇ ਹੋਰ ਅਪਰਾਧਕ ਗਤੀਵਿਧੀਆਂ ਨੂੰ ਰੋਕਣਾ ਸੀ।

ਮੁੱਖ ਉਦੇਸ਼
• ਨਸ਼ਿਆਂ ਅਤੇ ਨਾਜਾਇਜ਼ ਸ਼ਰਾਬ ਦੀ ਸਮੱਗਲਿੰਗ ‘ਤੇ ਨੱਥ ਪਾਉਣਾ
• ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਗਹਿਰਾਈ ਨਾਲ ਜਾਂਚ ਕਰਨਾ
• ਵਾਹਨਾਂ ਦੀ ਡਿਜੀਟਲ ਐਪ ਰਾਹੀਂ ਤਸਦੀਕ ਕਰਨਾ
• ਸਰਹੱਦੀ ਖੇਤਰਾਂ ਵਿੱਚ ਅਪਰਾਧਕ ਗਤੀਵਿਧੀਆਂ ‘ਤੇ ਕੜੀ ਨਿਗਰਾਨੀ ਰੱਖਣਾ

ਨਾਕਾਬੰਦੀ ਦੇ ਅੰਕੜੇ
• ਕੁੱਲ ਨਾਕੇ – 13
• ਹਰਿਆਣਾ ਨਾਲ ਲੱਗਦੀ ਸਰਹੱਦ – 10 ਨਾਕੇ
• ਰਾਜਸਥਾਨ ਨਾਲ ਲੱਗਦੀ ਸਰਹੱਦ – 03 ਨਾਕੇ

ਚੈਕਿੰਗ ਕਾਰਵਾਈ ਦੇ ਵੇਰਵੇ
ਇਸ ਵਿਸ਼ੇਸ਼ ਮੁਹਿੰਮ ਦੌਰਾਨ ਲਗਭਗ 300 ਦੇ ਕਰੀਬ ਦੋ ਪਹੀਆ ਅਤੇ ਚਾਰ ਪਹੀਆ ਵਾਹਨਾਂ ਦੀ ਬਰੀਕੀ ਨਾਲ ਜਾਂਚ ਕੀਤੀ ਗਈ। ਹਰ ਇੱਕ ਵਾਹਨ ਦੀ ਤਸਦੀਕ ਕਰਕੇ ਡਰਾਈਵਰਾਂ ਅਤੇ ਸਵਾਰੀਆਂ ਦੀ ਪਛਾਣ ਪੱਕੀ ਕੀਤੀ ਗਈ ਤਾਂ ਜੋ ਕਿਸੇ ਵੀ ਸ਼ੱਕੀ ਤੱਤ ਨੂੰ ਕਾਨੂੰਨੀ ਜਾਲ ਤੋਂ ਬਚਣ ਦਾ ਮੌਕਾ ਨਾ ਮਿਲੇ।

ਨਾਕਿਆਂ ‘ਤੇ ਤਾਇਨਾਤ ਪੁਲਿਸ ਟੀਮਾਂ ਵੱਲੋਂ ਹਰ ਇੱਕ ਵਾਹਨ ਨੂੰ ਰੋਕ ਕੇ ਉਸ ਦੀ ਵਿਸਥਾਰ ਨਾਲ ਤਲਾਸ਼ੀ ਲਈ ਗਈ ਅਤੇ ਆਉਣ-ਜਾਣ ਵਾਲੇ ਵਿਅਕਤੀਆਂ ਦੀ ਗਤੀਵਿਧੀ ‘ਤੇ ਕੜੀ ਨਿਗਰਾਨੀ ਰੱਖੀ ਗਈ। ਇਸ ਕਾਰਵਾਈ ਨਾਲ ਸਰਹੱਦਾਂ ਰਾਹੀਂ ਹੋਣ ਵਾਲੀ ਸਮੱਗਲਿੰਗ ‘ਤੇ ਪ੍ਰਭਾਵਸ਼ਾਲੀ ਰੋਕ ਲਗਾਉਣ ਵਿੱਚ ਮਦਦ ਮਿਲੀ।

ਇਸ ਮੁਹਿੰਮ ਦੌਰਾਨ ਡੀ.ਐਸ.ਪੀ. ਲੰਬੀ ਸ੍ਰੀ ਹਰਬੰਸ ਸਿੰਘ ਦੀ ਦੇਖ-ਰੇਖ ਹੇਠ ਲਗਭਗ 120 ਪੁਲਿਸ ਅਧਿਕਾਰੀ ਅਤੇ ਕਰਮਚਾਰੀ ਤਾਇਨਾਤ ਕੀਤੇ ਗਏ। ਐਸ.ਐਸ.ਪੀ. ਸ੍ਰੀ ਮੁਕਤਸਰ ਸਾਹਿਬ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਸਾਰੀਆਂ ਟੀਮਾਂ ਨੂੰ ਵਿਸ਼ੇਸ਼ ਹਦਾਇਤਾਂ ਜਾਰੀ ਕੀਤੀਆਂ ਗਈਆਂ ਕਿ ਚੈਕਿੰਗ ਦੌਰਾਨ ਕੋਈ ਵੀ ਲਾਪਰਵਾਹੀ ਨਾ ਵਰਤੀ ਜਾਵੇ।

ਡੀ.ਐਸ.ਪੀ. ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ “ਆਪਰੇਸ਼ਨ ਸੀਲ” ਦੌਰਾਨ ਸਰਹੱਦਾਂ ਰਾਹੀਂ ਆਉਣ ਜਾਂ ਜਾਣ ਵਾਲੇ ਹਰ ਇੱਕ ਸ਼ੱਕੀ ਵਾਹਨ ਅਤੇ ਵਿਅਕਤੀ ਦੀ ਸੰਪੂਰਨ ਜਾਂਚ ਕੀਤੀ ਗਈ। ਉਨ੍ਹਾਂ ਨੇ ਕਿਹਾ ਕਿ ਅਜਿਹੀਆਂ ਸੰਯੁਕਤ ਕਾਰਵਾਈਆਂ ਭਵਿੱਖ ਵਿੱਚ ਵੀ ਜਾਰੀ ਰਹਿਣਗੀਆਂ ਅਤੇ ਕਿਸੇ ਵੀ ਅਪਰਾਧੀ ਤੱਤ ਨੂੰ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਦਾ ਸਾਹਮਣਾ ਕਰਨਾ ਪਵੇਗਾ।

ਜਨਤਾ ਲਈ ਅਪੀਲ
ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਜਨਤਾ ਨੂੰ ਅਪੀਲ ਕੀਤੀ ਗਈ ਹੈ ਕਿ ਜੇਕਰ ਉਨ੍ਹਾਂ ਕੋਲ ਨਸ਼ਿਆਂ ਜਾਂ ਕਿਸੇ ਵੀ ਗੈਰਕਾਨੂੰਨੀ ਗਤੀਵਿਧੀ ਸਬੰਧੀ ਕੋਈ ਜਾਣਕਾਰੀ ਹੋਵੇ ਤਾਂ ਉਹ ਬਿਨਾਂ ਕਿਸੇ ਡਰ ਦੇ ਪੁਲਿਸ ਨਾਲ ਸਾਂਝੀ ਕਰਨ। ਪੁਲਿਸ ਵੱਲੋਂ ਯਕੀਨ ਦਵਾਇਆ ਗਿਆ ਕਿ ਸੂਚਨਾ ਦੇਣ ਵਾਲੇ ਦੀ ਪਹਿਚਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ ਅਤੇ ਤੁਰੰਤ ਕਾਰਵਾਈ ਕੀਤੀ ਜਾਵੇਗੀ।

ਐਸ.ਐਸ.ਪੀ. ਅਭਿਮੰਨਿਊ ਰਾਣਾ ਆਈ.ਪੀ.ਐਸ ਨੇ ਆਪਣੇ ਸੰਦੇਸ਼ ਵਿੱਚ ਕਿਹਾ ਕਿ ਨਸ਼ਿਆਂ ਅਤੇ ਅਪਰਾਧ ਖ਼ਿਲਾਫ਼ ਇਸ ਲੜਾਈ ਵਿੱਚ ਲੋਕਾਂ ਦਾ ਸਹਿਯੋਗ ਬਹੁਤ ਜ਼ਰੂਰੀ ਹੈ। ਉਨ੍ਹਾਂ ਨੇ ਜ਼ੋਰ ਦਿੱਤਾ ਕਿ ਪੁਲਿਸ ਅਤੇ ਜਨਤਾ ਦੇ ਸਾਂਝੇ ਉਪਰਾਲਿਆਂ ਨਾਲ ਹੀ ਜ਼ਿਲ੍ਹੇ ਨੂੰ ਨਸ਼ਾ-ਮੁਕਤ ਅਤੇ ਸੁਰੱਖਿਅਤ ਬਣਾਇਆ ਜਾ ਸਕਦਾ ਹੈ।

ਹੈਲਪਲਾਈਨ ਨੰਬਰ
📞 ਪੁਲਿਸ ਹੈਲਪਲਾਈਨ – 112
📞 ਕੰਟਰੋਲ ਰੂਮ, ਸ੍ਰੀ ਮੁਕਤਸਰ ਸਾਹਿਬ – 80549-42100
📲Get App