🔥 TRENDING સુરતના ખટોદરા વિસ્તારમાં ફેક્ટરીમાં ફસ... LPU Students End 15-Hour NH-44 Blockad... Fire Ravages Tata Showroom in Hyderpor... Consumer Court Orders Insurer to Pay ₹... ધોરાજી ડેપોના સિનિયર આગેવાન અશોકસિંહ વ... Soori’s ‘Mandaadi’ records 29.6% jump...
28 Sep 2026•
ગુજરાતી मराठी ਪੰਜਾਬੀ বাংলা

ਐਮ-ਸੇਵਾ ਪੋਰਟਲ ਦੀ ਸਮੱਸਿਆ ਕਾਰਨ ਐਨਓਸੀ ਤੇ ਨਕਸ਼ੇ ਪਾਸ ਕਰਨ ਦੀ ਪ੍ਰਕਿਰਿਆ ਪ੍ਰਭਾਵਿਤ

✍️ Reporter: Pardeep Thind 🗓 28 Sep 2026, 09:40 AM 👁 10
Share: 💬 WhatsApp 📘 Facebook 𝕏 Post

ਐਮ-ਸੇਵਾ ਪੋਰਟਲ ਦੀ ਸਮੱਸਿਆ ਕਾਰਨ ਐਨਓਸੀ ਤੇ ਨਕਸ਼ੇ ਪਾਸ ਕਰਨ ਦੀ ਪ੍ਰਕਿਰਿਆ ਪ੍ਰਭਾਵਿਤ

ਐਮ-ਸੇਵਾ ਪੋਰਟਲ ਦੀ ਸਮੱਸਿਆ ਕਾਰਨ ਐਨਓਸੀ ਤੇ ਨਕਸ਼ੇ ਪਾਸ ਕਰਨ ਦੀ ਪ੍ਰਕਿਰਿਆ ਪ੍ਰਭਾਵਿਤ
ਪੰਜਾਬ ਸਰਕਾਰ ਵੱਲੋਂ ਈ-ਨਕਸ਼ਾ ਪੋਰਟਲ ਬੰਦ ਕਰਕੇ ਐਮ-ਸੇਵਾ ਪੋਰਟਲ ਰਾਹੀਂ ਐਨਓਸੀ ਅਤੇ ਨਕਸ਼ੇ ਪਾਸ ਕਰਨ ਦੀ ਪ੍ਰਕਿਰਿਆ ਸ਼ੁਰੂ ਕੀਤੀ ਗਈ ਹੈ। ਪਰ ਨਗਰ ਨਿਗਮ ਅਧਿਕਾਰੀਆਂ ਦੀਆਂ ਐਮ-ਸੇਵਾ ਪੋਰਟਲ ਆਈ.ਡੀ. ਨਾ ਬਣਨ ਅਤੇ ਪੋਰਟਲ ਦੇ ਸੁਚਾਰੂ ਢੰਗ ਨਾਲ ਕੰਮ ਨਾ ਕਰਨ ਕਾਰਨ ਐਨਓਸੀ ਅਤੇ ਨਕਸ਼ੇ ਪਾਸ ਕਰਨ ਦੀ ਪ੍ਰਕਿਰਿਆ ਪ੍ਰਭਾਵਿਤ ਹੋ ਰਹੀ ਹੈ।
ਇਸ ਕਾਰਨ ਪ੍ਰੋਫੈਸ਼ਨਲ ਇੰਜੀਨੀਅਰਾਂ, ਬਿਲਡਿੰਗ ਡਿਜ਼ਾਈਨਰਾਂ, ਨਗਰ ਨਿਗਮ ਅਧਿਕਾਰੀਆਂ ਅਤੇ ਆਮ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕੰਮ ਪ੍ਰਭਾਵਿਤ ਹੋਣ ਕਾਰਨ ਨਗਰ ਨਿਗਮ ਨੂੰ ਮਾਲੀਏ ਦੇ ਨੁਕਸਾਨ ਦਾ ਵੀ ਸਾਹਮਣਾ ਕਰਨਾ ਪੈ ਰਿਹਾ ਹੈ।
ਇਸ ਸਮੱਸਿਆ ਦੇ ਹੱਲ ਲਈ ਇੰਜੀਨੀਅਰਜ਼ ਐਂਡ ਬਿਲਡਿੰਗ ਡਿਜ਼ਾਈਨਰਜ਼ ਰਜਿਸਟਰਡ ਦੇ ਮੁੱਖ ਅਧਿਕਾਰੀਆਂ ਵੱਲੋਂ ਨਗਰ ਨਿਗਮ ਦੇ ਅਧਿਕਾਰੀਆਂ ਨਾਲ ਤਾਲਮੇਲ ਵੀ ਕੀਤਾ ਗਿਆ ਹੈ, ਪਰ ਅਜੇ ਤੱਕ ਕੋਈ ਉਸਾਰੂ ਹੱਲ ਨਹੀਂ ਨਿਕਲ ਸਕਿਆ।
ਮੌਜੂਦਾ ਪੰਜਾਬ ਸਰਕਾਰ ਨੂੰ ਅਪੀਲ ਹੈ ਕਿ ਇਸ ਤਕਨੀਕੀ ਸਮੱਸਿਆ ਦਾ ਜਲਦ ਹੱਲ ਕੱਢਿਆ ਜਾਵੇ, ਤਾਂ ਜੋ ਐਨਓਸੀ ਅਤੇ ਨਕਸ਼ੇ ਪਾਸ ਕਰਨ ਵਿੱਚ ਆ ਰਹੀਆਂ ਰੁਕਾਵਟਾਂ ਦੂਰ ਹੋਣ ਅਤੇ ਪ੍ਰਕਿਰਿਆ ਮੁੜ ਸੁਚਾਰੂ ਢੰਗ ਨਾਲ ਚੱਲ ਸਕੇ।
📲Get App