Agriculture
ਪੀ.ਏ.ਯੂ. ਦੇ ਕਿਸਾਨ ਮੇਲੇ ’ਚ ਫਸਲੀ ਵਿਭਿੰਨਤਾ, ਸਹਾਇਕ ਕਿੱਤਿਆਂ ਤੇ ਨਵੀਆਂ ਖੇਤੀ ਤਕਨੀਕਾਂ ’ਤੇ ਜ਼ੋਰ
Watch on:
📘 Facebook
ਕਿਸਾਨ ਮੇਲਾ ਸਿਰਫ਼ ਬੀਜਾਂ ਜਾਂ ਖੇਤੀ ਸਮੱਗਰੀ ਦੀ ਖਰੀਦ ਤੱਕ ਸੀਮਤ ਨਾ ਰਹੇ, ਸਗੋਂ ਕਿਸਾਨਾਂ ਅਤੇ ਖੇਤੀ ਵਿਗਿਆਨੀਆਂ ਵਿਚਕਾਰ ਸਿੱਧੇ ਸੰਵਾਦ ਦਾ ਮੰਚ ਬਣੇ—ਇਹ ਸੁਨੇਹਾ ਮੇਲੇ ਦੌਰਾਨ ਉਭਰ ਕੇ ਸਾਹਮਣੇ ਆਇਆ। ਹਾੜ੍ਹੀ ਦੀ ਬਿਜਾਈ ਤੋਂ ਪਹਿਲਾਂ ਕਿਸਾਨਾਂ ਨੂੰ ਨਵੀਆਂ ਕਿਸਮਾਂ, ਉਤਪਾਦਨ ਤਕਨੀਕਾਂ, ਪਾਣੀ ਦੀ ਬੱਚਤ, ਪਰਾਲੀ ਪ੍ਰਬੰਧਨ ਅਤੇ ਫਸਲੀ ਵਿਭਿੰਨਤਾ ਬਾਰੇ ਵਿਗਿਆਨਕ ਜਾਣਕਾਰੀ ਦੇਣ ’ਤੇ ਧਿਆਨ ਦਿੱਤਾ ਗਿਆ।
ਬਠਿੰਡਾ, ਜੀਵਨ ਬਾਂਸਲ 25 ਸਤੰਬਰ: ਹਾੜ੍ਹੀ ਦੀਆਂ ਫ਼ਸਲਾਂ ਦੀ ਬਿਜਾਈ ਤੋਂ ਪਹਿਲਾਂ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ (ਪੀ.ਏ.ਯੂ.) ਵੱਲੋਂ ਖੇਤਰੀ ਖੋਜ ਕੇਂਦਰ, ਬਠਿੰਡਾ ਵਿਖੇ ਕਿਸਾਨ ਮੇਲਾ ਕਰਵਾਇਆ ਗਿਆ। ਮੇਲੇ ਵਿੱਚ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ, ਜਦਕਿ ਪੀ.ਏ.ਯੂ. ਦੇ ਵਾਈਸ ਚਾਂਸਲਰ ਸ. ਸੁਖਜੀਤ ਪਾਲ ਸਿੰਘ ਆਈ.ਏ.ਐਸ. ਨੇ ਪ੍ਰਧਾਨਗੀ ਕੀਤੀ।
ਮੁੱਖ ਮਹਿਮਾਨ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਸਾਨਾਂ ਨੂੰ ਕਣਕ-ਝੋਨੇ ਦੇ ਨਾਲ ਫਸਲੀ ਵਿਭਿੰਨਤਾ ਅਤੇ ਬਾਗਬਾਨੀ ਨੂੰ ਉਤਸ਼ਾਹਿਤ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਆਮਦਨ ਵਧਾਉਣ ਲਈ ਖੇਤੀ ਦੇ ਨਾਲ ਸਹਾਇਕ ਕਿੱਤੇ ਅਪਣਾਉਣ, ਖੇਤੀ ਉਤਪਾਦਾਂ ਦੀ ਪ੍ਰੋਸੈਸਿੰਗ ਕਰਨ ਅਤੇ ਖੁਦ ਮੰਡੀਕਰਨ ਦੇ ਖੇਤਰ ਵਿੱਚ ਅੱਗੇ ਆਉਣ ਦੀ ਲੋੜ ਹੈ। ਉਨ੍ਹਾਂ ਨਰਮਾ-ਕਪਾਹ ਵਰਗੀਆਂ ਫ਼ਸਲਾਂ ਨੂੰ ਵੀ ਫਸਲੀ ਵਿਭਿੰਨਤਾ ਦਾ ਹਿੱਸਾ ਬਣਾਉਣ ’ਤੇ ਜ਼ੋਰ ਦਿੱਤਾ।
ਵਾਈਸ ਚਾਂਸਲਰ ਸ. ਸੁਖਜੀਤ ਪਾਲ ਸਿੰਘ ਨੇ ਕਿਹਾ ਕਿ ਪੀ.ਏ.ਯੂ. ਦੀ ਖੋਜ ਦਾ ਉਦੇਸ਼ ਨਵੀਂ ਤਕਨੀਕ ਨੂੰ ਪ੍ਰਯੋਗਸ਼ਾਲਾ ਤੱਕ ਸੀਮਤ ਰੱਖਣ ਦੀ ਬਜਾਏ ਕਿਸਾਨ ਦੇ ਖੇਤ ਤੱਕ ਪਹੁੰਚਾਉਣਾ ਹੈ। ਉਨ੍ਹਾਂ ਕਿਹਾ ਕਿ ਕਿਸਾਨ ਮੇਲੇ ਕਿਸਾਨਾਂ ਅਤੇ ਖੇਤੀ ਮਾਹਿਰਾਂ ਵਿਚਕਾਰ ਸਿੱਧੇ ਸੰਵਾਦ ਦਾ ਮੰਚ ਹਨ, ਜਿੱਥੇ ਕਿਸਾਨ ਆਪਣੀਆਂ ਖੇਤ ਪੱਧਰ ਦੀਆਂ ਸਮੱਸਿਆਵਾਂ ਮਾਹਿਰਾਂ ਨਾਲ ਸਾਂਝੀਆਂ ਕਰ ਸਕਦੇ ਹਨ।
ਉਨ੍ਹਾਂ ਪਰਾਲੀ ਨੂੰ ਸਿਰਫ਼ ਸਮੱਸਿਆ ਵਜੋਂ ਦੇਖਣ ਦੀ ਬਜਾਏ ਖੇਤੀ ਸਰੋਤ ਵਜੋਂ ਵਰਤਣ ਅਤੇ ਇਸ ਦੀ ਸੰਭਾਲ ਵੱਲ ਧਿਆਨ ਦੇਣ ਦੀ ਲੋੜ ਵੀ ਦੱਸੀ।
ਪੀ.ਏ.ਯੂ. ਦੇ ਨਿਰਦੇਸ਼ਕ ਖੋਜ ਡਾ. ਅਜਮੇਰ ਸਿੰਘ ਢੱਟ ਨੇ ਹਾੜ੍ਹੀ ਦੀਆਂ ਫ਼ਸਲਾਂ ਲਈ ਯੂਨੀਵਰਸਿਟੀ ਦੀਆਂ ਨਵੀਆਂ ਸਿਫ਼ਾਰਸ਼ਾਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੀ.ਏ.ਯੂ. ਵੱਲੋਂ ਹੁਣ ਤੱਕ 995 ਕਿਸਮਾਂ ਤਿਆਰ ਕਰਕੇ ਕਾਸ਼ਤ ਲਈ ਸਿਫ਼ਾਰਸ਼ ਕੀਤੀਆਂ ਜਾ ਚੁੱਕੀਆਂ ਹਨ, ਜਿਨ੍ਹਾਂ ਵਿੱਚੋਂ 250 ਤੋਂ ਵੱਧ ਨੂੰ ਰਾਸ਼ਟਰੀ ਪੱਧਰ ’ਤੇ ਪ੍ਰਵਾਨਗੀ ਮਿਲੀ ਹੈ।
ਉਨ੍ਹਾਂ ਕਣਕ ਦੀਆਂ ਪੀ.ਬੀ.ਡਬਲਯੂ. 887 ਅਤੇ ਪੀ.ਬੀ.ਡਬਲਯੂ. 927, ਮਸਰ ਦੀ ਐੱਲ.ਐੱਲ. 1613, ਸਰ੍ਹੋਂ ਦੀਆਂ ਪੰਜਾਬ ਰਾਇਆ ਕਨੋਲਾ-7 ਅਤੇ ਪੰਜਾਬ ਰਾਇਆ 813, ਹਾੜ੍ਹ ਬਰਸੀਮ ਦੀ ਬੀ.ਐੱਲ. 45 ਅਤੇ ਮਟਰ ਦੀ ਅਗੇਤਾ 8 ਸਮੇਤ ਆਲੂ, ਪਿਆਜ਼, ਲਸਣ ਅਤੇ ਖਰਬੂਜ਼ੇ ਦੀਆਂ ਨਵੀਆਂ ਕਿਸਮਾਂ ਬਾਰੇ ਜਾਣਕਾਰੀ ਦਿੱਤੀ।
ਖੇਤੀ ਤਕਨੀਕਾਂ ਸਬੰਧੀ ਡਾ. ਢੱਟ ਨੇ ਫੋਨ ਨਾਲ ਸਿੰਚਾਈ ਸੈਂਸਰ ਜੋੜਨ, ਮੂੰਗੀ ਵਿੱਚ ਨੀਲੇ ਚਿਪਕਵੇਂ ਕਾਰਡਾਂ ਦੀ ਵਰਤੋਂ, ਗੁੱਲੀ-ਡੰਡੇ ਦੀ ਰੋਕਥਾਮ, ਸੂਖਮ ਸਿੰਚਾਈ, ਗੋਭੀ ਸਰ੍ਹੋਂ ਤੇ ਤੋਰੀਆ ਦੀ ਅੰਤਰਫ਼ਸਲੀ ਕਾਸ਼ਤ ਅਤੇ ਪਸ਼ੂਆਂ ਲਈ ਫ਼ਸਲੀ ਅਚਾਰ ਬਣਾਉਣ ਦੀ ਤਕਨੀਕ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਪਾਣੀ ਦੀ ਬੱਚਤ ਅਤੇ ਪਰਾਲੀ ਦੀ ਸੰਭਾਲ ਲਈ ਯੂਨੀਵਰਸਿਟੀ ਦੀਆਂ ਸਿਫ਼ਾਰਸ਼ਾਂ ਅਪਣਾਉਣ ਦੀ ਅਪੀਲ ਕੀਤੀ।
ਬਠਿੰਡਾ ਸ਼ਹਿਰੀ ਦੇ ਵਿਧਾਇਕ ਸ. ਜਗਰੂਪ ਸਿੰਘ ਗਿੱਲ ਨੇ ਕਿਸਾਨ ਮੇਲੇ ਨੂੰ ਗਿਆਨ ਅਤੇ ਤਕਨੀਕੀ ਜਾਣਕਾਰੀ ਦਾ ਮੰਚ ਦੱਸਦਿਆਂ ਕਿਸਾਨਾਂ ਨੂੰ ਇਸ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕੀਤੀ। ਉਨ੍ਹਾਂ ਪੰਜਾਬ ਸਰਕਾਰ ਵੱਲੋਂ ਖੇਤੀ ਮਸ਼ੀਨਰੀ ’ਤੇ ਦਿੱਤੀ ਜਾਂਦੀ ਸਬਸਿਡੀ ਦਾ ਲਾਭ ਲੈਣ ਲਈ ਵੀ ਕਿਹਾ।
ਪਸਾਰ ਸਿੱਖਿਆ ਦੇ ਨਿਰਦੇਸ਼ਕ ਡਾ. ਮੱਖਣ ਸਿੰਘ ਭੁੱਲਰ ਨੇ ਕਿਹਾ ਕਿ ਹਾੜ੍ਹੀ ਦੀ ਬਿਜਾਈ ਤੋਂ ਪਹਿਲਾਂ ਲੱਗਿਆ ਇਹ ਮੇਲਾ ਮਾਲਵਾ ਖੇਤਰ ਦੇ ਕਿਸਾਨਾਂ ਨੂੰ ਨਵੀਆਂ ਖੇਤੀ ਸਿਫ਼ਾਰਸ਼ਾਂ ਅਤੇ ਤਕਨੀਕਾਂ ਨਾਲ ਜੋੜਨ ਦਾ ਮੌਕਾ ਪ੍ਰਦਾਨ ਕਰਦਾ ਹੈ। ਉਨ੍ਹਾਂ ਉਤਪਾਦਨ ਲਾਗਤ ਘਟਾਉਣ, ਸਰੋਤਾਂ ਦੀ ਸੁਚੱਜੀ ਵਰਤੋਂ ਅਤੇ ਆਮਦਨ ਨਾਲ ਜੁੜੇ ਪੱਖਾਂ ’ਤੇ ਧਿਆਨ ਦੇਣ ਦੀ ਲੋੜ ਦੱਸੀ।
ਮੇਲੇ ਦੌਰਾਨ ਪੀ.ਏ.ਯੂ., ਖੇਤੀਬਾੜੀ ਵਿਭਾਗ, ਕਿਸਾਨ ਉਤਪਾਦਕ ਸੰਗਠਨਾਂ, ਸਵੈ-ਸੇਵੀ ਸੰਸਥਾਵਾਂ ਅਤੇ ਨਿੱਜੀ ਅਦਾਰਿਆਂ ਵੱਲੋਂ ਸਟਾਲਾਂ ਲਗਾਈਆਂ ਗਈਆਂ। ਇਨ੍ਹਾਂ ਰਾਹੀਂ ਕਿਸਾਨਾਂ ਨੂੰ ਖੇਤੀ ਉਤਪਾਦਾਂ, ਸੇਵਾਵਾਂ ਅਤੇ ਨਵੀਆਂ ਤਕਨੀਕਾਂ ਬਾਰੇ ਜਾਣਕਾਰੀ ਦਿੱਤੀ ਗਈ। ਕਿਸਾਨਾਂ ਨੇ ਹਾੜ੍ਹੀ ਦੀਆਂ ਫ਼ਸਲਾਂ ਦੇ ਬੀਜਾਂ, ਫ਼ਲਦਾਰ ਬੂਟਿਆਂ ਅਤੇ ਪੀ.ਏ.ਯੂ. ਦੇ ਖੇਤੀ ਸਾਹਿਤ ਦੀ ਖਰੀਦ ਵਿੱਚ ਦਿਲਚਸਪੀ ਦਿਖਾਈ।
ਤਕਨੀਕੀ ਸੈਸ਼ਨ ਦੌਰਾਨ ਵੱਖ-ਵੱਖ ਵਿਸ਼ਿਆਂ ਦੇ ਮਾਹਿਰਾਂ ਨੇ ਕਿਸਾਨਾਂ ਨਾਲ ਸਵਾਲ-ਜਵਾਬ ਕੀਤੇ ਅਤੇ ਉਨ੍ਹਾਂ ਦੀਆਂ ਖੇਤੀ ਸਮੱਸਿਆਵਾਂ ਸਬੰਧੀ ਤਕਨੀਕੀ ਸੇਧ ਦਿੱਤੀ। ਇਸ ਮੌਕੇ ਹਾੜ੍ਹੀ ਦੀਆਂ ਫ਼ਸਲਾਂ ਨਾਲ ਸਬੰਧਤ ਨਵਾਂ ਖੇਤੀ ਸਾਹਿਤ ਵੀ ਜਾਰੀ ਕੀਤਾ ਗਿਆ। ਸਮਾਗਮ ਦੇ ਅੰਤ ਵਿੱਚ ਖੇਤਰੀ ਖੋਜ ਕੇਂਦਰ, ਬਠਿੰਡਾ ਦੇ ਨਿਰਦੇਸ਼ਕ ਡਾ. ਕਰਮਜੀਤ ਸਿੰਘ ਸੇਖੋਂ ਨੇ ਧੰਨਵਾਦ ਕੀਤਾ।