🔥 ट्रेंडिंग जंतर मंतर में ईसीआई मुद्दे पर 700 से अ... ‘कॉकरोच’ समूह ने चुनाव प्रमुख के इस्ती... मंगलूरु पुलिस ने दो दिल्ली चोरों को गि... राजस्थान में आज पंचायत चुनाव की तिथियो... काशी में गूंजेगा भारतीय वायुसेना का शौ... સાબરકાંઠા: કપાસની આડમાં ગાંજાનું વાવેત...
03 अक्टू. 2026•
ગુજરાતી मराठी ਪੰਜਾਬੀ বাংলা

ਨਸ਼ਿਆਂ ਦੇ ਖਾਤਮੇ ਲਈ ਸਰਕਾਰ ਯਤਨਸ਼ੀਲ: ਬਲਕਾਰ ਸਿੰਘ ਸਿੱਧੂ

✍️ रिपोर्टर: Jiwan kumar 🗓 03 अक्टू. 2026, 05:23 PM 👁 21
यहाँ देखें: ▶️ YouTube
शेयर करें: 💬 WhatsApp 📘 Facebook 𝕏 Post

ਬਠਿੰਡਾ, 3 ਅਕਤੂਬਰ: ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪਿੰਡ ਆਦਮਪੁਰਾ ਵਿਖੇ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਵਿਧਾਇਕ ਰਾਮਪੁਰਾ ਫੂਲ ਬਲਕਾਰ ਸਿੰਘ ਸਿੱਧੂ ਨੇ ਕਿਹਾ ਕਿ ਨਸ਼ਿਆਂ ਦੇ ਖਾਤਮੇ ਲਈ ਕਾਨੂੰਨੀ ਕਾਰਵਾਈ ਦੇ ਨਾਲ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਲੋਕਾਂ ਨੂੰ ਨਸ਼ਾ ਵੇਚਣ ਵਾਲਿਆਂ ਦੀ ਸੂਚਨਾ ਪੁਲਿਸ ਨੂੰ ਦੇਣ ਦੀ ਅਪੀਲ ਕਰਦਿਆਂ ਸੂਚਨਾ ਦੇਣ ਵਾਲੇ ਦੀ ਪਛਾਣ ਗੁਪਤ ਰੱਖਣ ਦਾ ਭਰੋਸਾ ਦਿੱਤਾ।

ਬਠਿੰਡਾ, 3 ਅਕਤੂਬਰ( ਜੀਵਨ ਬਾਂਸਲ): ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪਿੰਡਾਂ ਅਤੇ ਵਾਰਡਾਂ ਵਿੱਚ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਗਤੀਵਿਧੀਆਂ ਜਾਰੀ ਹਨ। ਪਿੰਡ ਆਦਮਪੁਰਾ ਵਿਖੇ ਕਰਵਾਏ ਜਾਗਰੂਕਤਾ ਪ੍ਰੋਗਰਾਮ ਦੌਰਾਨ ਵਿਧਾਇਕ ਰਾਮਪੁਰਾ ਫੂਲ ਬਲਕਾਰ ਸਿੰਘ ਸਿੱਧੂ ਨੇ ਕਿਹਾ ਕਿ ਸਰਕਾਰ ਨਸ਼ਿਆਂ ਦੇ ਖਾਤਮੇ ਲਈ ਯਤਨਸ਼ੀਲ ਹੈ।

ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਲ ਵਿਅਕਤੀਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਦੇ ਨਾਲ-ਨਾਲ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਬਲਾਕ ਕੋਆਰਡੀਨੇਟਰਾਂ, ਵਲੰਟੀਅਰਾਂ, ਪੰਚਾਇਤੀ ਨੁਮਾਇੰਦਿਆਂ ਅਤੇ ਵਿਲੇਜ ਡਿਫੈਂਸ ਕਮੇਟੀਆਂ ਦੇ ਮੈਂਬਰਾਂ ਨਾਲ ਮੀਟਿੰਗਾਂ ਕਰਕੇ ਮੁਹਿੰਮ ਨੂੰ ਜ਼ਮੀਨੀ ਪੱਧਰ ’ਤੇ ਅੱਗੇ ਵਧਾਇਆ ਜਾ ਰਿਹਾ ਹੈ।

ਵਿਧਾਇਕ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਦੇ ਆਸ-ਪਾਸ ਕੋਈ ਵਿਅਕਤੀ ਨਸ਼ਾ ਵੇਚਦਾ ਹੈ ਤਾਂ ਇਸ ਦੀ ਸੂਚਨਾ ਪੁਲਿਸ ਪ੍ਰਸ਼ਾਸਨ ਨੂੰ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਸੂਚਨਾ ਦੇਣ ਵਾਲੇ ਦੀ ਪਛਾਣ ਗੁਪਤ ਰੱਖਣ ਦਾ ਭਰੋਸਾ ਦਿੱਤਾ ਗਿਆ ਹੈ।

ਇਸ ਮੌਕੇ ਵੱਖ-ਵੱਖ ਪਿੰਡਾਂ ਦੀਆਂ ਪੰਚਾਇਤਾਂ ਦੇ ਨੁਮਾਇੰਦੇ, ਮੋਹਤਬਰ ਵਿਅਕਤੀ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।
📲Get App