🔥 ट्रेंडिंग आनंदपुरी क्षेत्र के उदयपुरा बड़ा में ब... साहिबगंज में कांग्रेस ने मनाया काला दि... કેન્સર જાગૃતિ માટે કેમ્પનું આયોજન ढाढ़ोली गांव में चुनावी माहौल रिज़र्व बैंक ने IOC, BPCL, HPCL की डॉल... कर्न्या KR-771 ने Kerala लॉटरी में 1 क...
10 अक्टू. 2026•
ગુજરાતી मराठी ਪੰਜਾਬੀ বাংলা
स्वास्थ्य

ਪੰਜਾਬ 'ਚ ਸਿਹਤ ਵਿਭਾਗ ਦੀ ਤਿਆਰੀ

✍️ रिपोर्टर: Shamsher Singh 🗓 10 अक्टू. 2026, 12:32 PM 👁 22
यहाँ देखें: ▶️ YouTube
शेयर करें: 💬 WhatsApp 📘 Facebook 𝕏 Post

ਪੰਜਾਬ 'ਚ ਸਿਹਤ ਵਿਭਾਗ ਦੀ ਤਿਆਰੀ

Saturday, Oct 10, 2026 - ਅੰਮ੍ਰਿਤਸਰ (ਸ਼ਮਸ਼ੇਰ ਸਿੰਘ)- ਹਵਾ ਪ੍ਰਦੂਸ਼ਣ ਕਾਰਨ ਸਾਹ ਅਤੇ ਛਾਤੀ ਨਾਲ ਸਬੰਧਤ ਬੀਮਾਰੀਆਂ ਦੇ ਵਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਸਿਹਤ ਵਿਭਾਗ ਨੇ ਮਰੀਜ਼ਾਂ ਦੀ ਸਮੇਂ ਸਿਰ ਪਛਾਣ ਅਤੇ ਇਲਾਜ ਲਈ ਵਿਸ਼ੇਸ਼ ਛਾਤੀ ਰੋਗ ਕਲੀਨਿਕ ਸ਼ੁਰੂ ਕਰਨ ਦੀਆਂ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲਾ ਦੀਆਂ ਹਦਾਇਤਾਂ ਅਨੁਸਾਰ ਅੰਮ੍ਰਿਤਸਰ ਦੇ ਜ਼ਿਲਾ ਪੱਧਰੀ ਹਸਪਤਾਲ ਅਤੇ ਮੈਡੀਕਲ ਕਾਲਜ ਦੇ ਅਧੀਨ ਚੱਲ ਰਹੇ ਸਰਕਾਰੀ ਟੀ. ਬੀ. ਹਸਪਤਾਲ ਵਿਖੇ ਇਹ ਕਲੀਨਿਕ ਚਲਾਏ ਜਾਣਗੇ। ਵਿਭਾਗ ਵੱਲੋਂ ਲੋੜੀਂਦੇ ਪ੍ਰਬੰਧ ਕੀਤੇ ਜਾ ਰਹੇ ਹਨ ਅਤੇ 12 ਅਕਤੂਬਰ ਤੋਂ ਮਰੀਜ਼ਾਂ ਨੂੰ ਇਨ੍ਹਾਂ ਕਲੀਨਿਕਾਂ ਦਾ ਲਾਭ ਮਿਲਣਾ ਸ਼ੁਰੂ ਹੋ ਜਾਵੇਗਾ।
‎ਜਾਣਕਾਰੀ ਅਨੁਸਾਰ ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲਾ ਦੇ ਵਧੀਕ ਸਕੱਤਰ ਡਾ. ਰਾਕੇਸ਼ ਗੁਪਤਾ ਵੱਲੋਂ ਜਾਰੀ ਪੱਤਰ ’ਚ ਹਵਾ ਪ੍ਰਦੂਸ਼ਣ ਅਤੇ ਜਲਵਾਯੂ ਤਬਦੀਲੀ ਕਾਰਨ ਪੈਦਾ ਹੋਣ ਵਾਲੀਆਂ ਸਿਹਤ ਸਮੱਸਿਆਵਾਂ ਨਾਲ ਨਜਿੱਠਣ ਲਈ ਸਿਹਤ ਸੇਵਾਵਾਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਜ਼ੋਰ ਦਿੱਤਾ ਗਿਆ ਹੈ।
📲Get App