🔥 TRENDING Odisha Marks Birth Anniversary of Mart... ભારતમાં સ્માર્ટફોનની કિંમતમાં વધારો, ખ... ಕೆ. ಬೇವಿನಹಳ್ಳಿಯಲ್ಲಿ ಡಾ. ನಾಲ್ವಡಿ ಶಾಂತಲಿ... મહેસાણામાં પેરોલ જમ્પ થયેલ કાચા કામના... દોસ્તાર પાસેથી ઉધાર લીધી કારમાં દુર્ઘટ... Odisha Tourism Unveils New Website & I...
05 Oct 2026•
ગુજરાતી मराठी ਪੰਜਾਬੀ বাংলা
Politics

ਹਲਕਾ ਮੌੜ ਦੇ ਵਿਕਾਸ ਤੇ ਲੋਕ ਸੇਵਾ ਲਈ ‘ਆਪ’ ਵਚਨਬੱਧ: ਨਵਦੀਪ ਸਿੰਘ ਜੀਦਾ

✍️ Reporter: Jiwan kumar 🗓 02 Oct 2026, 06:31 PM 👁 24
Watch on: ▶️ YouTube
Share: 💬 WhatsApp 📘 Facebook 𝕏 Post

ਮੌੜ ਮੰਡੀ ਵਿਖੇ ਆਮ ਆਦਮੀ ਪਾਰਟੀ ਵੱਲੋਂ ਵਿਧਾਨ ਸਭਾ ਹਲਕਾ ਮੌੜ ਦੇ ਮੁੱਖ ਦਫ਼ਤਰ ਦਾ ਉਦਘਾਟਨ ਕੀਤਾ ਗਿਆ। ਲੋਕ ਸਭਾ ਇੰਚਾਰਜ ਅਤੇ ਸ਼ੂਗਰਫੈੱਡ ਪੰਜਾਬ ਦੇ ਚੇਅਰਮੈਨ ਨਵਦੀਪ ਸਿੰਘ ਜੀਦਾ ਨੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਉਪਰੰਤ ਦਫ਼ਤਰ ਖੋਲ੍ਹਿਆ। ਉਨ੍ਹਾਂ ਕਿਹਾ ਕਿ ਦਫ਼ਤਰ ਰਾਹੀਂ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਅਤੇ ਉਨ੍ਹਾਂ ਦੇ ਹੱਲ ਲਈ ਯਤਨ ਕੀਤੇ ਜਾਣਗੇ। ਉਨ੍ਹਾਂ ਹਲਕਾ ਮੌੜ ਨੂੰ ਨਸ਼ਾ ਮੁਕਤ ਕਰਨਾ ਆਪਣੇ ਮੁੱਖ ਟੀਚਿਆਂ ਵਿੱਚੋਂ ਇੱਕ ਦੱਸਿਆ।

ਮੌੜ ਮੰਡੀ, 2 ਅਕਤੂਬਰ (ਜੀਵਨ ਬਾਂਸਲ): ਆਮ ਆਦਮੀ ਪਾਰਟੀ ਵੱਲੋਂ ਵਿਧਾਨ ਸਭਾ ਹਲਕਾ ਮੌੜ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਸੁਣਨ ਅਤੇ ਪ੍ਰਸ਼ਾਸਨਿਕ ਕੰਮਾਂ ਵਿੱਚ ਸਹਾਇਤਾ ਲਈ ਹਲਕਾ ਮੌੜ ਦੇ ਮੁੱਖ ਦਫ਼ਤਰ ਦਾ ਉਦਘਾਟਨ ਕੀਤਾ ਗਿਆ। ਲੋਕ ਸਭਾ ਇੰਚਾਰਜ ਅਤੇ ਸ਼ੂਗਰਫੈੱਡ ਪੰਜਾਬ ਦੇ ਚੇਅਰਮੈਨ ਨਵਦੀਪ ਸਿੰਘ ਜੀਦਾ ਵੱਲੋਂ ਮੌੜ ਮੰਡੀ ਵਿਖੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਵਾਉਣ ਉਪਰੰਤ ਦਫ਼ਤਰ ਰਸਮੀ ਤੌਰ ’ਤੇ ਖੋਲ੍ਹਿਆ ਗਿਆ।

ਉਦਘਾਟਨੀ ਸਮਾਰੋਹ ਵਿੱਚ ਹਲਕੇ ਦੇ ਵੱਖ-ਵੱਖ ਪਿੰਡਾਂ ਤੋਂ ਵੱਡੀ ਗਿਣਤੀ ਵਿੱਚ ਵਲੰਟੀਅਰ, ਪੰਚ-ਸਰਪੰਚ, ਮੋਹਤਬਰ ਅਤੇ ਇਲਾਕਾ ਵਾਸੀ ਸ਼ਾਮਲ ਹੋਏ। ਇਸ ਮੌਕੇ ਨਵਦੀਪ ਸਿੰਘ ਜੀਦਾ ਨੇ ਕਿਹਾ ਕਿ ਦਫ਼ਤਰ ਖੋਲ੍ਹਣ ਦਾ ਮਕਸਦ ਹਲਕਾ ਵਾਸੀਆਂ ਨੂੰ ਆਪਣੀਆਂ ਸਮੱਸਿਆਵਾਂ ਅਤੇ ਸਰਕਾਰੀ ਕੰਮਾਂ ਸਬੰਧੀ ਇੱਕ ਸਾਂਝਾ ਮੰਚ ਮੁਹੱਈਆ ਕਰਵਾਉਣਾ ਹੈ।

ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਨਵਦੀਪ ਸਿੰਘ ਜੀਦਾ ਨੇ ਕਿਹਾ ਕਿ ਉਹ ਰਾਜਨੀਤੀ ਵਿੱਚ ਕਾਰੋਬਾਰ ਕਰਨ ਲਈ ਨਹੀਂ, ਸਗੋਂ ਆਮ ਲੋਕਾਂ ਦੀ ਸੇਵਾ ਅਤੇ ਉਨ੍ਹਾਂ ਦੇ ਹੱਕਾਂ ਦੀ ਰਾਖੀ ਲਈ ਆਏ ਹਨ। ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਦਿੱਤੀ ਗਈ ਹਰ ਜ਼ਿੰਮੇਵਾਰੀ ਨੂੰ ਉਹ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ।

ਉਨ੍ਹਾਂ ਕਿਹਾ ਕਿ ਹਲਕਾ ਵਾਸੀਆਂ ਲਈ ਖੋਲ੍ਹਿਆ ਗਿਆ ਇਹ ਦਫ਼ਤਰ ਲੋਕਾਂ ਦੀਆਂ ਮੁਸ਼ਕਿਲਾਂ ਸੁਣਨ ਅਤੇ ਉਨ੍ਹਾਂ ਦੇ ਹੱਲ ਲਈ ਯਤਨ ਕਰਨ ਦਾ ਕੇਂਦਰ ਹੋਵੇਗਾ। ਉਨ੍ਹਾਂ ਦਾਅਵਾ ਕੀਤਾ ਕਿ ਲੋਕਾਂ ਨੂੰ ਆਪਣੇ ਕੰਮਾਂ ਲਈ ਦੂਰ-ਦੁਰਾਡੇ ਜਾਣ ਦੀ ਲੋੜ ਨਹੀਂ ਪਵੇਗੀ ਅਤੇ ਦਫ਼ਤਰ ਰਾਹੀਂ ਉਨ੍ਹਾਂ ਦੀਆਂ ਸਮੱਸਿਆਵਾਂ ਸਬੰਧਤ ਵਿਭਾਗਾਂ ਤੱਕ ਪਹੁੰਚਾਈਆਂ ਜਾਣਗੀਆਂ।

ਨਵਦੀਪ ਸਿੰਘ ਜੀਦਾ ਨੇ ਹਲਕੇ ਦੇ ਭਵਿੱਖ ਸਬੰਧੀ ਆਪਣਾ ਵਿਜ਼ਨ ਸਾਂਝਾ ਕਰਦਿਆਂ ਕਿਹਾ ਕਿ ਹਲਕਾ ਮੌੜ ਨੂੰ ਨਸ਼ਾ ਮੁਕਤ ਕਰਨਾ ਉਨ੍ਹਾਂ ਦੇ ਮੁੱਖ ਟੀਚਿਆਂ ਵਿੱਚੋਂ ਇੱਕ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਕੇ ਉਨ੍ਹਾਂ ਨੂੰ ਸਹੀ ਦਿਸ਼ਾ ਦੇਣ ਲਈ ਯਤਨ ਕੀਤੇ ਜਾਣੇ ਚਾਹੀਦੇ ਹਨ।

ਇਸ ਮੌਕੇ ਰਣਜੀਤ ਸਿੰਘ ਮਠਾੜੂ, ਸੰਗਠਨ ਇੰਚਾਰਜ ਹਲਕਾ ਮੌੜ, ਨਛੱਤਰ ਸਿੰਘ ਮਾਨਸ਼ਾਹੀਆ, ਮਾਰਕੀਟ ਕਮੇਟੀ ਦੇ ਚੇਅਰਮੈਨ ਬਲਵਿੰਦਰ ਸਿੰਘ ਬੱਲੋ, ਜ਼ਿਲ੍ਹਾ ਪ੍ਰਧਾਨ ਅਮਨਦੀਪ ਸਿੰਘ ਮੌੜ ਕਲਾਂ ਅਤੇ ਧੰਨਾ ਸਿੰਘ ਢੱਡੇ ਸਮੇਤ ਵੱਖ-ਵੱਖ ਪਿੰਡਾਂ ਤੋਂ ਪੰਚ-ਸਰਪੰਚ, ਮੋਹਤਬਰ ਅਤੇ ਇਲਾਕਾ ਵਾਸੀ ਹਾਜ਼ਰ ਸਨ। ਹਾਜ਼ਰੀਨ ਨੇ ਦਫ਼ਤਰ ਖੋਲ੍ਹਣ ਦੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਸਹਿਯੋਗ ਦੇਣ ਦੀ ਗੱਲ ਕਹੀ।
📲Get App