🔥 TRENDING बिलासपुर के रिवर व्यू में सड़क हादसा,... Union Home Minister Nityanand Rai Orde... RPF Seizes 14.8 Kg Silver Jewellery Wo... Bihar Food Safety Dept. Cracks Down on... सपोटरा में 'समर्थ कदम' अभियान संपन्न:... कटनी में पीपीपी मेडिकल कॉलेज के विरोध...
14 Oct 2026•
ગુજરાતી मराठी ਪੰਜਾਬੀ বাংলা
Travel

ਪੰਜਾਬ ਬੰਦ ਦੌਰਾਨ ਸੂਬੇ ਦੇ ਸਾਰੇ ਟੋਲ ਪਲਾਜ਼ੇ ਹੋਣਗੇ ਮੁਫਤ

✍️ Reporter: Shamsher Singh 🗓 14 Oct 2026, 08:04 PM 👁 14
Watch on: ▶️ YouTube
Share: 💬 WhatsApp 📘 Facebook 𝕏 Post

ਪੰਜਾਬ ਬੰਦ ਦੌਰਾਨ ਸੂਬੇ ਦੇ ਸਾਰੇ ਟੋਲ ਪਲਾਜ਼ੇ ਹੋਣਗੇ ਮੁਫਤ

ਪੰਜਾਬ ਬੰਦ ਦੌਰਾਨ ਸੂਬੇ ਦੇ ਸਾਰੇ ਟੋਲ ਪਲਾਜ਼ੇ ਹੋਣਗੇ ਮੁਫਤ, ਟੋਲ ਪਲਾਜ਼ਾ ਵਰਕਰਜ਼ ਯੂਨੀਅਨ ਦਾ ਵੱਡਾ ਐਲਾਨ। ਸ਼ਮਸ਼ੇਰ ਸਿੰਘ ਮਰਾੜ need24 ; ਲੁਧਿਆਣਾ,ਦਰਸ਼ਨ ਸਿੰਘ ਲਾਡੀ ਸੂਬਾ ਪ੍ਰਧਾਨ ਟੋਲ ਪਲਾਜ਼ਾ ਵਰਕਰਜ਼ ਯੂਨੀਅਨ ਪੰਜਾਬ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਵਿੱਚ ਨਸ਼ਿਆਂ ਵਿਰੁੱਧ ਯੁੱਧ ਕਰਦਿਆਂ ਪੰਜਾਬ ਦਾ ਮਹਾਨ ਯੋਧਾ ਪਰਵਿੰਦਰ ਸਿੰਘ ਝੋਟਾ ਨਸ਼ੇ ਦੇ ਸੌਦਾਗਰਾਂ ਦੀ ਭੇਟ ਚੜ੍ਹ ਗਿਆ ਹੈ,ਦੇ ਵਿਰੋਧ ਵਿੱਚ ਪੰਜਾਬ ਦੇ ਹਿਤੈਸ਼ੀ ਆਗੂਆਂ ਵਲੋਂ ਰੋਸ ਵਜੋਂ ਕੱਲ੍ਹ 15 ਅਕਤੂਬਰ ਨੂੰ ਦਿੱਤੇ ਗਏ ਬੰਦ ਨੂੰ ਮੁੱਖ ਰੱਖਦਿਆਂ ਟੋਲ ਪਲਾਜ਼ਾ ਵਰਕਰ ਜਥੇਬੰਦੀ ਵੱਲੋਂ ਵੀ ਸਮਰਥਨ ਦਿੰਦਿਆਂ ਪੰਜਾਬ ਭਰ ਦੇ ਸਮੂਹ ਟੋਲ ਪਲਾਜ਼ੇ ਆਉਣ-ਜਾਣ ਵਾਲੇ ਵਾਹਨਾਂ ਲਈ ਸਵੇਰੇ 8 ਵਜੇ ਤੋਂ ਅਣਮਿੱਥੇ ਸਮੇਂ ਲਈ ਮੁਫ਼ਤ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ।ਉਨ੍ਹਾਂ ਦੱਸਿਆ ਕਿ ਸਮੂਹ ਟੋਲ ਪਲਾਜ਼ਾ ਮੁਲਾਜ਼ਮ ਰੋਸ ਵਜੋਂ ਟੋਲ ਪਲਾਜ਼ਿਆਂ 'ਤੇ ਧਰਨਾ ਪ੍ਰਦਰਸ਼ਨ ਕਰਨਗੇ ।ਇਸ ਮੌਕੇ ਉਨ੍ਹਾਂ ਸੂਬੇ ਭਰ ਦੇ ਸਮੂਹ ਕਿਸਾਨਾਂ, ਮਜ਼ਦੂਰਾਂ, ਮੁਲਾਜ਼ਮਾਂ, ਪੈਨਸ਼ਨਰਾਂ ਅਤੇ ਵਪਾਰੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਪੰਜਾਬ ਨੂੰ ਨਸ਼ਾ ਮੁਕਤ ਕਰਵਾਉਣ ਲਈ ਟੋਲ ਪਲਾਜ਼ਿਆਂ 'ਤੇ ਇਕੱਠੇ ਹੋਣ ਤਾਂ ਜੋ ਨੌਜਵਾਨੀ ਨੂੰ ਨਸ਼ਿਆਂ ਦੀ ਚੁੰਗਲ ਵਿੱਚੋਂ ਬਾਹਰ ਕੱਢਿਆ ਜਾ ਸਕੇ ।
📲Get App