🔥 ट्रेंडिंग સુરેન્દ્રનગર પેરોલ ફલોસ્કોડ નીટીમેપોસક... એશિયાડમાં પાકિસ્તાન સામે ક્રિકેટમાં જી... નવાગામ - સોમલપર માર્ગનું વિધિવત ખાતમુહ... વિકસિત ભારત @ 2047’, ‘નશા મુક્ત ભારત’... पूर्व गुजरात मंत्री चावड़ा ने बीजेपी स... कर्नाटक ने 2027 के एसएसएलसी परीक्षा शु...
03 अक्टू. 2026•
ગુજરાતી मराठी ਪੰਜਾਬੀ বাংলা
राजनीति

ਸਾਬਕਾ ਕੌਂਸਲ ਪ੍ਰਧਾਨ ਸੰਜੇ ਵਰਮਾ ਨੇ ਪ੍ਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਉਣ 'ਤੇ ਖੁਸ਼ੀ ਪ੍ਰਗਟਾਈ

✍️ रिपोर्टर: Sandeep Kumar Joshi 🗓 03 अक्टू. 2026, 04:21 PM 👁 23
यहाँ देखें: ▶️ YouTube
शेयर करें: 💬 WhatsApp 📘 Facebook 𝕏 Post

ਨਗਰ ਕੌਂਸਲ ਰੋਪੜ ਦੇ ਸਾਬਕਾ ਪ੍ਰਧਾਨ ਸੰਜੇ ਵਰਮਾ ਬੇਲੇ ਵਾਲੇ ਨੇ ਸੀਨੀਅਰ ਵਿਧਾਇਕ ਅਤੇ ਸਾਬਕਾ ਹਾਕੀ ਕਪਤਾਨ ਪ੍ਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਨਿਯੁਕਤ ਕੀਤੇ ਜਾਣ 'ਤੇ ਖੁਸ਼ੀ ਜ਼ਾਹਰ ਕੀਤੀ ਹੈ।

ਰੂਪਨਗਰ - 3 ਅਕਤੂਬਰ:

ਨਗਰ ਕੌਂਸਲ ਰੋਪੜ ਦੇ ਸਾਬਕਾ ਪ੍ਰਧਾਨ ਸੰਜੇ ਵਰਮਾ ਬੇਲੇ ਵਾਲੇ ਨੇ ਸੀਨੀਅਰ ਵਿਧਾਇਕ ਅਤੇ ਭਾਰਤੀ ਹਾਕੀ ਟੀਮ ਦੇ ਸਾਬਕਾ ਕਪਤਾਨ ਪ੍ਰਗਟ ਸਿੰਘ ਨੂੰ ਪੰਜਾਬ ਕਾਂਗਰਸ ਦੀ ਕਮਾਨ ਸੌਂਪੇ ਜਾਣ 'ਤੇ ਤਹਿ ਦਿਲੋਂ ਖੁਸ਼ੀ ਪ੍ਰਗਟਾਈ ਹੈ। ਵਰਮਾ ਨੇ ਕਿਹਾ ਕਿ ਪ੍ਰਗਟ ਸਿੰਘ ਕਾਂਗਰਸ ਦੇ ਇੱਕ ਸੀਨੀਅਰ ਆਗੂ ਹਨ ਅਤੇ ਖੇਡਾਂ ਦੇ ਨਾਲ-ਨਾਲ ਸਿਆਸਤ ਵਿੱਚ ਵੀ ਪੂਰੀ ਸੂਝਬੂਝ ਰੱਖਦੇ ਹਨ।

ਸਾਬਕਾ ਪ੍ਰਧਾਨ ਨੇ ਅੱਗੇ ਕਿਹਾ ਕਿ ਪ੍ਰਗਟ ਸਿੰਘ ਦੀ ਨਿਯੁਕਤੀ ਨਾਲ ਪੰਜਾਬ ਕਾਂਗਰਸ ਨੂੰ ਮਜ਼ਬੂਤੀ ਮਿਲੇਗੀ ਅਤੇ ਪਾਰਟੀ ਅੰਦਰਲੀ ਧੜੇਬੰਦੀ ਵੀ ਖਤਮ ਹੋ ਜਾਵੇਗੀ। ਉਨ੍ਹਾਂ ਨੂੰ ਉਮੀਦ ਹੈ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਪ੍ਰਗਟ ਸਿੰਘ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਸ਼ਾਨਦਾਰ ਜਿੱਤ ਪ੍ਰਾਪਤ ਕਰਕੇ ਸਰਕਾਰ ਬਣਾਏਗੀ ਅਤੇ ਹਰ ਵਰਗ ਦੇ ਲੋਕਾਂ ਨੂੰ ਬਣਦੀਆਂ ਸਹੂਲਤਾਂ ਦਿੱਤੀਆਂ ਜਾਣਗੀਆਂ।

ਸੰਜੇ ਵਰਮਾ ਨੇ ਇਹ ਵੀ ਕਿਹਾ ਕਿ ਵਿਧਾਨ ਸਭਾ ਹਲਕਾ ਰੋਪੜ ਵਿੱਚ ਕਾਂਗਰਸ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਲੋਕਾਂ ਨਾਲ ਸੰਪਰਕ ਕੀਤਾ ਜਾਵੇਗਾ ਅਤੇ ਨੌਜਵਾਨ ਵਰਗ ਨੂੰ ਵੀ ਪਾਰਟੀ ਨਾਲ ਜੋੜਿਆ ਜਾਵੇਗਾ। ਉਨ੍ਹਾਂ ਨੇ ਪ੍ਰਗਟ ਸਿੰਘ ਦੀ ਨਿਯੁਕਤੀ ਲਈ ਕਾਂਗਰਸ ਹਾਈ ਕਮਾਂਡ ਦਾ ਧੰਨਵਾਦ ਕੀਤਾ ਅਤੇ ਨਾਲ ਹੀ ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ ਹੈ।
📲Get App