🔥 ट्रेंडिंग म्रुणाल ठाकुर को बैंड्रा में सलून के ब... यंग डीएसए के भाई ने बिग बॉस 20 में उच्... त्रिपुरा के मुख्यमंत्री ने बताया ग्राम... प्रदर्शक ने रोक दिया पूर्व त्रिपुरा मु... गवर्नर ने पीएम मोदी की 'मान की बात' सु... एनपीएफ ने सबसे अधिक पार्टी स्विच, बीजे...
27 सित. 2026•
ગુજરાતી मराठी ਪੰਜਾਬੀ বাংলা

ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਵਿੱਚ ਦੇਰ ਰਾਤ ਹੰਗਾਮਾ

✍️ रिपोर्टर: Pardeep Thind 🗓 27 सित. 2026, 08:22 PM 👁 19
यहाँ देखें: ▶️ YouTube
शेयर करें: 💬 WhatsApp 📘 Facebook 𝕏 Post

ਲਵਲੀ ਯੂਨੀਵਰਸਿਟੀ ਵਿੱਚ ਹੋਏ ਵਿਦਿਆਰਥੀਆਂ ਅਤੇ ਪ੍ਰਸ਼ਾਸਨ ਵਿਚਕਾਰ ਟਕਰਾਅ

Writing
ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਵਿੱਚ ਦੇਰ ਰਾਤ ਹੰਗਾਮਾ
ਫਗਵਾੜਾ ਸਥਿਤ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਵਿੱਚ ਐਤਵਾਰ ਤੜਕੇ ਵਿਦਿਆਰਥੀਆਂ ਵੱਲੋਂ ਜ਼ੋਰਦਾਰ ਵਿਰੋਧ ਪ੍ਰਦਰਸ਼ਨ ਕੀਤਾ ਗਿਆ। ਸੋਸ਼ਲ ਮੀਡੀਆ ’ਤੇ ਇੱਕ ਵਿਦਿਆਰਥਣ ਨਾਲ ਕਥਿਤ ਜਿਨਸੀ ਹਮਲੇ ਸਬੰਧੀ ਜਾਣਕਾਰੀ ਫੈਲਣ ਤੋਂ ਬਾਅਦ ਵਿਦਿਆਰਥੀ ਗਰਲਜ਼ ਹੋਸਟਲ ਨੇੜੇ ਇਕੱਠੇ ਹੋਏ ਅਤੇ ਮਾਮਲੇ ਦੀ ਸੱਚਾਈ ਸਾਹਮਣੇ ਲਿਆਉਣ ਦੀ ਮੰਗ ਕੀਤੀ।
ਵਿਰੋਧ ਦੌਰਾਨ ਯੂਨੀਵਰਸਿਟੀ ਦੀ ਕੁਝ ਸੰਪਤੀ ਨੂੰ ਨੁਕਸਾਨ ਪਹੁੰਚਣ, ਅੱਗ ਲਗਾਏ ਜਾਣ ਅਤੇ ਜਲੰਧਰ-ਫਗਵਾੜਾ ਨੈਸ਼ਨਲ ਹਾਈਵੇਅ ’ਤੇ ਆਵਾਜਾਈ ਰੋਕੇ ਜਾਣ ਦੀ ਜਾਣਕਾਰੀ ਸਾਹਮਣੇ ਆਈ। ਸਥਿਤੀ ਨੂੰ ਕਾਬੂ ਕਰਨ ਲਈ ਵੱਡੀ ਗਿਣਤੀ ਵਿੱਚ ਪੁਲਿਸ ਬਲ ਤਾਇਨਾਤ ਕੀਤਾ ਗਿਆ।
ਪੁਲਿਸ ਵੱਲੋਂ ਮਾਮਲੇ ਦੀ ਜਾਂਚ ਲਈ ਵਿਸ਼ੇਸ਼ ਜਾਂਚ ਟੀਮ (SIT) ਬਣਾਈ ਗਈ ਹੈ। ਇਸ ਦੌਰਾਨ ਯੂਨੀਵਰਸਿਟੀ ਪ੍ਰਸ਼ਾਸਨ ਨੇ ਸੋਸ਼ਲ ਮੀਡੀਆ ’ਤੇ ਫੈਲ ਰਹੀਆਂ ਅਪੁਸ਼ਟ ਜਾਣਕਾਰੀਆਂ ’ਤੇ ਭਰੋਸਾ ਨਾ ਕਰਨ ਦੀ ਅਪੀਲ ਕੀਤੀ ਹੈ। ਮਾਮਲੇ ਦੀ ਜਾਂਚ ਜਾਰੀ ਹੈ। ਤਾਜ਼ਾ ਜਾਣਕਾਰੀ ਅਨੁਸਾਰ ਵਿਦਿਆਰਥੀਆਂ ਉੱਤੇ ਲਾਠੀਚਾਰਜ ਦੀ ਖ਼ਬਰ ਆ ਰਹੀ ਹੈ
📲Get App