Politics
ਅਕਾਲੀ ਦਲ 'ਵਾਰਿਸ ਪੰਜਾਬ ਦੇ' ਵੱਲੋਂ ਏਜੰਡਾ ਕਮੇਟੀ ਦਾ ਐਲਾਨ,
Watch on:
▶️ YouTube
ਅਕਾਲੀ ਦਲ 'ਵਾਰਿਸ ਪੰਜਾਬ ਦੇ' ਵੱਲੋਂ ਏਜੰਡਾ ਕਮੇਟੀ ਦਾ ਐਲਾਨ,
Friday, Oct 09, 2026 ਖਡੂਰ ਸਾਹਿਬ/ਤਰਨਤਾਰਨ (ਵੈੱਬ ਡੈਸਕ)- ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਪਾਰਟੀ ਦੀ ਵਿਚਾਰ ਅਤੇ ਏਜੰਡਾ ਕਮੇਟੀ ਦਾ ਐਲਾਨ ਕੀਤਾ ਗਿਆ ਹੈ। ਇਸ ਕਮੇਟੀ 'ਚ ਵੱਖ-ਵੱਖ ਖੇਤਰਾਂ ਦੇ ਮਾਹਿਰਾਂ, ਸਿੱਖ ਵਿਦਵਾਨਾਂ, ਸਮਾਜਿਕ ਕਾਰਕੁਨਾਂ, ਸਾਬਕਾ ਅਧਿਕਾਰੀਆਂ, ਕਿਸਾਨ ਅਤੇ ਮੁਲਾਜ਼ਮ ਆਗੂਆਂ, ਪੱਤਰਕਾਰਾਂ ਅਤੇ ਕਾਨੂੰਨੀ ਮਾਹਿਰਾਂ ਨੂੰ ਸ਼ਾਮਲ ਕੀਤਾ ਗਿਆ ਹੈ। ਪਾਰਟੀ ਮੁਤਾਬਕ ਕਮੇਟੀ ਦਾ ਮੁੱਖ ਉਦੇਸ਼ ਪੰਜਾਬ ਦੇ ਅਹਿਮ ਮਸਲਿਆਂ ਦੀ ਪਛਾਣ ਕਰਨਾ, ਵੱਖ-ਵੱਖ ਵਰਗਾਂ ਨਾਲ ਸੰਵਾਦ ਸਥਾਪਤ ਕਰਨਾ ਅਤੇ ਪੰਜਾਬੀਆਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਪਾਰਟੀ ਦਾ ਭਵਿੱਖੀ ਏਜੰਡਾ ਤਿਆਰ ਕਰਨਾ ਹੈ।
ਇਕਬਾਲ ਸਿੰਘ ਝੂੰਦਾ ਬਣੇ ਕਮੇਟੀ ਦੇ ਚੇਅਰਮੈਨ
ਪਾਰਟੀ ਵੱਲੋਂ ਸਰਦਾਰ ਇਕਬਾਲ ਸਿੰਘ ਝੂੰਦਾ ਨੂੰ ਵਿਚਾਰ ਅਤੇ ਏਜੰਡਾ ਕਮੇਟੀ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਉਹ ਲੰਬੇ ਸਮੇਂ ਤੋਂ ਅਕਾਲੀ ਸਿਆਸਤ ਵਿੱਚ ਸਰਗਰਮ ਰਹੇ ਹਨ। ਅਕਾਲੀ ਦਲ ਦੀ ਲੀਡਰਸ਼ਿਪ ਵਿੱਚ ਆਏ ਨਿਘਾਰ ਦੇ ਕਾਰਨਾਂ ਦੀ ਪੜਚੋਲ ਲਈ ਉਨ੍ਹਾਂ ਦੀ ਅਗਵਾਈ ਹੇਠ ਬਣੀ ਕਮੇਟੀ ਪਹਿਲਾਂ ਹੀ ਆਪਣੀ ਰਿਪੋਰਟ ਪੇਸ਼ ਕਰ ਚੁੱਕੀ ਹੈ।
ਹੋਰ ਹਲਕਾ ਇੰਚਾਰਜਾਂ ਦਾ ਵੀ ਕੀਤਾ ਗਿਆ ਐਲਾਨ
ਉਥੇ ਹੀ ਅਕਾਲੀ ਦਲ 'ਵਾਰਿਸ ਪੰਜਾਬ ਦੇ' ਵੱਲੋਂ ਚਾਰ ਹੋਰ ਵਿਧਾਨ ਸਭਾ ਹਲਕਿਆਂ ਲਈ ਹਲਕਾ ਇੰਚਾਰਜਾਂ ਦੇ ਨਾਵਾਂ ਦਾ ਐਲਾਨ ਕੀਤਾ ਗਿਆ ਹੈ। ਪਾਰਟੀ ਵੱਲੋਂ ਵੱਖ-ਵੱਖ ਹਲਕਿਆਂ 'ਚ ਜਥੇਬੰਦੀ ਦੀ ਜ਼ਿੰਮੇਵਾਰੀ ਸੌਂਪਦਿਆਂ ਨਵੇਂ ਹਲਕਾ ਇੰਚਾਰਜ ਨਿਯੁਕਤ ਕੀਤੇ ਗਏ ਹਨ। ਐਲਾਨੇ ਗਏ ਨਾਵਾਂ ਮੁਤਾਬਕ ਬੀਬੀ ਰਾਜਵੰਤ ਕੌਰ ਘੜਾਮ ਨੂੰ ਸਨੌਰ ਵਿਧਾਨ ਸਭਾ ਹਲਕੇ ਦਾ ਇੰਚਾਰਜ ਬਣਾਇਆ ਗਿਆ ਹੈ।
ਇਸੇ ਤਰ੍ਹਾਂ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਰਾਮਪੁਰਾ ਫੂਲ, ਐਡਵੋਕੇਟ ਦਿਲ ਸ਼ੇਰ ਸਿੰਘ ਨੂੰ ਜੰਡਿਆਲਾ ਗੁਰੂ ਅਤੇ ਬਰਜਿੰਦਰ ਸਿੰਘ ਬਬਲੂ ਲੋਪੋ ਨੂੰ ਸਮਰਾਲਾ ਹਲਕੇ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਇਨ੍ਹਾਂ ਨਿਯੁਕਤੀਆਂ ਨਾਲ ਪਾਰਟੀ ਵੱਲੋਂ ਚਾਰ ਹੋਰ ਹਲਕਿਆਂ ਵਿੱਚ ਆਪਣੇ ਜਥੇਬੰਦਕ ਢਾਂਚੇ ਨੂੰ ਅੱਗੇ ਵਧਾਉਣ ਲਈ ਹਲਕਾ ਇੰਚਾਰਜਾਂ ਦਾ ਐਲਾਨ ਕੀਤਾ ਗਿਆ ਹੈ।