🔥 TRENDING सलेमपुर में मां दुर्गा की प्रतिमा का ग... राप्ती नदी तिघरा घाट सिद्धार्थ नगर में... भाजपा जन कल्याण मंच के प्रदेश अध्यक्ष... मुरबाड तालुक्यात लागोपाठ पडलेल्या मुसळ... ग्वालियर जिले में पराली जलाने पर सख्त... Police Use Bulldozer to Demolish Suspe...
14 Oct 2026•
ગુજરાતી मराठी ਪੰਜਾਬੀ বাংলা
ਗਿੱਦੜਬਾਹਾ 'ਚ ਕਈ ਟਕਸਾਲੀ ਕਾਂਗਰਸੀ ਪਰਿਵਾਰ 'ਆਪ' 'ਚ ਸ਼ਾਮਲ।,
Politics

ਗਿੱਦੜਬਾਹਾ 'ਚ ਕਈ ਟਕਸਾਲੀ ਕਾਂਗਰਸੀ ਪਰਿਵਾਰ 'ਆਪ' 'ਚ ਸ਼ਾਮਲ।,

✍️ Reporter: Shamsher Singh 🗓 14 Oct 2026, 09:05 PM 👁 14
Share: 💬 WhatsApp 📘 Facebook 𝕏 Post

ਗਿੱਦੜਬਾਹਾ 'ਚ ਕਈ ਟਕਸਾਲੀ ਕਾਂਗਰਸੀ ਪਰਿਵਾਰ 'ਆਪ' 'ਚ ਸ਼ਾਮਲ।,

ਗਿੱਦੜਬਾਹਾ 'ਚ ਕਈ ਟਕਸਾਲੀ ਕਾਂਗਰਸੀ ਪਰਿਵਾਰ 'ਆਪ' 'ਚ ਸ਼ਾਮਲ।, need 24 news, ਗਿੱਦੜਬਾਹਾ : ਗਿੱਦੜਬਾਹਾ ਸ਼ਹਿਰ ਦੇ ਵਾਰਡ ਨੰਬਰ 19 'ਚ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਹੁੰਗਾਰਾ ਮਿਲਿਆ, ਜਦੋਂ ਕਈ ਟਕਸਾਲੀ ਕਾਂਗਰਸੀ ਪਰਿਵਾਰਾਂ ਨੇ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ ਦਾ ਪੱਲਾ ਫੜ ਲਿਆ। ਪਾਰਟੀ 'ਚ ਸ਼ਾਮਲ ਹੋਣ ਵਾਲੇ ਪਰਿਵਾਰਾਂ ਦਾ ਆਮ ਆਦਮੀ ਪਾਰਟੀ ਦੇ ਆਗੂ ਸੰਦੀਪ ਸਿੰਘ ਸਨੀ ਢਿੱਲੋਂ ਵੱਲੋਂ ਸਵਾਗਤ ਕੀਤਾ ਗਿਆ ਅਤੇ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ।ਇਸ ਮੌਕੇ ਸੰਦੀਪ ਸਿੰਘ ਸਨੀ ਢਿੱਲੋਂ ਨੇ ਕਿਹਾ ਕਿ ਆਮ ਆਦਮੀ ਪਾਰਟੀ 'ਚ ਸ਼ਾਮਲ ਹੋਣ ਵਾਲੇ ਸਾਰੇ ਪਰਿਵਾਰਾਂ ਨੂੰ ਪਾਰਟੀ ਅੰਦਰ ਬਣਦਾ ਮਾਣ-ਸਨਮਾਨ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਨਵੇਂ ਸਾਥੀਆਂ ਦੇ ਪਾਰਟੀ 'ਚ ਸ਼ਾਮਲ ਹੋਣ ਨਾਲ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੇਗੀ। ਉਨ੍ਹਾਂ ਨੇ ਸਾਰੇ ਪਰਿਵਾਰਾਂ ਦਾ ਪਾਰਟੀ 'ਚ ਸਵਾਗਤ ਕਰਦਿਆਂ ਉਨ੍ਹਾਂ ਨੂੰ ਪਾਰਟੀ ਦੀਆਂ ਗਤੀਵਿਧੀਆਂ 'ਚ ਸਰਗਰਮ ਭੂਮਿਕਾ ਨਿਭਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਵਿੱਕੀ ਸਿੰਗਲਾ, ਦੀਪਕ ਸਿੰਗਲਾ, ਗਿੰਦਰ ਸਿੰਗਲਾ, ਭਾਨਚੰਦ ਸਿੰਗਲਾ, ਭਾਰਤ ਭੂਸ਼ਣ ਸਿੰਗਲਾ, ਪ੍ਰਦੀਪ ਸਿੰਗਲਾ ਅਤੇ ਆਸ਼ੂ ਸਿੰਗਲਾ ਆਪਣੇ ਪਰਿਵਾਰਾਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ ਹੋਏ।
📲Get App