🔥 ट्रेंडिंग एसपी डॉ. संजय कुमार अग्रवाल का मास्टरस... ಬೀದರ ನ್ಯೂಸ್ भोपाल: डायल-112 ने घर से भटकी 10 वर्षी... जगला की महिलाओं ने जननायक से की मुलाका... सिरसा के धोतड़ गांव में युवा अग्निपथ,... ग्राम सवसा में मुख्य सड़क पर मछली की द...
01 अक्टू. 2026•
ગુજરાતી मराठी ਪੰਜਾਬੀ বাংলা
स्थानीय

ਗਿਆਨੀ ਜੈਲ ਸਿੰਘ ਨਗਰ ਵਿਖੇ ਮਹਿਲਾਵਾਂ ਦੀ ਮੀਟਿੰਗ: ਵਿਧਾਇਕ ਦਿਨੇਸ਼ ਚੱਢਾ ਦੇ ਵਿਕਾਸ ਕਾਰਜਾਂ ਦੀ ਹੋਈ ਸ਼ਲਾਘਾ

✍️ रिपोर्टर: Sandeep Kumar Joshi 🗓 01 अक्टू. 2026, 05:10 PM 👁 21
यहाँ देखें: ▶️ YouTube
शेयर करें: 💬 WhatsApp 📘 Facebook 𝕏 Post

ਗਿਆਨੀ ਜੈਲ ਸਿੰਘ ਨਗਰ ਵਿਖੇ ਨਗਰ ਕੌਂਸਲ ਪ੍ਰਧਾਨ ਦੇ ਗ੍ਰਹਿ ਵਿਖੇ ਮਹਿਲਾਵਾਂ ਦੀ ਇੱਕ ਵਿਸ਼ੇਸ਼ ਮੀਟਿੰਗ ਹੋਈ, ਜਿਸ ਵਿੱਚ ਹਲਕਾ ਰੂਪਨਗਰ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਸਕੀਮਾਂ ਦੀ ਚਰਚਾ ਕੀਤੀ ਗਈ।

ਗਿਆਨੀ ਜੈਲ ਸਿੰਘ ਨਗਰ ਵਿਖੇ ਨਗਰ ਕੌਂਸਲ ਦੇ ਪ੍ਰਧਾਨ ਇੰਦਰਪਾਲ ਸਿੰਘ ਰਾਜੂ ਸਤਿਆਲ ਦੇ ਗ੍ਰਹਿ ਵਿਖੇ ਮਹਿਲਾਵਾਂ ਦੀ ਇੱਕ ਵਿਸ਼ੇਸ਼ ਮੀਟਿੰਗ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਦੀ ਧਰਮ ਪਤਨੀ ਨੀਸ਼ਾ ਚੱਢਾ ਅਤੇ ਨਗਰ ਕੌਂਸਲ ਪ੍ਰਧਾਨ ਇੰਦਰਪਾਲ ਸਿੰਘ ਰਾਜੂ ਸਤਿਆਲ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ। ਮੀਟਿੰਗ ਦੌਰਾਨ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਅਤੇ ਹਲਕਾ ਰੂਪਨਗਰ ਵਿੱਚ ਵਿਧਾਇਕ ਦਿਨੇਸ਼ ਚੱਢਾ ਦੀ ਅਗਵਾਈ ਹੇਠ ਹੋ ਰਹੇ ਵਿਕਾਸ ਕਾਰਜਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ ਗਈ।

ਮੀਟਿੰਗ ਨੂੰ ਸੰਬੋਧਨ ਕਰਦਿਆਂ ਨਿਸ਼ਾ ਚੱਢਾ ਨੇ ਕਿਹਾ ਕਿ ਵਿਧਾਇਕ ਦਿਨੇਸ਼ ਚੱਢਾ ਹਲਕੇ ਦੇ ਸਰਬਪੱਖੀ ਵਿਕਾਸ ਲਈ ਲਗਾਤਾਰ ਯਤਨਸ਼ੀਲ ਹਨ। ਉਨ੍ਹਾਂ ਦੱਸਿਆ ਕਿ ਸੜਕਾਂ, ਬੁਨਿਆਦੀ ਢਾਂਚੇ, ਸਿੱਖਿਆ, ਸਿਹਤ ਅਤੇ ਆਮ ਲੋਕਾਂ ਦੀਆਂ ਰੋਜ਼ਾਨਾ ਲੋੜਾਂ ਨਾਲ ਸਬੰਧਤ ਮਾਮਲਿਆਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਵਾਉਣ ਲਈ ਵਿਧਾਇਕ ਵੱਲੋਂ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਵਿਧਾਇਕ ਦਿਨੇਸ਼ ਚੱਢਾ ਲੋਕਾਂ ਨਾਲ ਸਿੱਧਾ ਸੰਪਰਕ ਬਣਾ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸੁਣਦੇ ਹਨ ਅਤੇ ਵਿਕਾਸ ਕਾਰਜਾਂ ਨੂੰ ਜ਼ਮੀਨੀ ਪੱਧਰ 'ਤੇ ਲਾਗੂ ਕਰਵਾਉਣ 'ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ।

ਇਸ ਮੌਕੇ ਨਗਰ ਕੌਂਸਲ ਪ੍ਰਧਾਨ ਇੰਦਰਪਾਲ ਸਿੰਘ ਰਾਜੂ ਸਤਿਆਲ ਨੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਹਲਕੇ ਦੇ ਵਿਕਾਸ ਲਈ ਕੀਤੇ ਜਾ ਰਹੇ ਕੰਮਾਂ ਦੀ ਭਰਪੂਰ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਵਿਧਾਇਕ ਸ਼ਹਿਰ ਅਤੇ ਪਿੰਡਾਂ ਦੇ ਲੋਕਾਂ ਦੀਆਂ ਜ਼ਰੂਰਤਾਂ ਨੂੰ ਸਮਝਦੇ ਹੋਏ ਵਿਕਾਸ ਕਾਰਜਾਂ ਨੂੰ ਅੱਗੇ ਵਧਾ ਰਹੇ ਹਨ। ਉਨ੍ਹਾਂ ਨੇ ਵਿਧਾਇਕ ਦੀ ਕਾਰਜਸ਼ੈਲੀ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਲੋਕਾਂ ਨਾਲ ਨਿਰੰਤਰ ਸੰਪਰਕ ਬਣਾਈ ਰੱਖਣਾ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਤਰਜੀਹੀ ਆਧਾਰ 'ਤੇ ਸੁਣਨਾ ਵਿਧਾਇਕ ਦੀ ਕਾਰਜਸ਼ੈਲੀ ਦਾ ਅਹਿਮ ਹਿੱਸਾ ਹੈ।

ਮੀਟਿੰਗ ਵਿੱਚ ਨਿਸ਼ਾ ਚੱਢਾ, ਰਾਜੂ ਸਤਿਆਲ, ਤਰਨਜੀਤ ਕੌਰ (ਐੱਮ.ਸੀ.), ਜਗਮੋਹਨ ਕੌਰ (ਐੱਮ.ਸੀ.), ਨੀਲਮ ਰਾਣੀ (ਹਲਕਾ ਇੰਚਾਰਜ ਮਹਿਲਾ ਵਿੰਗ), ਕਰਮਜੀਤ ਕੌਰ (ਹਲਕਾ ਵਾਈਸ ਇੰਚਾਰਜ ਮਹਿਲਾ ਵਿੰਗ), ਬਲਜਿੰਦਰ ਕੌਰ (ਹਲਕਾ ਵਾਈਸ ਇੰਚਾਰਜ ਮਹਿਲਾ ਵਿੰਗ), ਇਸ਼ੂ ਧਵਨ ਅਤੇ ਗੁਰਸਿਰਤ ਕੌਰ ਸਮੇਤ ਹੋਰ ਪਤਵੰਤੀਆਂ ਅਤੇ ਇਲਾਕੇ ਦੀਆਂ ਮਹਿਲਾਵਾਂ ਨੇ ਭਾਗ ਲਿਆ। ਮੀਟਿੰਗ ਦੌਰਾਨ ਇਲਾਕੇ ਨਾਲ ਸਬੰਧਤ ਵੱਖ-ਵੱਖ ਮੁੱਦਿਆਂ 'ਤੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ।
📲Get App