🔥 TRENDING भाजपा की लगातार जीत: राहुल गांधी और इं... टीकमगढ़ पॉलीटेक्निक में कैरियर एवं उद्... દિયોદર પાસે અકસ્માત सागर संभाग: कमिश्नर ने जारी की विभागीय... West Bengal Teams Up with NICDC to Boo... टीकमगढ़ में सेवा संकल्प अभियान के तहत...
09 Oct 2026•
ગુજરાતી मराठी ਪੰਜਾਬੀ বাংলা

ਗਠਜੋੜ ਨੂੰ ਲੈ ਕੇ ਸੁਖਬੀਰ ਬਾਦਲ ਦਾ ਵੱਡਾ ਬਿਆਨ

✍️ Reporter: Shamsher Singh 🗓 09 Oct 2026, 07:26 PM 👁 23
Watch on: ▶️ YouTube
Share: 💬 WhatsApp 📘 Facebook 𝕏 Post

ਗਠਜੋੜ ਨੂੰ ਲੈ ਕੇ ਸੁਖਬੀਰ ਬਾਦਲ ਦਾ ਵੱਡਾ ਬਿਆਨ

ਗਠਜੋੜ ਨੂੰ ਲੈ ਕੇ ਸੁਖਬੀਰ ਬਾਦਲ ਦਾ ਵੱਡਾ ਬਿਆਨ
‎Friday, Oct 09, 2026 - ਚੰਡੀਗੜ੍ਹ : ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਗਠਜੋੜ ਨੂੰ ਲੈ ਕੇ ਅਹਿਮ ਬਿਆਨ ਦਿੱਤਾ ਹੈ। ਸੁਖਬੀਰ ਬਾਦਲ ਨੇ ਕਿਹਾ ਹੈ ਕਿ ਗਠਜੋੜ ਲਈ ਸਾਰੇ ਰਸਤੇ ਖੁੱਲ੍ਹੇ ਹਨ ਅਤੇ ਪਾਰਟੀ ਸਮਾਨ ਵਿਚਾਰਧਾਰਾ ਵਾਲੀ ਪਾਰਟੀ ਨਾਲ ਹੀ ਗਠਜੋੜ ਕਰੇਗੀ। ਸੁਖਬੀਰ ਬਾਦਲ ਨੇ ਸਪੱਸ਼ਟ ਕੀਤਾ ਕਿ ਕਾਂਗਰਸ ਅਤੇ ਆਮ ਆਦਮੀ ਪਾਰਟੀ ਉਨ੍ਹਾਂ ਦੇ ਮੁੱਖ ਵਿਰੋਧੀ ਹਨ। ਉਨ੍ਹਾਂ ਕਿਹਾ ਕਿ ਫਿਲਹਾਲ ਉਨ੍ਹਾਂ ਦਾ ਮੁੱਖ ਫੋਕਸ ਸ਼੍ਰੋਮਣੀ ਅਕਾਲੀ ਦਲ ਨੂੰ ਹੋਰ ਮਜ਼ਬੂਤ ਕਰਨ ’ਤੇ ਹੈ।ਉਨ੍ਹਾਂ ਇਹ ਵੀ ਦੱਸਿਆ ਕਿ ਕਈ ਛੋਟੀਆਂ ਪਾਰਟੀਆਂ ਅਕਾਲੀ ਦਲ ਨਾਲ ਗਠਜੋੜ ਕਰਨਾ ਚਾਹੁੰਦੀਆਂ ਹਨ। ਹਾਲਾਂਕਿ ਇਸ ਸਬੰਧੀ ਅੰਤਿਮ ਫੈਸਲਾ ਸਿਆਸੀ ਸਥਿਤੀ ਦਾ ਮੁਲਾਂਕਣ ਕਰਨ ਤੋਂ ਬਾਅਦ ਹੀ ਲਿਆ ਜਾਵੇਗਾ। ਇਥੇ ਇਹ ਦੱਸਣਯੋਗ ਹੈ ਕਿ ਭਾਜਪਾ ਨਾਲ ਗਠਜੋੜ ਟੁੱਟਣ ਮਗਰੋਂ ਅਕਾਲੀ ਦਲ ਨੇ ਬਸਪਾ ਨਾਲ ਗਠਜੋੜ ਕਰਕੇ ਵੀ ਕਿਸਮਤ ਅਜ਼ਮਾਈ ਸੀ, ਇਹ ਗਠਜੋੜ ਵੀ ਬਾਅਦ ਵਿਚ ਟੁੱਟ ਗਿਆ। ਹੁਣ ਵਿਧਾਨ ਸਭਾ ਚੋਣਾਂ ਨੇੜੇ ਮੁੜ ਅਕਾਾਲੀ-ਭਾਜਪਾ ਗਠਜੋੜ ਨੂੰ ਲੈ ਕੇ ਚਰਚਾ ਜ਼ੋਰਾਂ 'ਤੇ ਹੈ
📲Get App