🔥 TRENDING पीएम श्री केंद्रीय विद्यालय CRPF, नयाग... DEPUTY Commissioner Budgam chairs intr... बरगंग में दो घरों में आग लगने से करोड़... आज हमारे क्षेत्र में चोरी हो गया ट्रैक... वाराणसी में चाइनीज मांझे के खिलाफ जन ज... इंदौर में खाद्य सुरक्षा प्रशासन की सघन...
14 Oct 2026•
ગુજરાતી मराठी ਪੰਜਾਬੀ বাংলা
ਚਾਰ ਰੋਜ਼ਾ ਖੇਤਰੀ ਯੁਵਕ ਤੇ ਲੋਕ ਮੇਲੇ ਦਾ ਸ਼ਾਨਦਾਰ ਆਗਾਜ਼।
Education

ਚਾਰ ਰੋਜ਼ਾ ਖੇਤਰੀ ਯੁਵਕ ਤੇ ਲੋਕ ਮੇਲੇ ਦਾ ਸ਼ਾਨਦਾਰ ਆਗਾਜ਼।

✍️ Reporter: Shamsher Singh 🗓 14 Oct 2026, 12:22 PM 👁 13
Share: 💬 WhatsApp 📘 Facebook 𝕏 Post

ਚਾਰ ਰੋਜ਼ਾ ਖੇਤਰੀ ਯੁਵਕ ਤੇ ਲੋਕ ਮੇਲੇ ਦਾ ਸ਼ਾਨਦਾਰ ਆਗਾਜ਼।

ਚਾਰ ਰੋਜ਼ਾ ਖੇਤਰੀ ਯੁਵਕ ਤੇ ਲੋਕ ਮੇਲੇ ਦਾ ਸ਼ਾਨਦਾਰ ਆਗਾਜ਼।need24( ਸ਼ਮਸ਼ੇਰ ਸਿੰਘ ਮਰਾੜ)-wed, 14 Oct 2026 ।ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸੰਗਰੂਰ ਜ਼ੋਨ ਦਾ 4-ਰੋਜ਼ਾ ਖੇਤਰੀ ਯੁਵਕ ਅਤੇ ਲੋਕ ਮੇਲਾ-2026 ਅਕਾਲ ਡਿਗਰੀ ਕਾਲਜ, ਮਸਤੂਆਣਾ ਸਾਹਿਬ ਵਿਖੇ ਪੂਰੇ ਜੋਸ਼, ਉਤਸ਼ਾਹ ਅਤੇ ਰੰਗਾਰੰਗ ਵੰਨਗੀਆਂ ਨਾਲ ਸ਼ੁਰੂ ਹੋ ਗਿਆ। ਇਹ ਮੇਲਾ ਮਹਾਨ ਤਪੱਸਵੀ ਸੰਤ ਬਾਬਾ ਅਤਰ ਸਿੰਘ ਜੀ ਮਸਤੂਆਣਾ ਸਾਹਿਬ ਵਾਲਿਆਂ ਦੀ 100ਵੀਂ ਬਰਸੀ ਨੂੰ ਸਮਰਪਿਤ ਕੀਤਾ ਗਿਆ ਹੈ।ਅਕਾਲ ਕਾਲਜ ਕੌਂਸਲ ਦੇ ਸਕੱਤਰ ਜਸਵੰਤ ਸਿੰਘ ਖਹਿਰਾ ਅਤੇ ਸਮੁੱਚੀ ਮੈਨੇਜਮੈਂਟ ਦੇ ਸੁਚੱਜੇ ਪ੍ਰਬੰਧਾਂ ਹੇਠ ਕਰਵਾਏ ਇਸ ਸਮਾਗਮ ਦਾ ਉਦਘਾਟਨ ਯੂਨੀਵਰਸਿਟੀ ਦੇ ਯੁਵਕ ਭਲਾਈ ਵਿਭਾਗ ਦੇ ਡਾਇਰੈਕਟਰ ਡਾ. ਭੀਮਇੰਦਰ ਸਿੰਘ ਨੇ ਸ਼ਮਾ ਰੋਸ਼ਨ ਕਰਕੇ ਕੀਤਾ। ਸਮਾਗਮ ਦੌਰਾਨ ਵਿਧਾਇਕ ਨਰਿੰਦਰ ਕੌਰ ਭਰਾਜ, ਅਦਾਕਾਰ ਕਰਮਜੀਤ ਅਨਮੋਲ, ਅਮਨਵੀਰ ਸਿੰਘ ਚੈਰੀ ਅਤੇ ਪ੍ਰਸਿੱਧ ਪੰਜਾਬੀ ਲੋਕ ਗਾਇਕ ਪੰਮੀ ਬਾਈ ਨੇ ਵਿਸ਼ੇਸ਼ ਮਹਿਮਾਨਾਂ ਵਜੋਂ ਸ਼ਿਰਕਤ ਕੀਤੀ।ਉਦਘਾਟਨੀ ਭਾਸ਼ਣ ਦੌਰਾਨ ਡਾ. ਭੀਮਇੰਦਰ ਸਿੰਘ ਨੇ ਦੱਸਿਆ ਕਿ ਪੰਜਾਬੀ ਯੂਨੀਵਰਸਿਟੀ ਦੇ ਇਤਿਹਾਸ ਵਿਚ ਇਹ ਪਹਿਲੀ ਵਾਰ ਹੋਇਆ ਹੈ ਕਿ ਕਿਸੇ ਕਾਲਜ ਨੇ ਲਗਾਤਾਰ ਤੀਜੀ ਵਾਰ ਖੇਤਰੀ ਯੁਵਕ ਮੇਲੇ ਦੀ ਮੇਜ਼ਬਾਨੀ ਕਰਕੇ ਇੱਕ ਨਵੀਂ ਮਿਸਾਲ ਕਾਇਮ ਕੀਤੀ ਹੈ।
📲Get App