🔥 ट्रेंडिंग ಉಪ್ಪಾರ ನೌಕರರ ಕ್ಷೇಮಾಭಿವೃದ್ಧಿ ಸಂಘದ ವತಿಯಿ... Bidar news રાજકોટ:- કોઠારીયા પાસે આવેલા લાપાસરી अंतरराष्ट्रीय बालिका दिवस पर नवादा में... સુરતમાં વનિતા વિશ્રામ આર્ટ ગેલેરીમાં '... સુરતમાં બાઇકર્સ દ્વારા ₹2 કરોડની 71 પ્...
11 अक्टू. 2026•
ગુજરાતી मराठी ਪੰਜਾਬੀ বাংলা
ਰੂਪਨਗਰ: ਮਾਤਾ ਦਲਵੀਰ ਕੌਰ ਦੀ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਭਾ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਵਿਖੇ ਹੋਈ
स्थानीय

ਰੂਪਨਗਰ: ਮਾਤਾ ਦਲਵੀਰ ਕੌਰ ਦੀ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਭਾ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਵਿਖੇ ਹੋਈ

✍️ रिपोर्टर: Sandeep Kumar Joshi 🗓 11 अक्टू. 2026, 07:18 PM 👁 24
शेयर करें: 💬 WhatsApp 📘 Facebook 𝕏 Post

ਰੂਪਨਗਰ ਦੇ ਗੁਰੂ ਨਗਰ ਵਾਸੀ ਮਾਤਾ ਦਲਵੀਰ ਕੌਰ ਦੀ ਆਤਮਿਕ ਸ਼ਾਂਤੀ ਲਈ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਭਾ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਵਿਖੇ ਆਯੋਜਿਤ ਕੀਤੀ ਗਈ। ਇਸ ਮੌਕੇ ਕਈ ਪਤਵੰਤਿਆਂ ਨੇ ਸ਼ਿਰਕਤ ਕੀਤੀ।

ਰੂਪਨਗਰ ਦੇ ਗੁਰੂ ਨਗਰ ਦੀ ਵਸਨੀਕ ਮਾਤਾ ਦਲਵੀਰ ਕੌਰ ਦੀ ਆਤਮਿਕ ਸ਼ਾਂਤੀ ਲਈ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਭਾ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਵਿਖੇ ਕਰਵਾਈ ਗਈ। ਇਸ ਤੋਂ ਪਹਿਲਾਂ ਉਨ੍ਹਾਂ ਦੇ ਨਿਵਾਸ ਸਥਾਨ ਗੁਰੂ ਨਗਰ ਵਿਖੇ ਸ੍ਰੀ ਸਹਿਜ ਪਾਠ ਦੇ ਭੋਗ ਪਾਏ ਗਏ। ਇਸ ਉਪਰੰਤ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਦੇ ਦੀਵਾਨ ਹਾਲ ਵਿੱਚ ਇੱਕ ਸ਼ਰਧਾਂਜਲੀ ਸਭਾ ਦਾ ਆਯੋਜਨ ਕੀਤਾ ਗਿਆ।

ਸ਼ਰਧਾਂਜਲੀ ਸਭਾ ਦੌਰਾਨ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਦੇ ਕਥਾਵਾਚਕ ਗਿਆਨੀ ਪਵਿੱਤਰ ਸਿੰਘ ਵੱਲੋਂ ਮਾਤਾ ਦਲਵੀਰ ਕੌਰ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕੀਤੀ ਗਈ। ਇਸ ਮੌਕੇ ਸਾਬਕਾ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਮਾਤਾ ਦਲਵੀਰ ਕੌਰ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਕਿਹਾ ਕਿ ਇਹ ਪਰਿਵਾਰ ਪੰਥਕ ਪਰਿਵਾਰ ਹੈ ਅਤੇ ਲੰਬੇ ਸਮੇਂ ਤੋਂ ਅਕਾਲੀ ਦਲ ਨਾਲ ਜੁੜਿਆ ਹੋਇਆ ਹੈ। ਉਨ੍ਹਾਂ ਨੇ ਪਰਿਵਾਰ ਦੇ ਮੈਂਬਰਾਂ, ਜਿਵੇਂ ਕਿ ਸਾਬਕਾ ਵਿਧਾਇਕ ਮਾਧੋ ਸਿੰਘ, ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਦਲਜੀਤ ਕੌਰ ਅਤੇ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਸਭਾ ਰੋਪੜ ਦੇ ਪ੍ਰਧਾਨ ਜਥੇਦਾਰ ਭਾਗ ਸਿੰਘ ਦੇ ਪੰਥ ਅਤੇ ਸਮਾਜ ਦੀ ਸੇਵਾ ਵਿੱਚ ਪਾਏ ਯੋਗਦਾਨ ਦੀ ਸ਼ਲਾਘਾ ਕੀਤੀ।

ਕਾਂਗਰਸ ਦੇ ਆਗੂ ਸੰਦੀਪ ਪਾਠਕ ਨੇ ਕਾਂਗਰਸ ਪਾਰਟੀ ਵੱਲੋਂ ਮਾਤਾ ਦਲਵੀਰ ਕੌਰ ਨੂੰ ਸ਼ਰਧਾਂਜਲੀ ਭੇਟ ਕੀਤੀ। ਜਥੇਦਾਰ ਭਾਗ ਸਿੰਘ ਨੇ ਸਮੂਹ ਸੰਗਤਾਂ ਦਾ ਧੰਨਵਾਦ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਮਾਜ ਸੇਵੀ ਕਮਲ ਚੌਹਾਨ, ਸਾਬਕਾ ਵਿਧਾਇਕ ਅਮਰਜੀਤ ਸਿੰਘ ਸੰਦੋਆ, ਕਾਂਗਰਸ ਦੇ ਆਗੂ ਸੁਖਦੇਵ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਪਰਮਜੀਤ ਸਿੰਘ ਮੱਕੜ, ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਰੁਪਿੰਦਰ ਸਿੰਘ ਰੂਪੀ, ਕੌਂਸਲਰ ਸੁਖਵਿੰਦਰ ਸਿੰਘ ਪਟਵਾਰੀ, ਸਾਬਕਾ ਕੌਂਸਲਰ ਗੁਰਮੁੱਖ ਸਿੰਘ ਸੈਣੀ ਤੇ ਮਨਜਿੰਦਰ ਸਿੰਘ ਧਨੋਆ, ਐਡਵੋਕੇਟ ਰਾਜੀਵ ਸ਼ਰਮਾ, ਆਰ ਪੀ ਸਿੰਘ ਸ਼ੈਲੀ, ਤਹਿਸੀਲਦਾਰ ਰਵਿੰਦਰ ਸਿੰਘ, ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਦਲਜੀਤ ਕੌਰ, ਗੁਰਦੁਆਰਾ ਸ੍ਰੀ ਭੱਠਾ ਸਾਹਿਬ ਦੇ ਮੈਨੇਜਰ ਜਸਵੀਰ ਸਿੰਘ ਘੁੰਗਰਾਲੀ ਸਿੱਖਾਂ, ਐਡਵੋਕੇਟ ਲਖਵੀਰ ਸਿੰਘ ਖੁਆਸਪੁਰ, ਐਡਵੋਕੇਟ ਦਿਨੇਸ਼ ਰਣਜੀਤ ਸਿੰਘ ਰੰਗੀਲਾ, ਠੇਕੇਦਾਰ ਜਗਨੰਦਨ ਸਿੰਘ ਰੀਹਲ, ਓਬੀਸੀ ਕਾਂਗਰਸ ਦੇ ਜ਼ਿਲ੍ਹਾ ਕੋਆਰਡੀਨੇਟਰ ਸ਼ਿਵ ਦਿਆਲ ਚੌਹਾਨ, ਐਸਸੀ ਸੈਲ ਕਾਂਗਰਸ ਦੇ ਪ੍ਰਧਾਨ ਲਖਵੰਤ ਸਿੰਘ ਹਿਰਦਾਪੁਰ, ਸਾਬਕਾ ਕੌਂਸਲਰ ਨਿਰਮਲ ਸਿੰਘ ਨਿੰਮਾ, ਸਾਬਕਾ ਕੌਂਸਲਰ ਗੁਰਮੀਤ ਸਿੰਘ ਰਿੰਕੂ ਤੇ ਜਸਪਿੰਦਰ ਕੌਰ ਪਿੰਕਾ, ਪਰਮਿੰਦਰ ਪਿੰਕਾ, ਹਰਿੰਦਰ ਸਿੰਘ ਗਿੱਲ, ਭੁਪਿੰਦਰ ਸਿੰਘ ਗਿੱਲ, ਸੰਦੀਪ ਜੋਸ਼ੀ, ਸੁਰਜੀਤ ਸਿੰਘ ਈਓ ਸੰਗਰੂਰ, ਪੰਚਾਇਤ ਸੈਕਟਰੀ ਸੁਪਿੰਦਰ ਸਿੰਘ, ਅਜਮੇਰ ਸਿੰਘ ਕੋਟਲਾ ਨਿਹੰਗ, ਸਾਬਕਾ ਥਾਣੇਦਾਰ ਨਛੱਤਰ ਸਿੰਘ, ਅਰਸ਼ਜੀਤ ਸਿੰਘ ਜੀਐਮ ਇੰਡਸਟਰੀ ਮੋਹਾਲੀ, ਗੁਰਮੀਤ ਸਿੰਘ ਖਜਾਨਚੀ, ਜਸਪਾਲ ਸਿੰਘ ਚੰਦੜ, ਪ੍ਰੇਮ ਸਿੰਘ, ਸਟੋਰ ਕੀਪਰ ਬਲਜੀਤ ਸਿੰਘ ਆਦਿ ਹਾਜ਼ਰ ਸਨ।
📲Get App