🔥 TRENDING Tiger Shroff’s Legal Case Set for Toda... बनखंडी हनुमान मंदिर में रामायण पाठ का... Maharashtra Political Tensions Rise Af... Maharashtra signs MoU with Seva First... दशरा visarjan Seven Indians Use AI-Generated Identit...
21 Oct 2026•
ગુજરાતી मराठी ਪੰਜਾਬੀ বাংলা
ਪਿੰਡ ਬਹਿਰਾਮਪੁਰ ਜ਼ਿਮੀਦਾਰਾਂ ਦੇ ਸਾਬਕਾ ਸਰਪੰਚ ਹਰਬੰਸ ਸਿੰਘ ਦੀ ਸੜਕ ਹਾਦਸੇ 'ਚ ਮੌਤ, ਧੀ ਜ਼ਖ਼ਮੀ
Local

ਪਿੰਡ ਬਹਿਰਾਮਪੁਰ ਜ਼ਿਮੀਦਾਰਾਂ ਦੇ ਸਾਬਕਾ ਸਰਪੰਚ ਹਰਬੰਸ ਸਿੰਘ ਦੀ ਸੜਕ ਹਾਦਸੇ 'ਚ ਮੌਤ, ਧੀ ਜ਼ਖ਼ਮੀ

✍️ Reporter: Sandeep Kumar Joshi 🗓 09 Oct 2026, 06:00 PM 👁 56
Watch on: ▶️ YouTube
Share: 💬 WhatsApp 📘 Facebook 𝕏 Post

ਪਿੰਡ ਬਹਿਰਾਮਪੁਰ ਜ਼ਿਮੀਦਾਰਾਂ ਦੇ ਸਾਬਕਾ ਸਰਪੰਚ ਹਰਬੰਸ ਸਿੰਘ ਦੀ ਬੀਤੀ ਸ਼ਾਮ ਕਮਾਲਪੁਰ ਨੇੜੇ ਸੜਕ ਹਾਦਸੇ ਵਿੱਚ ਮੌਤ ਹੋ ਗਈ। ਇਸ ਹਾਦਸੇ ਵਿੱਚ ਉਨ੍ਹਾਂ ਦੀ ਧੀ ਵੀ ਜ਼ਖ਼ਮੀ ਹੋ ਗਈ, ਜਿਸਨੂੰ ਮਾਮੂਲੀ ਸੱਟਾਂ ਲੱਗੀਆਂ ਹਨ।

ਪਿੰਡ ਬਹਿਰਾਮਪੁਰ ਜ਼ਿਮੀਦਾਰਾਂ ਦੇ ਸਾਬਕਾ ਸਰਪੰਚ ਹਰਬੰਸ ਸਿੰਘ ਦਾ ਬੀਤੀ ਸ਼ਾਮ ਕਮਾਲਪੁਰ ਸਰਹਿੰਦ ਨਹਿਰ ਪੁਲ ਨੇੜੇ ਇੱਕ ਸੜਕ ਹਾਦਸੇ ਵਿੱਚ ਦੇਹਾਂਤ ਹੋ ਗਿਆ। ਇਸ ਹਾਦਸੇ ਵਿੱਚ ਉਨ੍ਹਾਂ ਦੀ ਬੇਟੀ ਵੀ ਜ਼ਖ਼ਮੀ ਹੋ ਗਈ।

ਮਿਲੀ ਜਾਣਕਾਰੀ ਅਨੁਸਾਰ, ਹਰਬੰਸ ਸਿੰਘ ਆਪਣੀ ਬੇਟੀ, ਜੋ ਵਿਰਾਸਤ-ਏ-ਖਾਲਸਾ ਸ੍ਰੀ ਚਮਕੌਰ ਸਾਹਿਬ ਵਿਖੇ ਡਿਊਟੀ ਕਰਦੀ ਹੈ, ਨੂੰ ਸ਼ਾਮ ਨੂੰ ਡਿਊਟੀ ਤੋਂ ਬਾਅਦ ਲੈਣ ਲਈ ਮੋਟਰਸਾਈਕਲ 'ਤੇ ਸ੍ਰੀ ਚਮਕੌਰ ਸਾਹਿਬ ਗਏ ਸਨ। ਵਾਪਸ ਆਉਂਦੇ ਸਮੇਂ ਪਿੰਡ ਕਮਾਲਪੁਰ ਸਰਹਿੰਦ ਨਹਿਰ ਪੁਲ ਨੇੜੇ ਪਿਛੇ ਤੋਂ ਆ ਰਹੇ ਇੱਕ ਟੈਂਕਰ ਨੇ ਉਨ੍ਹਾਂ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿੱਚ ਹਰਬੰਸ ਸਿੰਘ ਨੂੰ ਗੰਭੀਰ ਸੱਟਾਂ ਲੱਗੀਆਂ, ਜਿਸ ਕਾਰਨ ਉਨ੍ਹਾਂ ਦੀ ਮੌਤ ਹੋ ਗਈ, ਜਦੋਂ ਕਿ ਉਨ੍ਹਾਂ ਦੀ ਬੇਟੀ ਦੇ ਪੈਰ ਵਿੱਚ ਸੱਟ ਲੱਗੀ।

ਸ੍ਰੀ ਚਮਕੌਰ ਸਾਹਿਬ ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਸਾਬਕਾ ਸਰਪੰਚ ਹਰਬੰਸ ਸਿੰਘ ਦਾ ਸ਼ੁੱਕਰਵਾਰ ਸ਼ਾਮ ਨੂੰ ਪਿੰਡ ਬਹਿਰਾਮਪੁਰ ਜ਼ਿਮੀਦਾਰਾਂ ਦੇ ਸ਼ਮਸ਼ਾਨਘਾਟ ਵਿੱਚ ਅੰਤਿਮ ਸੰਸਕਾਰ ਕੀਤਾ ਗਿਆ।

ਉਨ੍ਹਾਂ ਦੇ ਅਚਾਨਕ ਦੇਹਾਂਤ 'ਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਹਰਚੰਦ ਸਿੰਘ ਜਗਤਪੁਰ, ਰਜਿੰਦਰ ਸਿੰਘ ਰਾਜਾ, ਸਰਪੰਚ ਸਪਿੰਦਰ ਸਿੰਘ, ਗੁਰਚਰਨ ਸਿੰਘ, ਬਬਲਾ ਸਰਪੰਚ, ਦਵਿੰਦਰ ਸਿੰਘ ਅਤੇ ਸਰਬਜੀਤ ਸਿੰਘ ਕੋਟਲਾ ਨਿਹੰਗ ਸਮੇਤ ਹੋਰਨਾਂ ਪਤਵੰਤਿਆਂ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
📲Get App