🔥 TRENDING बाड़मेर में दीपावली के अवसर पर आतिशबाज... बाड़मेर के कृषि मंडी में लगी आग, अधिका... आंगनबाड़ी बच्चों को बिस्किट खिलाने से... Trump says US unlikely to re‑enter war... Congress donations plunge 75% to ₹130.... India lose to Pakistan by three wicket...
09 Nov 2026•
ગુજરાતી मराठी ਪੰਜਾਬੀ বাংলা
ਜਗਦੇਵ ਸਿੰਘ ਕਮਾਲੂ ਨੇ ਪੰਜਾਬ ਕਾਂਗਰਸ ਇੰਚਾਰਜ ਸਚਿਨ ਪਾਇਲਟ ਨਾਲ ਕੀਤੀ ਮੁਲਾਕਾਤ
Politics

ਜਗਦੇਵ ਸਿੰਘ ਕਮਾਲੂ ਨੇ ਪੰਜਾਬ ਕਾਂਗਰਸ ਇੰਚਾਰਜ ਸਚਿਨ ਪਾਇਲਟ ਨਾਲ ਕੀਤੀ ਮੁਲਾਕਾਤ

✍️ Reporter: Jiwan kumar 🗓 24 Sep 2026, 09:19 PM 👁 82
Watch on: ▶️ YouTube
Share: 💬 WhatsApp 📘 Facebook 𝕏 Post

ਜਗਦੇਵ ਸਿੰਘ ਕਮਾਲੂ ਨੇ ਪੰਜਾਬ ਕਾਂਗਰਸ ਇੰਚਾਰਜ ਸਚਿਨ ਪਾਇਲਟ ਨਾਲ ਕੀਤੀ ਮੁਲਾਕਾਤ ਹਲਕਾ ਮੌੜ ਦੀ ਸਿਆਸੀ ਸਥਿਤੀ ਅਤੇ ਪਾਰਟੀ ਦੀਆਂ ਗਤੀਵਿਧੀਆਂ ਸਬੰਧੀ ਹੋਇਆ ਵਿਚਾਰ-ਵਟਾਂਦਰਾ

ਮੌੜ ਮੰਡੀ, 24 ਸਤੰਬਰ (ਜੀਵਨ ਬਾਂਸਲ ) ਵਿਧਾਨ ਸਭਾ ਹਲਕਾ ਮੌੜ ਤੋਂ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਵਿਧਾਇਕ ਜਗਦੇਵ ਸਿੰਘ ਕਮਾਲੂ ਨੇ ਅੱਜ ਪੰਜਾਬ ਕਾਂਗਰਸ ਦੇ ਇੰਚਾਰਜ ਸ੍ਰੀ ਸਚਿਨ ਪਾਇਲਟ ਨਾਲ ਮੁਲਾਕਾਤ ਕੀਤੀ। ਇਸ ਮੌਕੇ ਦੋਵਾਂ ਆਗੂਆਂ ਵਿਚਕਾਰ ਪੰਜਾਬ ਦੀ ਮੌਜੂਦਾ ਸਿਆਸੀ ਸਥਿਤੀ ਤੋਂ ਇਲਾਵਾ ਵਿਧਾਨ ਸਭਾ ਹਲਕਾ ਮੌੜ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ਅਤੇ ਪਾਰਟੀ ਦੀਆਂ ਗਤੀਵਿਧੀਆਂ ਬਾਰੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਹੋਇਆ।
ਮੁਲਾਕਾਤ ਸਬੰਧੀ ਜਾਣਕਾਰੀ ਦਿੰਦਿਆਂ ਸਾਬਕਾ ਵਿਧਾਇਕ ਜਗਦੇਵ ਸਿੰਘ ਕਮਾਲੂ ਨੇ ਦੱਸਿਆ ਕਿ ਪੰਜਾਬ ਕਾਂਗਰਸ ਇੰਚਾਰਜ ਸਚਿਨ ਪਾਇਲਟ ਨਾਲ ਬਹੁਤ ਹੀ ਸੁਖਾਵੇਂ ਅਤੇ ਸੁਹਿਰਦ ਮਾਹੌਲ ਵਿੱਚ ਗੱਲਬਾਤ ਹੋਈ। ਉਨ੍ਹਾਂ ਦੱਸਿਆ ਕਿ ਮੁਲਾਕਾਤ ਦੌਰਾਨ ਹਲਕਾ ਮੌੜ ਦੀ ਮੌਜੂਦਾ ਸਿਆਸੀ ਸਥਿਤੀ, ਪਾਰਟੀ ਦੀਆਂ ਗਤੀਵਿਧੀਆਂ ਅਤੇ ਜ਼ਮੀਨੀ ਪੱਧਰ ’ਤੇ ਕਾਂਗਰਸ ਦੀ ਕਾਰਗੁਜ਼ਾਰੀ ਬਾਰੇ ਵਿਚਾਰ ਸਾਂਝੇ ਕੀਤੇ ਗਏ।
ਉਨ੍ਹਾਂ ਕਿਹਾ ਕਿ ਹਲਕੇ ਦੇ ਪਿੰਡਾਂ ਅਤੇ ਸ਼ਹਿਰ ਵਿੱਚ ਪਾਰਟੀ ਵਰਕਰਾਂ ਨਾਲ ਕੀਤੀਆਂ ਜਾ ਰਹੀਆਂ ਮੀਟਿੰਗਾਂ ਅਤੇ ਲੋਕਾਂ ਨਾਲ ਕੀਤੇ ਜਾ ਰਹੇ ਲਗਾਤਾਰ ਸੰਪਰਕ ਬਾਰੇ ਵੀ ਸ੍ਰੀ ਪਾਇਲਟ ਨੂੰ ਜਾਣਕਾਰੀ ਦਿੱਤੀ ਗਈ। ਇਸ ਦੌਰਾਨ ਪਾਰਟੀ ਦੇ ਸੰਗਠਨ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ ਅਤੇ ਵਰਕਰਾਂ ਨਾਲ ਨਿਰੰਤਰ ਰਾਬਤਾ ਬਣਾਈ ਰੱਖਣ ਸਬੰਧੀ ਵੀ ਚਰਚਾ ਹੋਈ।
ਜਗਦੇਵ ਸਿੰਘ ਕਮਾਲੂ ਅਨੁਸਾਰ ਸਚਿਨ ਪਾਇਲਟ ਨੇ ਹਲਕਾ ਮੌੜ ਵਿੱਚ ਕਾਂਗਰਸ ਦੀਆਂ ਗਤੀਵਿਧੀਆਂ ਨੂੰ ਹੋਰ ਤੇਜ਼ ਕਰਨ ਅਤੇ ਪਾਰਟੀ ਵਰਕਰਾਂ ਨਾਲ ਲਗਾਤਾਰ ਸੰਪਰਕ ਬਣਾਈ ਰੱਖਣ ਲਈ ਉਤਸ਼ਾਹਿਤ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਦੀ ਮਜ਼ਬੂਤੀ ਲਈ ਜ਼ਮੀਨੀ ਪੱਧਰ ’ਤੇ ਵਰਕਰਾਂ ਦੀ ਭੂਮਿਕਾ ਅਹਿਮ ਹੈ ਅਤੇ ਲੋਕਾਂ ਨਾਲ ਸਿੱਧਾ ਸੰਪਰਕ ਬਣਾਈ ਰੱਖਣਾ ਜ਼ਰੂਰੀ ਹੈ।
ਸਾਬਕਾ ਵਿਧਾਇਕ ਨੇ ਕਿਹਾ ਕਿ ਕਾਂਗਰਸ ਪਾਰਟੀ ਦੇ ਵਰਕਰ ਪੂਰੀ ਮਿਹਨਤ ਅਤੇ ਇਕਜੁੱਟਤਾ ਨਾਲ ਪਾਰਟੀ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਹਲਕਾ ਮੌੜ ਦੇ ਵੱਖ-ਵੱਖ ਪਿੰਡਾਂ ਅਤੇ ਸ਼ਹਿਰ ਵਿੱਚ ਪਾਰਟੀ ਦੀਆਂ ਗਤੀਵਿਧੀਆਂ ਨੂੰ ਹੋਰ ਸਰਗਰਮ ਕੀਤਾ ਜਾਵੇਗਾ ਅਤੇ ਵਰਕਰਾਂ ਤੇ ਆਮ ਲੋਕਾਂ ਨਾਲ ਲਗਾਤਾਰ ਰਾਬਤਾ ਕਾਇਮ ਰੱਖਿਆ ਜਾਵੇਗਾ।
ਮੁਲਾਕਾਤ ਨੂੰ ਹਲਕਾ ਮੌੜ ਵਿੱਚ ਕਾਂਗਰਸ ਦੀਆਂ ਜਥੇਬੰਦਕ ਗਤੀਵਿਧੀਆਂ ਅਤੇ ਵਰਕਰਾਂ ਨਾਲ ਤਾਲਮੇਲ ਦੇ ਪੱਖੋਂ ਅਹਿਮ ਮੰਨਿਆ ਜਾ ਰਿਹਾ ਹੈ।
📲Get App