🔥 TRENDING गढ़ में राम जन्म लीला का भव्य मंचन: हज... Rain and Thunderstorms Expected Across... TVK Leads in Tamil Nadu By‑Polls for M... Youth Surge Powers TVK to Win Tamil Na... Bhopal Mufti Declares Muslim Youth Par... Madhya Pradesh Touted as Top Investmen...
09 Oct 2026•
ગુજરાતી मराठी ਪੰਜਾਬੀ বাংলা
Defence

ਪੰਜਾਬ ਨੂੰ ਮਿਲਿਆ ਪੱਕਾ ਡੀਜੀਪੀ, ਗੌਰਵ ਯਾਦਵ ਨੂੰ ਸੌਂਪੀ ਕਮਾਨ

✍️ Reporter: Shamsher Singh 🗓 09 Oct 2026, 03:40 PM 👁 28
Watch on: ▶️ YouTube
Share: 💬 WhatsApp 📘 Facebook 𝕏 Post

ਪੰਜਾਬ ਨੂੰ ਮਿਲਿਆ ਪੱਕਾ ਡੀਜੀਪੀ, ਗੌਰਵ ਯਾਦਵ ਨੂੰ ਸੌਂਪੀ ਕਮਾਨ

ਪੰਜਾਬ ਨੂੰ ਮਿਲਿਆ ਪੱਕਾ ਡੀਜੀਪੀ, ਗੌਰਵ ਯਾਦਵ ਨੂੰ ਸੌਂਪੀ ਕਮਾਨ

ਚੰਡੀਗੜ੍ਹ: ਪੰਜਾਬ ਪੁਲਿਸ ਨੂੰ ਆਖ਼ਰਕਾਰ ਪੱਕਾ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਮਿਲ ਗਿਆ ਹੈ। ਪੰਜਾਬ ਸਰਕਾਰ ਨੇ ਸੀਨੀਅਰ ਆਈਪੀਐੱਸ ਅਧਿਕਾਰੀ ਗੌਰਵ ਯਾਦਵ ਨੂੰ ਸੂਬੇ ਦਾ ਰੈਗੂਲਰ ਡੀਜੀਪੀ ਨਿਯੁਕਤ ਕਰ ਦਿੱਤਾ ਹੈ। ਇਸ ਨਿਯੁਕਤੀ ਨਾਲ ਪਿਛਲੇ ਚਾਰ ਸਾਲਾਂ ਤੋਂ ਚੱਲ ਰਹੀ ਕਾਰਜਕਾਰੀ ਡੀਜੀਪੀ ਦੀ ਵਿਵਸਥਾ ਖ਼ਤਮ ਹੋ ਗਈ ਹੈ।

ਗੌਰਵ ਯਾਦਵ 1992 ਬੈਚ ਦੇ ਆਈਪੀਐੱਸ ਅਧਿਕਾਰੀ ਹਨ ਅਤੇ ਜੁਲਾਈ 2022 ਤੋਂ ਪੰਜਾਬ ਪੁਲਿਸ ਦੇ ਕਾਰਜਕਾਰੀ ਮੁਖੀ ਵਜੋਂ ਸੇਵਾਵਾਂ ਨਿਭਾ ਰਹੇ ਸਨ।

ਸਰਕਾਰ ਵੱਲੋਂ ਜਾਰੀ ਹੁਕਮਾਂ ਅਨੁਸਾਰ, ਉਨ੍ਹਾਂ ਦਾ ਕਾਰਜਕਾਲ ਅਹੁਦਾ ਸੰਭਾਲਣ ਦੀ ਤਾਰੀਖ਼ ਤੋਂ ਘੱਟੋ-ਘੱਟ ਦੋ ਸਾਲ ਦਾ ਹੋਵੇਗਾ।

ਜ਼ਿਕਰਯੋਗ ਹੈ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਵੀ ਸੂਬਾ ਸਰਕਾਰ ਨੂੰ ਪੱਕਾ ਡੀਜੀਪੀ ਨਿਯੁਕਤ ਕਰਨ ਸਬੰਧੀ ਢੁਕਵਾਂ ਫ਼ੈਸਲਾ ਲੈਣ ਦੇ ਨਿਰਦੇਸ਼ ਦਿੱਤੇ ਗਏ ਸਨ। ਇਸ ਤੋਂ ਬਾਅਦ ਸਰਕਾਰ ਨੇ ਨਿਯੁਕਤੀ ਸਬੰਧੀ ਅੰਤਿਮ ਫ਼ੈਸਲਾ ਲਿਆ।

ਇਸ ਨਿਯੁਕਤੀ ਨਾਲ ਪੰਜਾਬ ਪੁਲਿਸ ਨੂੰ ਹੁਣ ਪੱਕੀ ਅਗਵਾਈ ਮਿਲ ਗਈ ਹੈ।
📲Get App