🔥 TRENDING पटना सिटी क्षेत के तमाम छठ घाटों के नि... चुनाव पर्यवेक्षक प्रह्लाद सहाय नागा ने... దామనపల్లిలో ఓటు హక్కు వినియోగించుకున్న... बलिया: जमीन विवाद में घायल बुजुर्ग की... મુઝફ્ફરનગરની આંતરરાષ્ટ્રીય કબડ્ડી ખેલા... बालोतरा के जेरला में अज्ञात बुजुर्ग का...
05 Nov 2026•
ગુજરાતી मराठी ਪੰਜਾਬੀ বাংলা
ਚਰਨਜੀਤ ਸਿੰਘ ਚੰਨੀ ਨੇ ਪੰਜਾਬ 'ਚ 'ਪੱਗੜੀ ਸੰਭਾਲ ਯਾਤਰਾ' ਕੱਢਣ ਦਾ ਕੀਤਾ ਐਲਾਨ
Politics

ਚਰਨਜੀਤ ਸਿੰਘ ਚੰਨੀ ਨੇ ਪੰਜਾਬ 'ਚ 'ਪੱਗੜੀ ਸੰਭਾਲ ਯਾਤਰਾ' ਕੱਢਣ ਦਾ ਕੀਤਾ ਐਲਾਨ

✍️ Reporter: Shamsher Singh 🗓 09 Oct 2026, 12:18 PM 👁 64
Watch on: ▶️ YouTube
Share: 💬 WhatsApp 📘 Facebook 𝕏 Post

ਚਰਨਜੀਤ ਸਿੰਘ ਚੰਨੀ ਨੇ ਪੰਜਾਬ 'ਚ 'ਪੱਗੜੀ ਸੰਭਾਲ ਯਾਤਰਾ' ਕੱਢਣ ਦਾ ਕੀਤਾ ਐਲਾਨ

ਜਲੰਧਰ (ਵਿਸ਼ੇਸ਼)-ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਤੋਂ ਕਾਂਗਰਸ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਪੰਜਾਬ 'ਚ 'ਪੱਗੜੀ ਸੰਭਾਲ ਯਾਤਰਾ' ਕੱਢਣ ਦਾ ਐਲਾਨ ਕੀਤਾ ਹੈ। ਚੰਨੀ ਮੁਤਾਬਕ ਇਸ ਯਾਤਰਾ ਦਾ ਮਕਸਦ ਪੰਜਾਬ ਦੇ ਨੌਜਵਾਨਾਂ ਨੂੰ ਨਸ਼ੇ ਅਤੇ ਗੈਂਗਸਟਰਵਾਦ ਤੋਂ ਦੂਰ ਰਹਿਣ ਲਈ ਜਾਗਰੂਕ ਕਰਨਾ ਅਤੇ ਸੂਬੇ ’ਚ ਸਮਾਜਿਕ ਜਾਗਰੂਕਤਾ ਦਾ ਸੰਦੇਸ਼ ਪਹੁੰਚਾਉਣਾ ਹੈ।
‎
‎ਚੰਨੀ ਨੇ ਕਿਹਾ ਕਿ ਉਹ ਪੰਜਾਬ 'ਚ ਲਗਭਗ 2000 ਨੌਜਵਾਨਾਂ ਨੂੰ ਨਾਲ ਲੈ ਕੇ ਇਸ ਮੁਹਿੰਮ ਨੂੰ ਅੱਗੇ ਵਧਾਉਣਗੇ। ਯਾਤਰਾ ਦੌਰਾਨ ਨੌਜਵਾਨਾਂ ਅਤੇ ਆਮ ਲੋਕਾਂ ਨਾਲ ਸੰਪਰਕ ਕਰਕੇ ਨਸ਼ੇ ਖ਼ਿਲਾਫ਼ ਜਾਗਰੂਕਤਾ ਪੈਦਾ ਕੀਤੀ ਜਾਵੇਗੀ। ਇਸ ਦੇ ਨਾਲ ਹੀ ਪੰਜਾਬ ’ਚ ਵਧ ਰਹੇ ਗੈਂਗਸਟਰਵਾਦ ਨੂੰ ਲੈ ਕੇ ਵੀ ਲੋਕਾਂ ਤੱਕ ਸੰਦੇਸ਼ ਪਹੁੰਚਾਉਣ ਦੀ ਯੋਜਨਾ ਹੈ। ਇਸ ਮੁਹਿੰਮ ਤਹਿਤ 2000 ਤੋਂ ਵੱਧ ਸਾਈਕਲ ਸਵਾਰਾਂ ਨੂੰ ਸ਼ਾਮਲ ਕੀਤਾ ਜਾਵੇਗਾ, ਜੋ ਪੰਜਾਬ ਦੇ ਵੱਖ-ਵੱਖ ਹਿੱਸਿਆਂ ’ਚ ਪਹੁੰਚ ਕੇ ਨਸ਼ੇ ਖ਼ਿਲਾਫ਼ ਜਾਗਰੂਕਤਾ ਮੁਹਿੰਮ ਚਲਾਉਣਗੇ।
‎
‎ਚੰਨੀ ਨੇ ਪਾਰਟੀ ਆਗੂਆਂ ਨਾਲ ਵਿਚਾਰ-ਵਟਾਂਦਰੇ ਦੌਰਾਨ ਦਿਵਾਲੀ ਤੋਂ ਬਾਅਦ ਸਾਈਕਲ ਰੈਲੀਆਂ ਕਰਨ ਦਾ ਸੁਝਾਅ ਦਿੱਤਾ ਹੈ। ਪ੍ਰਸਤਾਵਿਤ ਪ੍ਰੋਗਰਾਮ ਤਹਿਤ ਰੈਲੀਆਂ ਸ੍ਰੀ ਚਮਕੌਰ ਸਾਹਿਬ ਤੋਂ ਤਲਵੰਡੀ ਸਾਬੋ ਅਤੇ ਸ੍ਰੀ ਅੰਮ੍ਰਿਤਸਰ ਸਾਹਿਬ ਤੱਕ ਆਯੋਜਿਤ ਕੀਤੇ ਜਾਣ ਦੀ ਜਾਣਕਾਰੀ ਸਾਹਮਣੇ ਆਈ ਹੈ। ਚੰਨੀ ਮੁਤਾਬਕ ਯਾਤਰਾ ਨੂੰ ਲਗਭਗ 3 ਤੋਂ 4 ਦਿਨਾਂ ’ਚ ਪੂਰਾ ਕਰਨ ਦੀ ਯੋਜਨਾ ਹੈ।
📲Get App