🔥 TRENDING अमरपाटन SDOP ख्याति मिश्रा के खिलाफ लो... भागलपुर: विक्रमशिला सेतु 3 महीने के लि... ब्रेकिंग न्यूज़ अंपायर ने खाया जहर સુરત RTO કચેરીમાં જાગૃત નાગરિક પર હુમલ... સાબરકાંઠાના-: હિંમતનગરમાં DGP કપ સાયક્... ಗುರುರಾಜ್ ಅವರ ನಿವೃತ್ತಿ ಜೀವನ ಸುಖಕರವಾಗಿರಲ...
30 Sep 2026•
ગુજરાતી मराठी ਪੰਜਾਬੀ বাংলা
Health

ਝਾਂਡੀਆਂ ਕਲਾਂ ਸਿਹਤ ਕੇਂਦਰ ਨੂੰ ਕਮਿਊਨਿਟੀ ਹੈਲਥ ਸੈਂਟਰ (ਸੀ.ਐੱਚ.ਸੀ.) ਬਣਾਉਣ ਦੀ ਪ੍ਰਵਾਨਗੀ ਮਿਲੀ

✍️ Reporter: Sandeep Kumar Joshi 🗓 30 Sep 2026, 06:54 PM 👁 13
Watch on: ▶️ YouTube
Share: 💬 WhatsApp 📘 Facebook 𝕏 Post

ਪੰਜਾਬ ਸਰਕਾਰ ਵੱਲੋਂ ਝਾਂਡੀਆਂ ਕਲਾਂ ਸਿਹਤ ਕੇਂਦਰ ਨੂੰ ਅਪਗ੍ਰੇਡ ਕਰਕੇ ਕਮਿਊਨਿਟੀ ਹੈਲਥ ਸੈਂਟਰ ਬਣਾਉਣ ਦੀ ਪ੍ਰਵਾਨਗੀ ਦਿੱਤੀ ਗਈ ਹੈ। ਇਹ ਇਲਾਕੇ ਦੀ ਦਹਾਕਿਆਂ ਪੁਰਾਣੀ ਮੰਗ ਸੀ, ਜਿਸ ਨੂੰ ਪੂਰਾ ਕਰਨ ਲਈ ਵਿਧਾਇਕ ਦਿਨੇਸ਼ ਚੱਢਾ ਨੇ ਯਤਨ ਕੀਤੇ।

ਪੰਜਾਬ ਸਰਕਾਰ ਨੇ ਸਿਹਤ ਕੇਂਦਰ ਝਾਂਡੀਆਂ ਕਲਾਂ ਨੂੰ ਅਪਗ੍ਰੇਡ ਕਰਕੇ ਕਮਿਊਨਿਟੀ ਹੈਲਥ ਸੈਂਟਰ (ਸੀ.ਐੱਚ.ਸੀ.) ਬਣਾਉਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਧਾਇਕ ਦਿਨੇਸ਼ ਚੱਢਾ ਨੇ ਦੱਸਿਆ ਕਿ ਇਹ ਇਲਾਕੇ ਦੀ ਦਹਾਕਿਆਂ ਪੁਰਾਣੀ ਮੰਗ ਸੀ, ਜਿਸ ਨੂੰ ਪੰਜਾਬ ਸਰਕਾਰ ਨੇ ਪੂਰਾ ਕਰਕੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣ ਵੱਲ ਇੱਕ ਅਹਿਮ ਕਦਮ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਝਾਂਡੀਆਂ ਕਲਾਂ ਅਤੇ ਆਸ-ਪਾਸ ਦੇ ਪਿੰਡਾਂ ਦੇ ਲੋਕਾਂ ਨੂੰ ਆਪਣੇ ਨੇੜੇ ਹੀ ਵਧੀਆ ਸਿਹਤ ਸੇਵਾਵਾਂ ਮਿਲ ਸਕਣਗੀਆਂ।

ਵਿਧਾਇਕ ਚੱਢਾ ਨੇ ਇਸ ਪ੍ਰਵਾਨਗੀ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਸਿਹਤ ਖੇਤਰ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੀ.ਐੱਚ.ਸੀ. ਬਣਨ ਨਾਲ ਇਲਾਕੇ ਦੇ ਲੋਕਾਂ ਨੂੰ ਇਲਾਜ ਲਈ ਦੂਰ-ਦੁਰਾਡੇ ਦੇ ਹਸਪਤਾਲਾਂ ਵਿੱਚ ਜਾਣ ਦੀ ਲੋੜ ਘਟੇਗੀ ਅਤੇ ਸਥਾਨਕ ਪੱਧਰ ’ਤੇ ਸਿਹਤ ਸੇਵਾਵਾਂ ਹੋਰ ਮਜ਼ਬੂਤ ਹੋਣਗੀਆਂ। ਉਨ੍ਹਾਂ ਨੇ ਇਹ ਵੀ ਕਿਹਾ ਕਿ ਲੋਕਾਂ ਦੀਆਂ ਜ਼ਰੂਰਤਾਂ ਅਨੁਸਾਰ ਸਿਹਤ ਸੰਸਥਾਵਾਂ ਨੂੰ ਮਜ਼ਬੂਤ ਕਰਨਾ ਸਰਕਾਰ ਦੀ ਤਰਜੀਹ ਹੈ।

ਵਿਧਾਇਕ ਦਿਨੇਸ਼ ਚੱਢਾ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਇਸ ਨਵੀਂ ਸਹੂਲਤ ਦੀ ਪ੍ਰਵਾਨਗੀ ਸਬੰਧੀ ਪੱਤਰ ਸਵਾਮੀ ਚੇਤਨਾ ਨੰਦ ਜੀ ਭੂਰੀ ਵਾਲਿਆਂ ਦੇ ਚਰਨਾਂ ਵਿੱਚ ਭੇਂਟ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਵੇਦਾਂਤ ਅਚਾਰੀਆ ਸਵਾਮੀ ਚੇਤਨਾ ਨੰਦ ਜੀ ਭੂਰੀ ਵਾਲਿਆਂ ਦੇ ਅਵਤਾਰ ਦਿਵਸ ਮੌਕੇ ਇਲਾਕੇ ਨੂੰ ਮਿਲੀ ਇਹ ਸਹੂਲਤ ਲੋਕਾਂ ਲਈ ਇੱਕ ਮਹੱਤਵਪੂਰਨ ਤੋਹਫ਼ਾ ਹੈ। ਉਨ੍ਹਾਂ ਨੇ ਸੰਗਤਾਂ ਨੂੰ ਸਤਿਗੁਰੂ ਭੂਰੀਵਾਲੇ ਗੁਰਗੱਦੀ ਦੇ ਵਰਤਮਾਨ ਗੁਰਗੱਦੀਨਸ਼ੀਨ, ਪਰਮ ਪੂਜਨੀਯ ਸਤਿਗੁਰੂ ਕਾਸ਼ੀ ਵਾਲੇ ਮਹਾਰਾਜ ਜੀ ਦੇ ਅਵਤਾਰ ਪਰਵ ਦੀਆਂ ਵਧਾਈਆਂ ਦਿੱਤੀਆਂ।

ਵਿਧਾਇਕ ਚੱਢਾ ਨੇ ਕਿਹਾ ਕਿ ਪਰਉਪਕਾਰੀ ਸ਼੍ਰੀ ਸਤਿਗੁਰੂ ਮਹਾਰਾਜ ਜੀ ਦੇ ਚਰਨਾਂ ਵਿੱਚ ਪ੍ਰਣਾਮ ਕਰਦੇ ਹੋਏ ਉਹ ਅਰਦਾਸ ਕਰਦੇ ਹਨ ਕਿ ਸਤਿਗੁਰੂ ਜੀ ਦਾ ਅਸ਼ੀਰਵਾਦ ਸਮੂਹ ਸੰਗਤ ਅਤੇ ਇਲਾਕਾ ਵਾਸੀਆਂ ’ਤੇ ਬਣਿਆ ਰਹੇ। ਉਨ੍ਹਾਂ ਨੇ ਆਸ ਪ੍ਰਗਟਾਈ ਕਿ ਝਾਂਡੀਆਂ ਕਲਾਂ ਦੇ ਸਿਹਤ ਕੇਂਦਰ ਦੇ ਕਮਿਊਨਿਟੀ ਹੈਲਥ ਸੈਂਟਰ ਬਣਨ ਨਾਲ ਇਲਾਕੇ ਦੇ ਲੋਕਾਂ ਨੂੰ ਗੁਣਵੱਤਾਪੂਰਨ ਸਿਹਤ ਸੇਵਾਵਾਂ ਉਨ੍ਹਾਂ ਦੇ ਘਰਾਂ ਦੇ ਨੇੜੇ ਹੀ ਉਪਲਬਧ ਹੋਣਗੀਆਂ।
📲Get App