🔥 TRENDING खबर का हुआ असर: गिरदावरी की दूरी बढ़ी,... આજરોજ ગીરગઢડા ખાતે સમસ્ત સમાજ દ્વારા ગ... Rs 15 Lakh Investment Catapulted Rajin... Ambika and Radha Sisters Face Rs 46 Cr... હર્ષ સંઘવીએ હાજીરા ખાતે ગણપતિ વિસર્જન... AP Chief Minister Distributes House‑Si...
25 Sep 2026•
ગુજરાતી मराठी ਪੰਜਾਬੀ বাংলা
Local

ਵਿਧਾਇਕ ਦਿਨੇਸ਼ ਚੱਢਾ ਨੇ 'ਜਸ਼ਨ-ਏ-ਇਨਕਲਾਬ' ਸਮਾਗਮ ਦੀ ਤਿਆਰੀ ਲਈ ਪਾਰਟੀ ਅਹੁਦੇਦਾਰਾਂ ਨਾਲ ਕੀਤੀ ਮੀਟਿੰਗ

✍️ Reporter: Sandeep Kumar Joshi 🗓 25 Sep 2026, 07:52 PM 👁 16
Share: 💬 WhatsApp 📘 Facebook 𝕏 Post

ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਜੀ ਦੇ ਜਨਮ ਦਿਹਾੜੇ ਮੌਕੇ 28 ਸਤੰਬਰ ਨੂੰ ਲੁਧਿਆਣਾ ਵਿਖੇ ਹੋਣ ਵਾਲੇ 'ਜਸ਼ਨ-ਏ-ਇਨਕਲਾਬ' ਸਮਾਗਮ ਦੀਆਂ ਤਿਆਰੀਆਂ ਦੇ ਮੱਦੇਨਜ਼ਰ ਹਲਕਾ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਰੂਪਨਗਰ ਵਿਖੇ ਪਾਰਟੀ ਅਹੁਦੇਦਾਰਾਂ ਨਾਲ ਮੀਟਿੰਗ ਕੀਤੀ।

ਰੂਪਨਗਰ, 25 ਸਤੰਬਰ: ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ 28 ਸਤੰਬਰ ਨੂੰ ਪੀਏਯੂ ਗਰਾਊਂਡ, ਲੁਧਿਆਣਾ ਵਿਖੇ 'ਜਸ਼ਨ-ਏ-ਇਨਕਲਾਬ' ਨਾਮ ਦਾ ਇੱਕ ਵਿਸ਼ਾਲ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਸਮਾਗਮ ਵਿੱਚ ਹਲਕਾ ਰੂਪਨਗਰ ਤੋਂ ਵੱਡੀ ਗਿਣਤੀ ਵਿੱਚ ਨੌਜਵਾਨਾਂ ਅਤੇ ਪਾਰਟੀ ਵਰਕਰਾਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਲਈ ਹਲਕਾ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਰੂਪਨਗਰ ਵਿਖੇ ਪਾਰਟੀ ਦੇ ਵੱਖ-ਵੱਖ ਅਹੁਦੇਦਾਰਾਂ ਨਾਲ ਇੱਕ ਮਹੱਤਵਪੂਰਨ ਮੀਟਿੰਗ ਕੀਤੀ।

ਮੀਟਿੰਗ ਦੌਰਾਨ ਵਿਧਾਇਕ ਦਿਨੇਸ਼ ਚੱਢਾ ਨੇ ਪਾਰਟੀ ਅਹੁਦੇਦਾਰਾਂ ਅਤੇ ਵਰਕਰਾਂ ਨਾਲ ਪ੍ਰੋਗਰਾਮ ਸਬੰਧੀ ਵਿਚਾਰ-ਵਟਾਂਦਰਾ ਕਰਦਿਆਂ ਉਨ੍ਹਾਂ ਨੂੰ ਲੋੜੀਂਦੀਆਂ ਡਿਊਟੀਆਂ ਸੌਂਪੀਆਂ। ਉਨ੍ਹਾਂ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਸ਼ਹੀਦ ਭਗਤ ਸਿੰਘ ਜੀ ਦੀ ਸੋਚ ਅਤੇ ਉਨ੍ਹਾਂ ਦਾ ਇਨਕਲਾਬੀ ਜਜ਼ਬਾ ਅੱਜ ਵੀ ਨੌਜਵਾਨ ਪੀੜ੍ਹੀ ਲਈ ਪ੍ਰੇਰਣਾ ਦਾ ਸਰੋਤ ਹੈ। ਵਿਧਾਇਕ ਚੱਢਾ ਨੇ ਕਿਹਾ ਕਿ ਸ਼ਹੀਦਾਂ ਦੀ ਕੁਰਬਾਨੀ ਨੂੰ ਯਾਦ ਕਰਨਾ ਅਤੇ ਉਨ੍ਹਾਂ ਦੇ ਵਿਚਾਰਾਂ ਨੂੰ ਨੌਜਵਾਨਾਂ ਤੱਕ ਪਹੁੰਚਾਉਣਾ ਸਾਡੀ ਸਾਰਿਆਂ ਦੀ ਜ਼ਿੰਮੇਵਾਰੀ ਹੈ।

ਵਿਧਾਇਕ ਚੱਢਾ ਨੇ ਹਲਕਾ ਰੂਪਨਗਰ ਦੇ ਸਮੂਹ ਨੌਜਵਾਨਾਂ ਨੂੰ ਖਾਸ ਤੌਰ 'ਤੇ ਅਪੀਲ ਕੀਤੀ ਕਿ ਉਹ 28 ਸਤੰਬਰ ਨੂੰ ਦੁਪਹਿਰ 3 ਵਜੇ ਪੀਏਯੂ ਗਰਾਊਂਡ ਲੁਧਿਆਣਾ ਵਿਖੇ ਹੋਣ ਵਾਲੇ 'ਜਸ਼ਨ-ਏ-ਇਨਕਲਾਬ' ਸਮਾਗਮ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਸ਼ਾਮਲ ਹੋ ਕੇ ਇਸ ਮਹਾਨ ਸਮਾਗਮ ਦੀ ਸ਼ੋਭਾ ਵਧਾਉਣ। ਉਨ੍ਹਾਂ ਨੇ ਕਿਹਾ ਕਿ ਇਹ ਸਮਾਗਮ ਸ਼ਹੀਦ-ਏ-ਆਜ਼ਮ ਭਗਤ ਸਿੰਘ ਜੀ ਦੀ ਸੋਚ, ਕੁਰਬਾਨੀ ਅਤੇ ਇਨਕਲਾਬੀ ਜਜ਼ਬੇ ਨੂੰ ਸਲਾਮ ਕਰਨ ਲਈ ਕਰਵਾਇਆ ਜਾ ਰਿਹਾ ਹੈ।

ਇਸ ਸਮਾਗਮ ਵਿੱਚ ਪੰਜਾਬ ਦੇ ਨਾਮੀ ਕਲਾਕਾਰ ਰਣਜੀਤ ਬਾਵਾ, ਕੁਲਵਿੰਦਰ ਬਿੱਲਾ ਸਮੇਤ ਹੋਰ ਕਲਾਕਾਰ ਆਪਣੀ ਕਲਾ ਦਾ ਪ੍ਰਦਰਸ਼ਨ ਕਰਨਗੇ। ਪੰਜਾਬ ਸਰਕਾਰ ਵੱਲੋਂ ਇਹ ਪ੍ਰੋਗਰਾਮ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕਰਵਾਇਆ ਜਾ ਰਿਹਾ ਹੈ। ਇਸ ਦੌਰਾਨ ਸ਼ਹੀਦ ਭਗਤ ਸਿੰਘ ਜੀ ਦੀ ਵਿਚਾਰਧਾਰਾ ਅਤੇ ਇਨਕਲਾਬੀ ਵਿਰਾਸਤ ਨੂੰ ਯਾਦ ਕਰਦਿਆਂ ਨੌਜਵਾਨਾਂ ਨੂੰ ਇਸ ਸਮਾਗਮ ਨਾਲ ਜੋੜਨ 'ਤੇ ਵਿਸ਼ੇਸ਼ ਜ਼ੋਰ ਦਿੱਤਾ ਜਾ ਰਿਹਾ ਹੈ।
📲Get App