🔥 TRENDING सोल्ड मॉडर्न पब्लिक स्कूल में गांधी जय... गांधी जी की यादें સાબરકાંઠા: પ્રાંતિજ ચીફ ઓફિસરને અતિક્ર... టీచర్ల సమస్యలపై అసెంబ్లీలో ప్రస్తావిస్... ખેડા: જૂની અદાવતમાં ગુતાલ ગામ બન્યું ર... తణుకులో మద్యం దుకానాలకు దరఖాస్తుల గడువ...
02 Oct 2026•
ગુજરાતી मराठी ਪੰਜਾਬੀ বাংলা
ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਪਾਰਕਾਂ ਅਤੇ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਅਚਨਚੇਤ ਸਰਚ ਅਭਿਆਨ

ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਪਾਰਕਾਂ ਅਤੇ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਅਚਨਚੇਤ ਸਰਚ ਅਭਿਆਨ

✍️ Reporter: Paras Sharma 🗓 25 Aug 2026, 05:46 PM 👁 189
Watch on: ▶️ YouTube
Share: 💬 WhatsApp 📘 Facebook 𝕏 Post

ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਪਾਰਕਾਂ ਅਤੇ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਅਚਨਚੇਤ ਸਰਚ ਅਭਿਆਨ

ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਪਾਰਕਾਂ ਅਤੇ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਅਚਨਚੇਤ ਸਰਚ ਅਭਿਆਨ

ਸ਼ਰਾਰਤੀ ਅਨਸਰਾਂ ਅਤੇ ਨਸ਼ਾ ਤਸਕਰਾਂ ਵਿਰੁੱਧ ਲਗਾਤਾਰ ਕਾਰਵਾਈ ਜਾਰੀ

ਸ੍ਰੀ ਮੁਕਤਸਰ ਸਾਹਿਬ: ਪੰਜਾਬ ਸਰਕਾਰ ਅਤੇ ਡੀ.ਜੀ.ਪੀ. ਪੰਜਾਬ ਵੱਲੋਂ ਚਲਾਈ ਜਾ ਰਹੀ “ਗੈਂਗਸਟਰਾਂ ਦੇ ਵਾਰ” ਅਤੇ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਸ੍ਰੀ ਅਭਿਮੰਨਿਊ ਰਾਣਾ, ਆਈ.ਪੀ.ਐਸ., ਐਸ.ਐਸ.ਪੀ. ਸ੍ਰੀ ਮੁਕਤਸਰ ਸਾਹਿਬ ਦੀ ਨਿਗਰਾਨੀ ਹੇਠ ਜ਼ਿਲ੍ਹੇ ਵਿੱਚ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕੀਤਾ ਗਿਆ ਹੈ। ਇਸ ਦੇ ਨਾਲ ਹੀ ਨਸ਼ਾ ਤਸਕਰਾਂ ਅਤੇ ਸ਼ਰਾਰਤੀ ਅਨਸਰਾਂ ਦੇ ਟਿਕਾਣਿਆਂ ਦੀ ਲਗਾਤਾਰ ਚੈਕਿੰਗ ਕਰਕੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।

ਇਸੇ ਤਹਿਤ ਅੱਜ ਸ੍ਰੀ ਮੁਕਤਸਰ ਸਾਹਿਬ ਸ਼ਹਿਰ ਦੇ ਪਾਰਕ ਗੁਰੂ ਗੋਬਿੰਦ ਸਿੰਘ ਅਤੇ ਪਾਰਕ ਮਾਤਾ ਭਾਗ ਕੌਰ ਵਿਖੇ ਪੁਲਿਸ ਵੱਲੋਂ ਅਚਨਚੇਤ ਸਰਚ ਅਤੇ ਚੈਕਿੰਗ ਅਭਿਆਨ ਚਲਾਇਆ ਗਿਆ।

ਇਸ ਮੌਕੇ ਸ੍ਰੀ ਬਚਨ ਸਿੰਘ, ਡੀ.ਐਸ.ਪੀ. ਸ੍ਰੀ ਮੁਕਤਸਰ ਸਾਹਿਬ ਦੀ ਅਗਵਾਈ ਹੇਠ ਪੁਲਿਸ ਪਾਰਟੀ ਵੱਲੋਂ ਪਾਰਕਾਂ ਅਤੇ ਉਨ੍ਹਾਂ ਦੇ ਆਲੇ-ਦੁਆਲੇ ਮੌਜੂਦ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕੀਤੀ ਗਈ। ਪੁਲਿਸ ਵੱਲੋਂ ਸ਼ੱਕੀ ਵਿਅਕਤੀਆਂ ਦੀ ਤਲਾਸ਼ੀ ਲੈ ਕੇ ਇਹ ਯਕੀਨੀ ਬਣਾਇਆ ਗਿਆ ਕਿ ਕੋਈ ਵਿਅਕਤੀ ਨਸ਼ੇ ਦੀ ਵਰਤੋਂ ਜਾਂ ਨਸ਼ੇ ਦੀ ਸਪਲਾਈ ਵਿੱਚ ਸ਼ਾਮਲ ਨਾ ਹੋਵੇ। ਇਸ ਤੋਂ ਇਲਾਵਾ ਸ਼ੱਕੀ ਵਿਅਕਤੀਆਂ ਦਾ Pais ਐਪ ਰਾਹੀਂ ਰਿਕਾਰਡ ਵੀ ਚੈੱਕ ਕੀਤਾ ਗਿਆ।

ਇਸ ਦੌਰਾਨ ਪਾਰਕਾਂ ਦੇ ਆਲੇ-ਦੁਆਲੇ ਲੰਬੇ ਸਮੇਂ ਤੋਂ ਖੜ੍ਹੇ ਵਾਹਨਾਂ ਦੀ ਵੀ ਚੈਕਿੰਗ ਕੀਤੀ ਗਈ ਅਤੇ ਸ਼ੱਕੀ ਗਤੀਵਿਧੀਆਂ ਸਬੰਧੀ ਜਾਣਕਾਰੀ ਇਕੱਠੀ ਕੀਤੀ ਗਈ।

ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਆਪਣੇ ਆਲੇ-ਦੁਆਲੇ ਕਿਸੇ ਵੀ ਤਰ੍ਹਾਂ ਦੀ ਸ਼ੱਕੀ ਗਤੀਵਿਧੀ ਜਾਂ ਨਸ਼ਿਆਂ ਦੀ ਵਿਕਰੀ/ਸਪਲਾਈ ਸਬੰਧੀ ਜਾਣਕਾਰੀ ਤੁਰੰਤ ਪੁਲਿਸ ਨਾਲ ਸਾਂਝੀ ਕਰਨ। ਪੁਲਿਸ ਵੱਲੋਂ ਸ਼ਰਾਰਤੀ ਅਨਸਰਾਂ ਅਤੇ ਨਸ਼ਾ ਤਸਕਰਾਂ ਵਿਰੁੱਧ ਅਜਿਹੀ ਚੈਕਿੰਗ ਅਤੇ ਕਾਰਵਾਈ ਲਗਾਤਾਰ ਜਾਰੀ ਰਹੇਗੀ।

ਸ੍ਰੀ ਮੁਕਤਸਰ ਸਾਹਿਬ ਪੁਲਿਸ — ਸੁਰੱਖਿਅਤ ਸਮਾਜ, ਨਸ਼ਾ ਮੁਕਤ ਸਮਾਜ।
📲Get App