🔥 ट्रेंडिंग વાગરા તાલુકાના ઔદ્યોગિક વિસ્તાર દહેજમા... भारी बारिश के कारण कल स्कूल बंद, इकोनॉ... अमृतसर में गुरु के लंगर की बेअदबी पर ध... जालंधर में किसान ने रेल ट्रैक पर बैठकर... दिल्ली पुलिस ने 50 करोड़ की हेरोइन जप्... पूर्व नौकरशाहों के प्रतिनिधिमंडल ने चु...
05 अक्टू. 2026•
ગુજરાતી मराठी ਪੰਜਾਬੀ বাংলা
धर्म

ਰੂਪਨਗਰ 'ਚ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਹੋਇਆ ਅਲੌਕਿਕ ਡਰੋਨ ਸ਼ੋਅ, ਵਿਧਾਇਕ ਚੱਢਾ ਨੇ ਸੰਗਤਾਂ ਦਾ ਕੀਤਾ ਧੰਨਵਾਦ

✍️ रिपोर्टर: Sandeep Kumar Joshi 🗓 04 अक्टू. 2026, 04:50 PM 👁 31
यहाँ देखें: ▶️ YouTube
शेयर करें: 💬 WhatsApp 📘 Facebook 𝕏 Post

ਰੂਪਨਗਰ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਗਏ ਅਲੌਕਿਕ ਡਰੋਨ ਸ਼ੋਅ ਦੀ ਸਫ਼ਲਤਾ ਉਪਰੰਤ ਹਲਕਾ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਸਮੁੱਚੀਆਂ ਸੰਗਤਾਂ ਨੂੰ ਮੁਬਾਰਕਬਾਦ ਦਿੱਤੀ ਹੈ।

ਰੂਪਨਗਰ, 4 ਅਕਤੂਬਰ: ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰੂਪਨਗਰ ਵਿਖੇ ਬੀਤੇ ਕੱਲ੍ਹ ਗੁਰੂ ਸਾਹਿਬ ਦੇ ਜੀਵਨ ਅਤੇ ਫਲਸਫ਼ੇ ਨੂੰ ਦਰਸਾਉਂਦੇ ਕਰਵਾਏ ਗਏ ਅਲੌਕਿਕ ਡਰੋਨ ਸ਼ੋਅ ਦੀ ਸਫ਼ਲਤਾ ਲਈ ਸਮੁੱਚੀਆਂ ਸੰਗਤਾਂ ਨੂੰ ਮੁਬਾਰਕਬਾਦ ਭੇਟ ਕੀਤੀ। ਉਨ੍ਹਾਂ ਇਸ ਵਿਲੱਖਣ ਸਮਾਗਮ ਨੂੰ ਸਫ਼ਲ ਬਣਾਉਣ ਲਈ ਸੰਗਤਾਂ ਵੱਲੋਂ ਦਿੱਤੇ ਸਹਿਯੋਗ, ਉਤਸ਼ਾਹ ਅਤੇ ਸਾਂਝੇ ਯਤਨਾਂ ਲਈ ਧੰਨਵਾਦ ਕਰਦਿਆਂ ਕਿਹਾ ਕਿ ਸੰਗਤਾਂ ਦੀ ਸ਼ਮੂਲੀਅਤ ਨੇ ਇਸ ਸਮਾਗਮ ਨੂੰ ਯਾਦਗਾਰੀ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਈ ਹੈ।

ਵਿਧਾਇਕ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀਆਂ ਸਿੱਖਿਆਵਾਂ ਸਮੁੱਚੀ ਮਾਨਵਤਾ ਲਈ ਚਾਨਣ ਮੁਨਾਰੇ ਦੀ ਤਰ੍ਹਾਂ ਹਨ, ਜੋ ਮਨੁੱਖ ਨੂੰ ਜਾਤ-ਪਾਤ, ਊਚ-ਨੀਚ ਅਤੇ ਸਮਾਜਿਕ ਵਖਰੇਵਿਆਂ ਤੋਂ ਉੱਪਰ ਉੱਠ ਕੇ ਬਰਾਬਰੀ, ਪ੍ਰੇਮ ਅਤੇ ਭਾਈਚਾਰੇ ਦੇ ਮਾਰਗ ’ਤੇ ਚੱਲਣ ਦੀ ਪ੍ਰੇਰਨਾ ਦਿੰਦੀਆਂ ਹਨ। ਗੁਰੂ ਸਾਹਿਬ ਦੀ ਵਿਚਾਰਧਾਰਾ ਅੱਜ ਵੀ ਸਮਾਜ ਲਈ ਓਨੀ ਹੀ ਸਾਰਥਕ ਹੈ ਅਤੇ ਉਨ੍ਹਾਂ ਵੱਲੋਂ ਦਿੱਤਾ ਸਮਾਨਤਾ ਦਾ ਸੰਦੇਸ਼ ਮਨੁੱਖਤਾ ਨੂੰ ਸਹੀ ਦਿਸ਼ਾ ਦਿਖਾਉਂਦਾ ਹੈ। ਇਸੇ ਲੜੀ ਤਹਿਤ ਅੱਜ ਪੰਜਾਬ ਸਰਕਾਰ ਵੱਲੋਂ ਸ਼ਹੀਦ ਊਧਮ ਸਿੰਘ ਕਾਲਜ, ਸਹਾਮ ਵਿਖੇ ਗੁਰੂ ਸਾਹਿਬ ਦੇ ਜੀਵਨ, ਫਲਸਫ਼ੇ ਅਤੇ ਸਿੱਖਿਆਵਾਂ ’ਤੇ ਆਧਾਰਿਤ ਭਵਨ ਸ਼ੋਅ ਕਰਵਾਇਆ ਗਿਆ, ਜਿਸ ਵਿੱਚ ਕੈਬਨਿਟ ਮੰਤਰੀ ਅਮਨ ਅਰੋੜਾ ਸਮੇਤ ਵੱਖ-ਵੱਖ ਸ਼ਖ਼ਸੀਅਤਾਂ ਨੇ ਸ਼ਿਰਕਤ ਕੀਤੀ।

ਐਡਵੋਕੇਟ ਦਿਨੇਸ਼ ਚੱਢਾ ਨੇ ਕਿਹਾ ਕਿ ਗੁਰੂ ਰਵਿਦਾਸ ਮਹਾਰਾਜ ਜੀ ਦਾ ਫਲਸਫ਼ਾ ਕੇਵਲ ਧਾਰਮਿਕ ਉਪਦੇਸ਼ਾਂ ਤੱਕ ਸੀਮਤ ਨਹੀਂ, ਸਗੋਂ ਇਹ ਇੱਕ ਅਜਿਹੇ ਸਮਾਜ ਦੀ ਸਿਰਜਣਾ ਦਾ ਮਾਰਗ ਦਰਸਾਉਂਦਾ ਹੈ, ਜਿੱਥੇ ਹਰ ਮਨੁੱਖ ਨੂੰ ਬਰਾਬਰ ਦਾ ਮਾਣ-ਸਤਿਕਾਰ ਮਿਲੇ ਅਤੇ ਕਿਸੇ ਨਾਲ ਵੀ ਜਾਤ ਜਾਂ ਸਮਾਜਿਕ ਦਰਜੇ ਦੇ ਆਧਾਰ ’ਤੇ ਵਿਤਕਰਾ ਨਾ ਹੋਵੇ। ਗੁਰੂ ਸਾਹਿਬ ਨੇ ਆਪਣੀ ਬਾਣੀ ਰਾਹੀਂ ਮਨੁੱਖੀ ਏਕਤਾ, ਸਮਾਜਿਕ ਨਿਆਂ ਅਤੇ ਆਪਸੀ ਸਾਂਝ ਦਾ ਜੋ ਸੰਦੇਸ਼ ਦਿੱਤਾ, ਉਹ ਅੱਜ ਵੀ ਸਮਾਜ ਨੂੰ ਨਵੀਂ ਦਿਸ਼ਾ ਦੇਣ ਦੀ ਸਮਰੱਥਾ ਰੱਖਦਾ ਹੈ। ਰੂਪਨਗਰ ਵਿਖੇ ਕਰਵਾਇਆ ਗਿਆ ਅਲੌਕਿਕ ਡਰੋਨ ਸ਼ੋਅ ਗੁਰੂ ਸਾਹਿਬ ਦੇ ਜੀਵਨ ਅਤੇ ਉਨ੍ਹਾਂ ਦੀ ਵਿਚਾਰਧਾਰਾ ਨੂੰ ਆਧੁਨਿਕ ਤਕਨੀਕ ਰਾਹੀਂ ਲੋਕਾਂ ਤੱਕ ਪਹੁੰਚਾਉਣ ਦਾ ਵਿਲੱਖਣ ਉਪਰਾਲਾ ਹੈ।

ਉਨ੍ਹਾਂ ਕਿਹਾ ਕਿ ਅਜੋਕੇ ਸਮੇਂ ਵਿੱਚ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਅਤੇ ਸਮਾਜਿਕ ਵਿਹਾਰ ਦਾ ਹਿੱਸਾ ਬਣਾਉਣਾ ਬੇਹੱਦ ਜ਼ਰੂਰੀ ਹੈ। ਨੌਜਵਾਨ ਪੀੜ੍ਹੀ ਨੂੰ ਗੁਰੂ ਰਵਿਦਾਸ ਜੀ ਦੇ ਜੀਵਨ ਤੋਂ ਪ੍ਰੇਰਨਾ ਲੈਂਦਿਆਂ ਸਮਾਜ ਵਿੱਚੋਂ ਨਫ਼ਰਤ, ਭੇਦਭਾਵ ਅਤੇ ਵੰਡੀਆਂ ਪਾਉਣ ਵਾਲੀ ਸੋਚ ਨੂੰ ਖ਼ਤਮ ਕਰਨ ਲਈ ਅੱਗੇ ਆਉਣਾ ਚਾਹੀਦਾ ਹੈ। ਆਪਸੀ ਸਤਿਕਾਰ, ਸਹਿਣਸ਼ੀਲਤਾ ਅਤੇ ਸਾਂਝੀਵਾਲਤਾ ਦੀ ਭਾਵਨਾ ਨੂੰ ਮਜ਼ਬੂਤ ਕਰਕੇ ਹੀ ਇੱਕ ਸਦਭਾਵਨਾਪੂਰਨ ਸਮਾਜ ਦੀ ਸਿਰਜਣਾ ਕੀਤੀ ਜਾ ਸਕਦੀ ਹੈ। ਪੰਜਾਬ ਸਰਕਾਰ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਅਤੇ ਆਦਰਸ਼ਾਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਵਚਨਬੱਧ ਹੈ।

ਵਿਧਾਇਕ ਨੇ ਸਮੁੱਚੀਆਂ ਸੰਗਤਾਂ ਦਾ ਮੁੜ ਧੰਨਵਾਦ ਕਰਦਿਆਂ ਅਪੀਲ ਕੀਤੀ ਕਿ ਗੁਰੂ ਸਾਹਿਬ ਦੀ ਬਾਣੀ ਅਤੇ ਸਿੱਖਿਆਵਾਂ ਨੂੰ ਸਿਰਫ਼ ਸਮਾਗਮਾਂ ਤੱਕ ਸੀਮਤ ਨਾ ਰੱਖਿਆ ਜਾਵੇ, ਬਲਕਿ ਇਨ੍ਹਾਂ ਨੂੰ ਆਪਣੇ ਰੋਜ਼ਾਨਾ ਜੀਵਨ ਵਿੱਚ ਅਪਣਾ ਕੇ ਪ੍ਰੇਮ, ਸਦਭਾਵਨਾ, ਸਮਾਜਿਕ ਸਮਾਨਤਾ ਅਤੇ ਭਾਈਚਾਰਕ ਸਾਂਝ ਨੂੰ ਹੋਰ ਮਜ਼ਬੂਤ ਬਣਾਇਆ ਜਾਵੇ।
📲Get App