🔥 TRENDING બાળકો વિનામૂલ્ય રહેવાની સગવડ સાથે મફત... बीदर की बेटी सृष्टि पाटिल इंग्लैंड अंड... जोरदाग में 10 दिवसीय श्रीरामलीला महोत्... કોલેજ પાસ યુવાનો માટે સરકારી નોકરીની ઉ... Top Air‑Cooled Tractors in India: Pric... પોરબંદર હિન્દુ સ્મશાન ભૂમિના નવીનીકરણ...
12 Oct 2026•
ગુજરાતી मराठी ਪੰਜਾਬੀ বাংলা
ਪਰਿਵਾਰ ਵਿਛੋੜਾ ਪਬਲਿਕ ਸਕੂਲ, ਰੋਪੜ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ 'ਤੇ ਭਾਸ਼ਣ, ਲਿਖਾਈ ਅਤੇ ਪ੍ਰਸ਼ਨੋਤਰੀ ਮੁਕਾਬਲੇ
Education

ਪਰਿਵਾਰ ਵਿਛੋੜਾ ਪਬਲਿਕ ਸਕੂਲ, ਰੋਪੜ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ 'ਤੇ ਭਾਸ਼ਣ, ਲਿਖਾਈ ਅਤੇ ਪ੍ਰਸ਼ਨੋਤਰੀ ਮੁਕਾਬਲੇ

✍️ Reporter: Sandeep Kumar Joshi 🗓 12 Oct 2026, 08:50 PM 👁 11
Share: 💬 WhatsApp 📘 Facebook 𝕏 Post

ਪਰਿਵਾਰ ਵਿਛੋੜਾ ਪਬਲਿਕ ਸਕੂਲ, ਸਰਸਾ ਨੰਗਲ, ਰੋਪੜ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਸਿੱਖਿਆਵਾਂ ਨੂੰ ਸਮਰਪਿਤ ਭਾਸ਼ਣ, ਸੁੰਦਰ ਲਿਖਾਈ ਅਤੇ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ ਗਏ, ਜਿਸ ਵਿੱਚ ਵਿਦਿਆਰਥੀਆਂ ਨੇ ਭਰਪੂਰ ਉਤਸ਼ਾਹ ਨਾਲ ਭਾਗ ਲਿਆ।

ਪਰਿਵਾਰ ਵਿਛੋੜਾ ਪਬਲਿਕ ਸਕੂਲ, ਸਰਸਾ ਨੰਗਲ, ਰੋਪੜ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਅਤੇ ਡਾਇਰੈਕਟੋਰੇਟ ਆਫ਼ ਐਜੂਕੇਸ਼ਨ, ਬਹਾਦਰਗੜ੍ਹ, ਪਟਿਆਲਾ ਦੀ ਰਹਿਨੁਮਾਈ ਹੇਠ ਧੰਨ-ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਇਤਿਹਾਸ ਅਤੇ ਮਹਾਨ ਸਿੱਖਿਆਵਾਂ ਤੋਂ ਵਿਦਿਆਰਥੀਆਂ ਨੂੰ ਜਾਣੂ ਕਰਵਾਉਣ ਦੇ ਉਦੇਸ਼ ਨਾਲ ਮਿਤੀ 9 ਅਕਤੂਬਰ 2026 ਨੂੰ ਹਾਊਸ ਵਾਈਜ਼ ਭਾਸ਼ਣ ਅਤੇ ਸੁੰਦਰ ਲਿਖਾਈ ਮੁਕਾਬਲੇ ਕਰਵਾਏ ਗਏ। ਇਸੇ ਲੜੀ ਤਹਿਤ ਮਿਤੀ 12 ਅਕਤੂਬਰ 2026 ਨੂੰ ਹਾਊਸ ਵਾਈਜ਼ ਪ੍ਰਸ਼ਨੋਤਰੀ ਮੁਕਾਬਲੇ ਵੀ ਕਰਵਾਏ ਗਏ। ਇਹ ਮੁਕਾਬਲੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ, ਵਿੱਦਿਆ ਸਕੱਤਰ ਸ. ਸੁਖਮਿੰਦਰ ਸਿੰਘ ਅਤੇ ਸਹਾਇਕ ਡਾਇਰੈਕਟਰ ਬੀਬਾ ਸਤਵੰਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਸਕੂਲ ਦੇ ਪ੍ਰਿੰਸੀਪਲ ਸ. ਸਰਬਜੀਤ ਸਿੰਘ ਦੀ ਅਗਵਾਈ ਹੇਠ ਕਰਵਾਏ ਗਏ।

ਇਨ੍ਹਾਂ ਮੁਕਾਬਲਿਆਂ ਵਿੱਚ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਅਤੇ ਲਗਨ ਨਾਲ ਭਾਗ ਲਿਆ। ਭਾਸ਼ਣ ਅਤੇ ਸੁੰਦਰ ਲਿਖਾਈ ਮੁਕਾਬਲਿਆਂ ਦੌਰਾਨ ਵਿਦਿਆਰਥੀਆਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ, ਫ਼ਲਸਫ਼ੇ ਅਤੇ ਉਨ੍ਹਾਂ ਦੀਆਂ ਮਹਾਨ ਸਿੱਖਿਆਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤਾ। ਵਿਦਿਆਰਥੀਆਂ ਨੇ ਗੁਰੂ ਸਾਹਿਬ ਦੇ ਨਾਮ ਜਪੋ, ਕਿਰਤ ਕਰੋ ਅਤੇ ਵੰਡ ਛਕੋ ਦੇ ਸੰਦੇਸ਼ ਦੇ ਨਾਲ-ਨਾਲ ਮਨੁੱਖਤਾ, ਸਮਾਨਤਾ, ਸੇਵਾ ਅਤੇ ਆਪਸੀ ਭਾਈਚਾਰੇ ਦੀ ਮਹੱਤਤਾ ਨੂੰ ਵੀ ਉਜਾਗਰ ਕੀਤਾ। ਸੁੰਦਰ ਲੇਖ ਅਤੇ ਭਾਸ਼ਣ ਮੁਕਾਬਲੇ ਵਿੱਚ ਸਾਹਿਬਜ਼ਾਦਾ ਫਤਿਹ ਸਿੰਘ ਹਾਊਸ ਦੀ ਸੱਤਵੀਂ ਜਮਾਤ ਦੀ ਵਿਦਿਆਰਥਣ ਜਸਕੀਰਤ ਕੌਰ ਨੇ ਪਹਿਲਾ ਸਥਾਨ, ਸਾਹਿਬਜ਼ਾਦਾ ਅਜੀਤ ਸਿੰਘ ਹਾਊਸ ਦੀ ਨੌਵੀਂ ਜਮਾਤ ਦੀ ਵਿਦਿਆਰਥਣ ਪ੍ਰਬਲਿਨ ਕੌਰ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਸਾਹਿਬਜ਼ਾਦਾ ਜੁਝਾਰ ਸਿੰਘ ਹਾਊਸ ਦੀ ਸੱਤਵੀਂ ਜਮਾਤ ਦੀ ਵਿਦਿਆਰਥਣ ਗੁਰਕੀਰਤ ਕੌਰ ਅਤੇ ਸਾਹਿਬਜ਼ਾਦਾ ਜ਼ੋਰਾਵਰ ਸਿੰਘ ਹਾਊਸ ਦੀ ਨੌਵੀਂ ਜਮਾਤ ਦੀ ਵਿਦਿਆਰਥਣ ਸਹਿਜਪ੍ਰੀਤ ਕੌਰ ਨੇ ਸਾਂਝੇ ਤੌਰ ’ਤੇ ਤੀਜਾ ਸਥਾਨ ਹਾਸਲ ਕੀਤਾ।

ਪ੍ਰਸ਼ਨੋਤਰੀ ਮੁਕਾਬਲੇ ਦੌਰਾਨ ਵਿਦਿਆਰਥੀਆਂ ਨੇ ਆਪਣੀ ਜਾਣਕਾਰੀ, ਬੌਧਿਕ ਯੋਗਤਾ ਅਤੇ ਟੀਮ ਭਾਵਨਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਮੁਕਾਬਲੇ ਵਿੱਚ ਸਾਹਿਬਜ਼ਾਦਾ ਜ਼ੋਰਾਵਰ ਸਿੰਘ ਹਾਊਸ ਨੇ ਪਹਿਲਾ ਸਥਾਨ, ਸਾਹਿਬਜ਼ਾਦਾ ਅਜੀਤ ਸਿੰਘ ਹਾਊਸ ਨੇ ਦੂਜਾ ਸਥਾਨ, ਜਦਕਿ ਸਾਹਿਬਜ਼ਾਦਾ ਜੁਝਾਰ ਸਿੰਘ ਹਾਊਸ ਅਤੇ ਸਾਹਿਬਜ਼ਾਦਾ ਫਤਿਹ ਸਿੰਘ ਹਾਊਸ ਨੇ ਸਾਂਝੇ ਤੌਰ ’ਤੇ ਤੀਜਾ ਸਥਾਨ ਹਾਸਲ ਕੀਤਾ।

ਸਕੂਲ ਦੇ ਪ੍ਰਿੰਸੀਪਲ ਸ. ਸਰਬਜੀਤ ਸਿੰਘ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਸਾਰੇ ਭਾਗੀਦਾਰਾਂ ਦੀ ਹੌਸਲਾ-ਅਫ਼ਜ਼ਾਈ ਕੀਤੀ। ਉਨ੍ਹਾਂ ਕਿਹਾ ਕਿ ਅਜਿਹੇ ਮੁਕਾਬਲੇ ਵਿਦਿਆਰਥੀਆਂ ਨੂੰ ਸਿੱਖ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਨਾਲ ਜੋੜਨ ਦੇ ਨਾਲ-ਨਾਲ ਉਨ੍ਹਾਂ ਵਿੱਚ ਨੈਤਿਕ ਕਦਰਾਂ-ਕੀਮਤਾਂ, ਆਤਮ-ਵਿਸ਼ਵਾਸ, ਗਿਆਨ ਅਤੇ ਰਚਨਾਤਮਕਤਾ ਦਾ ਵਿਕਾਸ ਕਰਦੇ ਹਨ। ਇਸ ਮੌਕੇ ਸਕੂਲ ਦਾ ਸਮੂਹ ਸਟਾਫ਼ ਹਾਜ਼ਰ ਸੀ।
📲Get App