🔥 ट्रेंडिंग दिल्ली कोर्ट ने सीजेपी के दिपके, सौरव... *महावीर इंटरनेशनल के तत्वावधान में चर्... धमौल बाजार में नवरात्रि का उत्साह: कलश... जिंतूर शहरात नवरात्री उत्सवाची जय्यत त... Rashtriy loktantra party जैक्लिन फ़र्नांडीज़ ने इंस्टाग्राम पर...
11 अक्टू. 2026•
ગુજરાતી मराठी ਪੰਜਾਬੀ বাংলা
देश

ਬੰਗਲਾ ਸਾਹਿਬ ’ਚ ਪੁਲਿਸ ਦਾਖ਼ਲੇ ’ਤੇ ‘ਆਪ’ ਵੱਲੋਂ ਨਿੰਦਾ, ਗੁਰੂ ਘਰ ਦੀ ਮਰਿਆਦਾ ਭੰਗ ਕਰਨ ਦੇ ਲਾਏ ਦੋਸ਼

✍️ रिपोर्टर: Shamsher Singh 🗓 11 अक्टू. 2026, 10:32 AM 👁 18
यहाँ देखें: ▶️ YouTube
शेयर करें: 💬 WhatsApp 📘 Facebook 𝕏 Post

ਬੰਗਲਾ ਸਾਹਿਬ ’ਚ ਪੁਲਿਸ ਦਾਖ਼ਲੇ ’ਤੇ ‘ਆਪ’ ਵੱਲੋਂ ਨਿੰਦਾ, ਗੁਰੂ ਘਰ ਦੀ ਮਰਿਆਦਾ ਭੰਗ ਕਰਨ ਦੇ ਲਾਏ ਦੋਸ਼

ਸ਼ਮਸ਼ੇਰ ਸਿੰਘ ਚੰਡੀਗੜ੍ਹ: ਵੋਟਾਂ ਦੀ ਕਥਿਤ ਚੋਰੀ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਨੌਜਵਾਨਾਂ ਨੂੰ ਹਿਰਾਸਤ ’ਚ ਲੈਣ ਲਈ ਦਿੱਲੀ ਪੁਲਿਸ ਦੇ ਜਵਾਨਾਂ ਵੱਲੋਂ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ’ਚ ਜੁੱਤੇ ਪਾ ਕੇ ਅਤੇ ਨੰਗੇ ਸਿਰ ਦਾਖ਼ਲ ਹੋਣ ਦੇ ਦੋਸ਼ਾਂ ਨੂੰ ਲੈ ਕੇ ਆਮ ਆਦਮੀ ਪਾਰਟੀ (ਆਪ) ਨੇ ਸਖ਼ਤ ਨਿੰਦਾ ਕੀਤੀ ਹੈ। ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਦੋਸ਼ ਲਾਇਆ ਕਿ ਵੋਟਾਂ ਦੀ ਚੋਰੀ ਵਿਰੁੱਧ ਆਵਾਜ਼ ਉਠਾਉਣ ਵਾਲੇ ਨੌਜਵਾਨਾਂ ਨੂੰ ਹਿਰਾਸਤ ’ਚ ਲੈਣ ਲਈ ਪੁਲਿਸ ਮੁਲਾਜ਼ਮ ਜੁੱਤੇ ਪਾ ਕੇ ਤੇ ਨੰਗੇ ਸਿਰ ਗੁਰੂ ਘਰ ਅੰਦਰ ਦਾਖ਼ਲ ਹੋਏ। ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਵਾਲ ਕੀਤਾ ਕਿ ਕੀ ਭਾਜਪਾ ਵੀ 1984 ਦੇ ਆਪ੍ਰੇਸ਼ਨ ਬਲੂ ਸਟਾਰ ਵਾਂਗ ਸਿੱਖ ਭਾਈਚਾਰੇ ਦੇ ਜ਼ਖ਼ਮਾਂ ਨੂੰ ਮੁੜ ਡੂੰਘਾ ਕਰਨਾ ਚਾਹੁੰਦੀ ਹੈ।‘ਆਪ’ ਦਿੱਲੀ ਦੇ ਵਿਧਾਇਕ ਜਰਨੈਲ ਸਿੰਘ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਇਸ ਮਾਮਲੇ ’ਤੇ ਜਵਾਬ ਮੰਗਿਆ।
📲Get App