🔥 TRENDING ભારતમાં સ્માર્ટફોનની કિંમતમાં વધારો, ખ... Odisha Marks Birth Anniversary of Mart... ಕೆ. ಬೇವಿನಹಳ್ಳಿಯಲ್ಲಿ ಡಾ. ನಾಲ್ವಡಿ ಶಾಂತಲಿ... મહેસાણામાં પેરોલ જમ્પ થયેલ કાચા કામના... દોસ્તાર પાસેથી ઉધાર લીધી કારમાં દુર્ઘટ... Odisha Tourism Unveils New Website & I...
05 Oct 2026•
ગુજરાતી मराठी ਪੰਜਾਬੀ বাংলা
Crime

ਰੂਪਨਗਰ ਪੁਲਿਸ ਵੱਲੋਂ ਪਿੰਡ ਬਹਿਰਾਮਪੁਰ ਵਿੱਚ ਨਸ਼ਿਆਂ ਵਿਰੁੱਧ 'ਕਾਸੋ' ਅਭਿਆਨ ਚਲਾਇਆ

✍️ Reporter: Sandeep Kumar Joshi 🗓 05 Oct 2026, 06:24 PM 👁 14
Share: 💬 WhatsApp 📘 Facebook 𝕏 Post

ਪੰਜਾਬ ਸਰਕਾਰ ਦੇ ਨਸ਼ਾ ਮੁਕਤ ਪੰਜਾਬ ਮੁਹਿੰਮ ਤਹਿਤ ਰੂਪਨਗਰ ਪੁਲਿਸ ਵੱਲੋਂ ਪਿੰਡ ਬਹਿਰਾਮਪੁਰ ਵਿੱਚ ਨਸ਼ਾ ਤਸਕਰਾਂ ਦੇ ਟਿਕਾਣਿਆਂ 'ਤੇ ਛਾਪੇਮਾਰੀ ਕੀਤੀ ਗਈ। ਐੱਸਐੱਸਪੀ ਨੇ ਲੋਕਾਂ ਨੂੰ ਨਸ਼ਾ ਤਸਕਰੀ ਬਾਰੇ ਜਾਣਕਾਰੀ ਸਾਂਝੀ ਕਰਨ ਦੀ ਅਪੀਲ ਕੀਤੀ।

ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਡੀਜੀਪੀ ਸ੍ਰੀ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਰੂਪਨਗਰ ਪੁਲਿਸ ਵੱਲੋਂ ਨਸ਼ਾ ਤਸਕਰੀ ਨੂੰ ਠੱਲ੍ਹ ਪਾਉਣ ਲਈ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ। ਇਸੇ ਸਿਰੇ 'ਤੇ 5 ਅਕਤੂਬਰ ਨੂੰ ਪਿੰਡ ਬਹਿਰਾਮਪੁਰ ਵਿੱਚ 'ਕਾਸੋ' ਅਭਿਆਨ ਚਲਾਇਆ ਗਿਆ, ਜਿਸ ਦੌਰਾਨ ਨਸ਼ਾ ਤਸਕਰੀ ਨਾਲ ਜੁੜੇ ਸ਼ੱਕੀ ਵਿਅਕਤੀਆਂ ਦੇ ਟਿਕਾਣਿਆਂ ਦੀ ਜਾਂਚ ਅਤੇ ਛਾਪੇਮਾਰੀ ਕੀਤੀ ਗਈ।

ਇਸ ਮੌਕੇ ਐੱਸਐੱਸਪੀ ਰੂਪਨਗਰ ਸ. ਮਨਿੰਦਰ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਦੇ ਵੱਖ-ਵੱਖ ਖੇਤਰਾਂ ਵਿੱਚ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਨੂੰ ਹੋਰ ਤੇਜ਼ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਜਿੱਥੇ ਵੀ ਨਸ਼ਿਆਂ ਦੀ ਤਸਕਰੀ ਜਾਂ ਵਰਤੋਂ ਸਬੰਧੀ ਜਾਣਕਾਰੀ ਮਿਲਦੀ ਹੈ, ਉੱਥੇ ਤੁਰੰਤ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਜ਼ਿਲ੍ਹੇ ਦੀਆਂ ਵੱਖ-ਵੱਖ ਉਪ ਮੰਡਲਾਂ ਅਧੀਨ ਅਜਿਹੇ ਅਭਿਆਨ ਨਿਰੰਤਰ ਜਾਰੀ ਰਹਿਣਗੇ।

ਐੱਸਐੱਸਪੀ ਨੇ ਦੱਸਿਆ ਕਿ ਨਸ਼ਿਆਂ ਦੀ ਵਰਤੋਂ ਵਾਲੀਆਂ ਸੰਭਾਵਿਤ ਥਾਵਾਂ, ਜਿਵੇਂ ਖਾਲੀ ਮਕਾਨ ਜਾਂ ਝਾੜੀਆਂ, ਨੂੰ ਸਾਫ਼-ਸੁਥਰਾ ਅਤੇ ਸੁਰੱਖਿਅਤ ਬਣਾਉਣ ਲਈ ਸਿਵਲ ਪ੍ਰਸ਼ਾਸਨ ਦੇ ਸਹਿਯੋਗ ਨਾਲ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਦੇ ਖੇਤਰ ਵਿੱਚ ਨਸ਼ਾ ਤਸਕਰੀ ਜਾਂ ਵਰਤੋਂ ਨਾਲ ਸਬੰਧਤ ਕੋਈ ਜਾਣਕਾਰੀ ਹੈ, ਤਾਂ ਉਹ ਬਿਨਾਂ ਕਿਸੇ ਡਰ ਦੇ ਪੁਲਿਸ ਨਾਲ ਸਾਂਝੀ ਕਰਨ, ਜਿਸ 'ਤੇ ਨਿਯਮਾਂ ਅਨੁਸਾਰ ਤੁਰੰਤ ਕਾਰਵਾਈ ਕੀਤੀ ਜਾਵੇਗੀ।

ਐੱਸਐੱਸਪੀ ਸ. ਮਨਿੰਦਰ ਸਿੰਘ ਨੇ ਦੱਸਿਆ ਕਿ ਅਮਨ-ਕਾਨੂੰਨ ਦੀ ਵਿਵਸਥਾ ਕਾਇਮ ਰੱਖਣਾ ਪੁਲਿਸ ਦੀ ਸਭ ਤੋਂ ਅਹਿਮ ਜ਼ਿੰਮੇਵਾਰੀ ਹੈ। ਉਨ੍ਹਾਂ ਦੱਸਿਆ ਕਿ ਆਉਣ ਵਾਲੇ ਤਿਉਹਾਰਾਂ ਦੇ ਮੌਸਮ ਦੌਰਾਨ ਲੋਕਾਂ ਨੂੰ ਸੁਰੱਖਿਅਤ ਮਾਹੌਲ ਮੁਹੱਈਆ ਕਰਵਾਉਣ ਲਈ ਪੂਰੀ ਤਨਦੇਹੀ ਨਾਲ ਡਿਊਟੀ ਨਿਭਾਈ ਜਾਵੇਗੀ। ਇਸ ਮੌਕੇ ਐੱਸਪੀ ਹੈਡਕੁਆਰਟਰ ਹਰਸਿਮਰਤ ਸਿੰਘ ਸ਼ੇਤਰਾ, ਡੀਐਸਪੀ ਦੀਪਇੰਦਰ ਸਿੰਘ, ਐੱਸਐੱਚਓ ਸੰਨੀ ਖੰਨਾ ਸਮੇਤ ਪੁਲਿਸ ਵਿਭਾਗ ਦੇ ਮੁਲਾਜ਼ਮ ਮੌਜ਼ੂਦ ਸਨ।
📲Get App