🔥 TRENDING नूंह पुलिस ने नासिर-जुनैद के भाई जाबिर... केरेडारी में जेएलकेएम की बैठक: प्रखंड... બાળકો વિનામૂલ્ય રહેવાની સગવડ સાથે મફત... बीदर की बेटी सृष्टि पाटिल इंग्लैंड अंड... जोरदाग में 10 दिवसीय श्रीरामलीला महोत्... કોલેજ પાસ યુવાનો માટે સરકારી નોકરીની ઉ...
12 Oct 2026•
ગુજરાતી मराठी ਪੰਜਾਬੀ বাংলা
ਸ੍ਰੀ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਸਿਆਸੀ ਪ੍ਰਦਰਸ਼ਨਾਂ ’ਤੇ ਰੋਪੜ ਦੇ ਕੌਂਸਲਰ ਨੇ ਜਤਾਇਆ ਇਤਰਾਜ਼
Politics

ਸ੍ਰੀ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਸਿਆਸੀ ਪ੍ਰਦਰਸ਼ਨਾਂ ’ਤੇ ਰੋਪੜ ਦੇ ਕੌਂਸਲਰ ਨੇ ਜਤਾਇਆ ਇਤਰਾਜ਼

✍️ Reporter: Sandeep Kumar Joshi 🗓 12 Oct 2026, 08:48 PM 👁 12
Share: 💬 WhatsApp 📘 Facebook 𝕏 Post

ਰੋਪੜ ਦੇ ਮਿਉਂਸਿਪਲ ਕੌਂਸਲਰ ਹਰਮਿੰਦਰ ਪਾਲ ਸਿੰਘ ਆਹਲੂਵਾਲੀਆ ਨੇ ਦਿੱਲੀ ਵਿਖੇ ਸ੍ਰੀ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਹੋਏ ਸਿਆਸੀ ਪ੍ਰਦਰਸ਼ਨਾਂ ਦੀ ਨਿੰਦਾ ਕਰਦਿਆਂ ਕਿਹਾ ਕਿ ਧਾਰਮਿਕ ਅਸਥਾਨਾਂ ਨੂੰ ਸਿਆਸੀ ਅਖਾੜਾ ਬਣਾਉਣਾ ਮੰਦਭਾਗਾ ਹੈ।

ਰੋਪੜ, 12 ਅਕਤੂਬਰ: ਮਿਉਂਸਿਪਲ ਕੌਂਸਲਰ ਵਾਰਡ ਨੰਬਰ 11, ਰੋਪੜ, ਹਰਮਿੰਦਰ ਪਾਲ ਸਿੰਘ ਆਹਲੂਵਾਲੀਆ ਨੇ ਦਿੱਲੀ ਵਿਖੇ ਬੀਤੇ ਦਿਨੀਂ ਆਮ ਆਦਮੀ ਪਾਰਟੀ ਅਤੇ ਹੋਰ ਪਾਰਟੀਆਂ ਦੇ ਵਰਕਰਾਂ ਵੱਲੋਂ ਸ੍ਰੀ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਜਾ ਕੇ ਰੋਸ ਪ੍ਰਦਰਸ਼ਨ ਕਰਨ ਦੇ ਮਾਮਲੇ 'ਤੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਹੈ ਕਿ ਧਾਰਮਿਕ ਅਸਥਾਨਾਂ ਦੀ ਪਵਿੱਤਰਤਾ ਅਤੇ ਮਰਿਆਦਾ ਦਾ ਸਤਿਕਾਰ ਕਰਨਾ ਹਰੇਕ ਨਾਗਰਿਕ ਅਤੇ ਸਿਆਸੀ ਪਾਰਟੀ ਦੀ ਨੈਤਿਕ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਸਿਆਸੀ ਮਕਸਦ ਲਈ ਧਾਰਮਿਕ ਅਸਥਾਨਾਂ ਨੂੰ ਪ੍ਰਦਰਸ਼ਨ ਦਾ ਕੇਂਦਰ ਬਣਾਉਣਾ ਬੇਹੱਦ ਮੰਦਭਾਗਾ ਹੈ।

ਆਹਲੂਵਾਲੀਆ ਨੇ ਕਿਹਾ ਕਿ ਸ੍ਰੀ ਗੁਰਦੁਆਰਾ ਬੰਗਲਾ ਸਾਹਿਬ ਸਿੱਖ ਧਰਮ ਦੇ ਸਭ ਤੋਂ ਸਤਿਕਾਰਯੋਗ ਅਸਥਾਨਾਂ ਵਿੱਚੋਂ ਇੱਕ ਹੈ, ਜਿੱਥੇ ਦੇਸ਼-ਵਿਦੇਸ਼ ਤੋਂ ਲੱਖਾਂ ਸ਼ਰਧਾਲੂ ਨਤਮਸਤਕ ਹੋਣ ਲਈ ਪਹੁੰਚਦੇ ਹਨ। ਉਨ੍ਹਾਂ ਜ਼ੋਰ ਦਿੱਤਾ ਕਿ ਇਹ ਪਵਿੱਤਰ ਅਸਥਾਨ ਸੇਵਾ, ਸਿਮਰਨ, ਨਿਮਰਤਾ, ਮਨੁੱਖਤਾ ਅਤੇ ਸਰਬੱਤ ਦੇ ਭਲੇ ਦਾ ਸੰਦੇਸ਼ ਦਿੰਦਾ ਹੈ ਅਤੇ ਅਜਿਹੇ ਅਸਥਾਨਾਂ ਦੀ ਮਰਿਆਦਾ ਨੂੰ ਕਾਇਮ ਰੱਖਣਾ ਹਰ ਉਸ ਵਿਅਕਤੀ ਦਾ ਫ਼ਰਜ਼ ਹੈ ਜੋ ਧਾਰਮਿਕ ਆਸਥਾ ਅਤੇ ਸਮਾਜਿਕ ਸਦਭਾਵਨਾ ਵਿੱਚ ਵਿਸ਼ਵਾਸ ਰੱਖਦਾ ਹੈ।

ਉਨ੍ਹਾਂ ਅੱਗੇ ਕਿਹਾ ਕਿ ਲੋਕਤੰਤਰ ਵਿੱਚ ਵਿਰੋਧ ਪ੍ਰਦਰਸ਼ਨ ਕਰਨਾ ਹਰ ਕਿਸੇ ਦਾ ਅਧਿਕਾਰ ਹੈ, ਪਰ ਇਸ ਅਧਿਕਾਰ ਦੀ ਵਰਤੋਂ ਕਰਦਿਆਂ ਧਾਰਮਿਕ ਭਾਵਨਾਵਾਂ ਅਤੇ ਮਰਿਆਦਾਵਾਂ ਦਾ ਖ਼ਿਆਲ ਰੱਖਣਾ ਵੀ ਓਨਾ ਹੀ ਜ਼ਰੂਰੀ ਹੈ। ਸਿਆਸੀ ਪਾਰਟੀਆਂ ਨੂੰ ਆਪਣੀਆਂ ਮੰਗਾਂ ਅਤੇ ਵਿਰੋਧ ਦਰਜ ਕਰਵਾਉਣ ਲਈ ਢੁੱਕਵੇਂ ਸਥਾਨਾਂ ਦੀ ਚੋਣ ਕਰਨੀ ਚਾਹੀਦੀ ਹੈ, ਨਾ ਕਿ ਅਜਿਹੇ ਧਾਰਮਿਕ ਅਸਥਾਨਾਂ ਨੂੰ ਸਿਆਸੀ ਗਤੀਵਿਧੀਆਂ ਦਾ ਕੇਂਦਰ ਬਣਾਉਣਾ ਚਾਹੀਦਾ ਹੈ, ਜਿੱਥੇ ਲੋਕ ਸ਼ਰਧਾ ਅਤੇ ਸ਼ਾਂਤੀ ਨਾਲ ਮੱਥਾ ਟੇਕਣ ਲਈ ਆਉਂਦੇ ਹਨ।

ਹਰਮਿੰਦਰ ਪਾਲ ਸਿੰਘ ਆਹਲੂਵਾਲੀਆ ਨੇ ਸਾਰੀਆਂ ਸਿਆਸੀ ਪਾਰਟੀਆਂ ਨੂੰ ਅਪੀਲ ਕੀਤੀ ਕਿ ਉਹ ਧਾਰਮਿਕ ਅਸਥਾਨਾਂ ਦੀ ਪਵਿੱਤਰਤਾ ਨੂੰ ਸਿਆਸਤ ਤੋਂ ਉੱਪਰ ਰੱਖਣ ਅਤੇ ਅਜਿਹੀਆਂ ਕਾਰਵਾਈਆਂ ਤੋਂ ਗੁਰੇਜ਼ ਕਰਨ, ਜਿਨ੍ਹਾਂ ਨਾਲ ਕਿਸੇ ਵੀ ਧਰਮ ਦੇ ਸ਼ਰਧਾਲੂਆਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਣ ਦਾ ਖ਼ਦਸ਼ਾ ਹੋਵੇ। ਉਨ੍ਹਾਂ ਕਿਹਾ ਕਿ ਦੇਸ਼ ਦੀ ਏਕਤਾ, ਅਖੰਡਤਾ ਅਤੇ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਲਈ ਧਾਰਮਿਕ ਮਰਿਆਦਾਵਾਂ ਦਾ ਸਤਿਕਾਰ ਕਰਨਾ ਸਮੇਂ ਦੀ ਮੁੱਖ ਲੋੜ ਹੈ।
📲Get App