🔥 TRENDING Another Girl Alleges Abuse by Tamil Na... Objection Raised Against Part of Ujjai... Ashiq Remanded to Eight-Day Police Cus... Fire Brigade Rushes to Extinguish Bike... Kollam Resident Dies by Suicide After... Two Vikas Kalia Gang Members Arrested...
29 Sep 2026•
ગુજરાતી मराठी ਪੰਜਾਬੀ বাংলা
ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਡਗਾਣਾ ਕਲਾਂ ਤੋਂ ਬੱਸ ਰਵਾਨਾ ਕੀਤੀ ਗਈ
National

ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਡਗਾਣਾ ਕਲਾਂ ਤੋਂ ਬੱਸ ਰਵਾਨਾ ਕੀਤੀ ਗਈ

✍️ Reporter: Amandeep Singh 🗓 05 Sep 2026, 05:44 PM 👁 47
Watch on: ▶️ YouTube
Share: 💬 WhatsApp 📘 Facebook 𝕏 Post
ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਡਗਾਣਾ ਕਲਾਂ ਤੋਂ ਬੱਸ ਰਵਾਨਾ ਕੀਤੀ ਗਈ
ਮੰਤਰੀ ਡਾਕਟਰ ਰਵਜੋਤ ਸਿੰਘ ਹਲਕਾ ਵਾਸੀਆਂ ਨੂੰ ਸਹੂਲਤਾਂ ਦੇਣ ਲਈ ਵਚਨਬੱਧ-ਸੱਜਣ, ਧਾਮੀ
ਹੁਸ਼ਿਆਰਪੁਰ/ਸ਼ਾਮਚੁਰਾਸੀ, 04 ਸਿਤੰਬਰ। ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਵਿਧਾਨ ਸਭਾ ਹਲਕਾ ਸ਼ਾਮਚੁਰਾਸੀ ਵਿੱਚ ਪੈਂਦੇ ਪਿੰਡ ਡਗਾਣਾ ਕਲਾਂ ਤੋਂ ਸੰਗਤ ਨੂੰ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਦਰਸ਼ਨਾਂ ਲਈ ਲੈ ਕੇ ਜਾਣ ਵਾਲੀ ਬੱਸ ਰਵਾਨਾ ਕੀਤੀ ਗਈ। ਇਹ ਬੱਸ ਨਸ਼ਾ ਮੁਕਤੀ ਮੋਰਚਾ ਦੇ ਹਲਕਾ ਸ਼ਾਮਚੁਰਾਸੀ ਦੇ ਕੋਆਰਡੀਨੇਟਰ ਪਰਵਿੰਦਰ ਸਿੰਘ ਸੱਜਣ ਅਤੇ ਹਲਕਾ ਸ਼ਾਮਚੁਰਾਸੀ ਦੀ ਆਪ ਦੀ ਮਹਿਲਾ ਵਿੰਗ ਦੀ ਪ੍ਰਧਾਨ ਰਜਵੰਤ ਕੌਰ ਧਾਮੀ ਦੀ ਅਗਵਾਈ ਹੇਠ ਸਰਪੰਚ ਰਵੀਇੰਦਰ ਸਿੰਘ ਵੱਲੋਂ ਹਰੀ ਝੰਡੀ ਦਿਖਾ ਕੇ ਰਵਾਨਾ ਕੀਤੀ ਗਈ। ਇਸ ਮੌਕੇ ਸਰਪੰਚ ਪਰਵਿੰਦਰ ਸਿੰਘ ਸੱਜਣ ਅਤੇ ਰਜਵੰਤ ਕੌਰ ਧਾਮੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਸ਼ਰਧਾਲੂਆਂ ਲਈ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਹੈ, ਇਸ ਸਕੀਮ ਰਾਹੀਂ ਲੱਖਾਂ ਲੋਕਾਂ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਦਿਆਂ ਅਜਿਹੇ ਉਪਰਾਲੇ ਕੀਤੇ ਜਾ ਰਹੇ ਹਨ। ਰਜਵੰਤ ਕੌਰ ਧਾਮੀ ਨੇ ਕਿਹਾ ਕਿ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਹਲਕਾ ਸ਼ਾਮਚੁਰਾਸੀ ਦੇ ਵਿਕਾਸ ਅਤੇ ਲੋਕਾਂ ਨੂੰ ਸਹੂਲਤਾਂ ਦੇਣ ਲਈ ਲਗਾਤਾਰ ਯਤਨਸ਼ੀਲ ਹਨ। ਉਨ੍ਹਾਂ ਕਿਹਾ ਕਿ ਤੀਰਥ ਯਾਤਰਾ ਵਰਗੀਆਂ ਯੋਜਨਾਵਾਂ ਨਾਲ ਆਮ ਲੋਕਾਂ ਨੂੰ ਵੱਡੀ ਸਹੂਲਤ ਮਿਲਦੀ ਹੈ ਅਤੇ ਸੰਗਤ ਨੂੰ ਬਿਨਾਂ ਕਿਸੇ ਵੱਡੀ ਆਰਥਿਕ ਚਿੰਤਾ ਦੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਪ੍ਰਾਪਤ ਹੁੰਦਾ ਹੈ। ਇਸ ਮੌਕੇ ਸਰਪੰਚ ਹਰਦੀਪ ਸਿੰਘ ਅਖਲਾਸਪੁਰ, ਰਾਜਵੀਰ ਕੌਰ ਬਲਾਕ ਕੋਆਰਡੀਨੇਟਰ, ਰਮਨਦੀਪ ਕੌਰ, ਜਸਵੀਰ ਕੌਰ, ਜਗਦੀਪ ਕੌਰ, ਅੰਮ੍ਰਿਤਪਾਲ ਕੌਰ, ਦਵਿੰਦਰ ਧਾਮੀ ਅਤੇ ਲੱਕੀ ਧਾਮੀ ਸਮੇਤ ਹੋਰ ਆਗੂ ਅਤੇ ਪਿੰਡ ਵਾਸੀ ਹਾਜ਼ਰ ਸਨ।
ਕੈਪਸ਼ਨ— ਬੱਸ ਰਵਾਨਾ ਕਰਨ ਸਮੇਂਹਲਕਾ ਸ਼ਾਮਚੁਰਾਸੀ ਦੇ ਆਪ ਆਗੂ ਅਤੇ ਮੌਜੂਦ ਸੰਗਤ। -
📲Get App