कृषि
ਝੋਨੇ ਦੀ ਖਰੀਦ ਦਾ ਜਾਇਜ਼ਾ : ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦਾ ਦਾਅਵਾ,
ਝੋਨੇ ਦੀ ਖਰੀਦ ਦਾ ਜਾਇਜ਼ਾ : ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦਾ ਦਾਅਵਾ,
ਝੋਨੇ ਦੀ ਖਰੀਦ ਦਾ ਜਾਇਜ਼ਾ : ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦਾ ਦਾਅਵਾ, 24 ਘੰਟਿਆਂ ਦੇ ਅੰਦਰ ਕਿਸਾਨਾਂ ਦੇ ਖਾਤਿਆਂ 'ਚ ਪਹੁੰਚ ਰਹੀ ਹੈ ਅਦਾਇਗੀ । ਸ਼ਮਸ਼ੇਰ ਸਿੰਘ ਮਰਾਹੜ;ਖੁਰਾਕ ਸਿਵਲ ਸਪਲਾਈ ਤੇ ਖਪਤਕਾਰ ਮਾਮਲੇ, ਜੰਗਲਾਤ ਤੇ ਜੰਗਲੀ ਜੀਵ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਸ੍ਰੀ ਮੁਕਤਸਰ ਸਾਹਿਬ ਦੀ ਅਨਾਜ ਮੰਡੀ ਵਿਖੇ ਝੋਨੇ ਦੀ ਖਰੀਦ ਦਾ ਜਾਇਜ਼ਾ ਲੈਣ ਲਈ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਮੰਡੀ ਦੇ ਪ੍ਰਬੰਧਾਂ ਦਾ ਜਾਇਜਾ ਲੈਦਿਆਂ ਝੋਨਾ ਵੇਚਣ ਆਏ ਕਿਸਾਨਾਂ ਨਾਲ ਵੀ ਗੱਲਬਾਤ ਕੀਤੀ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨਾ ਪੂਰਾ ਪੱਕਿਆ ਹੋਇਆ ਤੇ ਸੁਕਾ ਕੇ ਹੀ ਮੰਡੀਆਂ ’ਚ ਲਿਆਉਣ ਤਾਂਕਿ ਫਸਲ ਵੇਚਣ ’ਚ ਕੋਈ ਪਰੇਸ਼ਾਨੀ ਨਾ ਆਵੇ। ਕਟਾਰੂਚੱਕ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਸਭ ਤੋਂ ਪਹਿਲੀ ਤਰਜੀਹ ਹੈ ਕਿ ਕਿਸਾਨਾਂ ਦੀ ਫ਼ਸਲ ਦੀ ਇਕੱਲਾ-ਇਕੱਲਾ ਦਾਣਾ ਖਰੀਦ ਕੇ ਕਿਸਾਨਾਂ ਨੂੰ ਸਮੇ ਸਿਰ ਮੰਡੀਆਂ ’ਚੋ ਵੇਹਲੇ ਕਰਨਾ ਹੈ ਅਤੇ ਐਮ.ਐਸ.ਪੀ. 2461/- ਰੁਪਏ ਦੇ ਹਿਸਾਬ ਨਾਲ 24 ਘੰਟਿਆਂ ਦੇ ਵਿੱਚ ਕਿਸਾਨਾਂ ਨੂੰ ਅਦਾਇਗੀ ਕਰਨਾ ਹੈ। ਜਿਸ ਲਈ ਪਹਿਲਾਂ ਤੋਂ ਹੀ ਸਾਰੀਆਂ ਤਿਆਰੀਆਂ ਮੁਕੰਮਲ ਹਨ। ਉਨ੍ਹਾਂ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਕਿਸਾਨੀ ਨਾਲ ਜੁੜੇ ਹਰ ਵਰਗ ਚਾਹੇ ਉਹ ਕਿਸਾਨ, ਮਜ਼ਦੂਰ, ਮਿੱਲਰ, ਆੜ੍ਹਤੀਆ ਦੀ ਭਲਾਈ ਲਈ ਲਗਾਤਾਰ ਵਚਨਬੱਧ ਹੈ।