🔥 TRENDING हजारीबाग पुलिस ने मोबाइल छीनतई के आरोप... રાજકોટમાં ગાંધી જયંતિ નિમિત્તે સ્વચ્છત... Gaon mein Koi Vikas nahin आँख में लेज़र लगने से अनवर वीआईपी की बि... શાપરમાં કારખાનામાં ગેટ ફિટ કરતી વખતે હ... पंजाब कांग्रेस के अध्यक्ष अमरिंदर सिंह...
02 Oct 2026•
ગુજરાતી मराठी ਪੰਜਾਬੀ বাংলা

ਗਾਂਧੀ ਜਯੰਤੀ ਮੌਕੇ ਬਠਿੰਡਾ ’ਚ ਸਵੱਛਤਾ ਤੇ ਜਾਗਰੂਕਤਾ ਮੁਹਿੰਮ ਲਾਰਡ ਰਾਮਾ ਪਬਲਿਕ ਸਕੂਲ ’ਚ ਕਲੀਨ-ਅੱਪ ਡਰਾਈਵ ਤੇ ਸਵੱਛਤਾ ਰੈਲੀ; ‘ਏਕ ਪੇੜ ਮਾਂ ਕੇ ਨਾਮ’ ਤਹਿਤ ਪੌਦੇ ਲਗਾਏ

✍️ Reporter: Jiwan kumar 🗓 02 Oct 2026, 05:56 PM 👁 12
Watch on: ▶️ YouTube
Share: 💬 WhatsApp 📘 Facebook 𝕏 Post

ਗਾਂਧੀ ਜਯੰਤੀ ਮੌਕੇ ਨਗਰ ਨਿਗਮ ਬਠਿੰਡਾ ਵੱਲੋਂ ‘ਸਵੱਛਤਾ ਹੀ ਸੇਵਾ-2026’ ਤਹਿਤ ਲਾਰਡ ਰਾਮਾ ਪਬਲਿਕ ਸਕੂਲ ਵਿਖੇ ਕਲੀਨ-ਅੱਪ ਡਰਾਈਵ ਅਤੇ ਸਵੱਛਤਾ ਰੈਲੀ ਕਰਵਾਈ ਗਈ। ਵਿਦਿਆਰਥੀਆਂ ਨੇ ਸਫ਼ਾਈ ਪ੍ਰਤੀ ਜਾਗਰੂਕਤਾ ਦਾ ਸੰਦੇਸ਼ ਦਿੱਤਾ। ਇਸ ਮੌਕੇ ‘ਏਕ ਪੇੜ ਮਾਂ ਕੇ ਨਾਮ’ ਤਹਿਤ ਪੌਦੇ ਵੀ ਲਗਾਏ ਗਏ।

ਬਠਿੰਡਾ, 2 ਅਕਤੂਬਰ: (ਜੀਵਨ ਬਾਂਸਲ)ਗਾਂਧੀ ਜਯੰਤੀ ਮੌਕੇ ਨਗਰ ਨਿਗਮ ਬਠਿੰਡਾ ਵੱਲੋਂ ‘ਸਵੱਛਤਾ ਹੀ ਸੇਵਾ-2026’ ਮੁਹਿੰਮ ਤਹਿਤ ਸਫ਼ਾਈ ਅਤੇ ਜਾਗਰੂਕਤਾ ਮੁਹਿੰਮ ਕਰਵਾਈ ਗਈ। ਇਸ ਮੁਹਿੰਮ ਦਾ ਉਦੇਸ਼ ਲੋਕਾਂ ਨੂੰ ਸਾਫ਼-ਸੁਥਰੇ ਵਾਤਾਵਰਣ, ਸਫ਼ਾਈ ਪ੍ਰਤੀ ਜ਼ਿੰਮੇਵਾਰੀ, ਸਿਹਤਮੰਦ ਜੀਵਨ-ਸ਼ੈਲੀ ਅਤੇ ਕੂੜੇ ਦੇ ਸੁਚੱਜੇ ਪ੍ਰਬੰਧਨ ਪ੍ਰਤੀ ਜਾਗਰੂਕ ਕਰਨਾ ਰਿਹਾ।

ਨਗਰ ਨਿਗਮ ਕਮਿਸ਼ਨਰ ਲਵਜੀਤ ਕਲਸੀ ਨੇ ਦੱਸਿਆ ਕਿ ਮੁਹਿੰਮ ਤਹਿਤ ਸਥਾਨਕ ਲਾਰਡ ਰਾਮਾ ਪਬਲਿਕ ਸਕੂਲ ਵਿਖੇ ਵਿਦਿਆਰਥੀਆਂ ਦੀ ਸਰਗਰਮ ਭਾਗੀਦਾਰੀ ਨਾਲ ਕਲੀਨ-ਅੱਪ ਡਰਾਈਵ ਅਤੇ ਸਵੱਛਤਾ ਰੈਲੀ ਕਰਵਾਈ ਗਈ। ਵਿਦਿਆਰਥੀਆਂ ਨੇ ਉਤਸ਼ਾਹ ਨਾਲ ਸਫ਼ਾਈ ਗਤੀਵਿਧੀਆਂ ਵਿੱਚ ਹਿੱਸਾ ਲੈਂਦਿਆਂ ਸਾਫ਼-ਸੁਥਰੇ ਸਮਾਜ ਦਾ ਸੰਦੇਸ਼ ਦਿੱਤਾ।

ਸਵੱਛਤਾ ਰੈਲੀ ਦੌਰਾਨ ਲੋਕਾਂ ਨੂੰ ਨਿੱਜੀ ਸਫ਼ਾਈ ਦੇ ਨਾਲ ਆਪਣੇ ਆਲੇ-ਦੁਆਲੇ ਦੀ ਸਫ਼ਾਈ ਬਣਾਈ ਰੱਖਣ, ਕੂੜੇ ਨੂੰ ਸਹੀ ਢੰਗ ਨਾਲ ਨਿਪਟਾਉਣ ਅਤੇ ਵਾਤਾਵਰਣ ਦੀ ਸੰਭਾਲ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਵਿਦਿਆਰਥੀਆਂ ਅਤੇ ਹੋਰ ਭਾਗੀਦਾਰਾਂ ਨੇ ਸਫ਼ਾਈ ਪ੍ਰਤੀ ਆਪਣੀ ਜ਼ਿੰਮੇਵਾਰੀ ਨਿਭਾਉਣ ਦਾ ਸੰਦੇਸ਼ ਦਿੱਤਾ।

ਮੁਹਿੰਮ ਦੌਰਾਨ ‘ਏਕ ਪੇੜ ਮਾਂ ਕੇ ਨਾਮ’ ਤਹਿਤ ਪੌਦੇ ਲਗਾਉਣ ਦੀ ਗਤੀਵਿਧੀ ਵੀ ਕਰਵਾਈ ਗਈ। ਇਸ ਰਾਹੀਂ ਵਿਦਿਆਰਥੀਆਂ ਅਤੇ ਲੋਕਾਂ ਨੂੰ ਆਪਣੀਆਂ ਮਾਵਾਂ ਦੇ ਸਨਮਾਨ ਵਿੱਚ ਪੌਦੇ ਲਗਾਉਣ ਅਤੇ ਉਨ੍ਹਾਂ ਦੀ ਸੰਭਾਲ ਕਰਨ ਲਈ ਉਤਸ਼ਾਹਿਤ ਕੀਤਾ ਗਿਆ। ਇਸ ਮੌਕੇ ਵਾਤਾਵਰਣ ਨੂੰ ਹਰਿਆ-ਭਰਿਆ ਬਣਾਉਣ ਅਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਸਾਫ਼ ਤੇ ਸਿਹਤਮੰਦ ਵਾਤਾਵਰਣ ਯਕੀਨੀ ਬਣਾਉਣ ਦਾ ਸੰਦੇਸ਼ ਦਿੱਤਾ ਗਿਆ।

ਸਵੱਛਤਾ ਮੁਹਿੰਮ ਵਿੱਚ ਵਿਦਿਆਰਥੀਆਂ, ਅਧਿਆਪਕਾਂ, ਨਗਰ ਨਿਗਮ ਦੀ ਟੀਮ ਅਤੇ ਹੋਰ ਭਾਗੀਦਾਰਾਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ। ਗਤੀਵਿਧੀਆਂ ਰਾਹੀਂ ਸਵੱਛਤਾ, ਵਾਤਾਵਰਣ ਪ੍ਰਤੀ ਜ਼ਿੰਮੇਵਾਰੀ, ਲੋਕ ਭਾਗੀਦਾਰੀ ਅਤੇ ਟਿਕਾਊ ਜੀਵਨ-ਸ਼ੈਲੀ ਦਾ ਸੰਦੇਸ਼ ਦਿੱਤਾ ਗਿਆ।

ਇਸ ਮੌਕੇ ਸੀ.ਐੱਸ.ਆਈ. ਸੰਦੀਪ ਕਟਾਰੀਆ, ਸਮੂਹ ਐੱਸ.ਬੀ.ਐੱਮ. ਅਤੇ ਨਗਰ ਨਿਗਮ ਟੀਮ ਦੇ ਮੈਂਬਰ ਹਾਜ਼ਰ ਸਨ। ਉਨ੍ਹਾਂ ਦੀ ਅਗਵਾਈ ਅਤੇ ਸਹਿਯੋਗ ਨਾਲ ਸਵੱਛਤਾ ਸਬੰਧੀ ਗਤੀਵਿਧੀਆਂ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਿਆ ਗਿਆ।
📲Get App