🔥 ट्रेंडिंग ਜੱਟਪੱਤੀ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸਾ... दुष्काळ Today i had the pleasure of meeting sh... अदलहाट मिर्जापुर: गोरही मोड पर जाम की... ਬਠਿੰਡਾ ਪੁਲਿਸ ਵੱਲੋਂ 384 ਵਾਹਨ 55.61 ਲੱਖ... পরীক্ষা দিয়ে বাড়ি ফেরা হলো না! পথ দু...
14 अक्टू. 2026•
ગુજરાતી मराठी ਪੰਜਾਬੀ বাংলা
राजनीति

ਪਰਵਿੰਦਰ ਝੋਟਾ ਕਤਲ ਮਾਮਲੇ 'ਚ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ

✍️ रिपोर्टर: Shamsher Singh 🗓 14 अक्टू. 2026, 05:16 PM 👁 31
यहाँ देखें: ▶️ YouTube
शेयर करें: 💬 WhatsApp 📘 Facebook 𝕏 Post

ਪਰਵਿੰਦਰ ਝੋਟਾ ਕਤਲ ਮਾਮਲੇ 'ਚ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ

ਪਰਵਿੰਦਰ ਝੋਟਾ ਕਤਲ ਮਾਮਲੇ 'ਚ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ
‎Wednesday, Oct 14, 2026।ਚੰਡੀਗੜ੍ਹ/ਮਾਨਸਾ : ਮੰਗਲਵਾਰ ਨੂੰ ਮਾਨਸਾ ਵਿਚ ਨਸ਼ਾ ਵਿਰੋਧੀ ਐਕਟੀਵਿਸਟ ਪਰਵਿੰਦਰ ਸਿੰਘ ਝੋਟਾ ਦਾ ਗੋਲੀਆਂ ਮਾਰ ਕੇ ਕਤਲ ਕੀਤੇ ਜਾਣ ਦੀ ਘਟਨਾ 'ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਗੱਲ ਆਖੀ ਹੈ। ਮਾਨ ਨੇ ਕਿਹਾ ਕਿ ਮੈਂ ਸਪੱਸ਼ਟ ਕਰ ਦਿੰਦਾ ਹਾਂ ਕਿ ਪੰਜਾਬ ਪੁਲਸ ਵੱਲੋਂ ਦੋਸ਼ੀਆਂ ਨੂੰ ਸਖ਼ਤ ਸਜ਼ਾ ਦਿਵਾਉਣ ਵਿਚ ਕੋਈ ਕਸਰ ਨਹੀਂ ਛੱਡੀ ਜਾਵੇਗੀ। ਜੇਕਰ ਇਸ ਘਟਨਾ ਦੀ ਸਾਜ਼ਿਸ਼ ਪਿੱਛੇ ਕੋਈ ਹੋਰ ਹੋਇਆ ਤਾਂ ਉਸ ਨੂੰ ਵੀ ਨਹੀਂ ਬਖਸ਼ਿਆ ਜਾਵੇਗਾ। ਮਾਨ ਨੇ ਕਿਹਾ ਕਿ ਪੂਰੇ ਪੰਜਾਬ ਵਿਚ ਨਸ਼ਾ ਵੇਚਣ ਵਾਲਿਆਂ ਖਿਲਾਫ ਅਸੀਂ ਯੁੱਧ ਛੇੜਿਆ ਹੋਇਆ ਹੈ। ਇਸ ਮਾਮਲੇ ਵਿਚ ਕਿਸੇ ਨਾਲ ਕੋਈ ਲਿਹਾਜ਼ ਨਹੀਂ ਕੀਤਾ ਜਾਵੇਗਾ। ਭਾਵੇਂ ਕੋਈ ਵੀ ਹੋਵੇ ਅਤੇ ਉਸ ਦੀ ਜਿੰਨੀ ਮਰਜ਼ੀ ਪਹੁੰਚ ਹੋਵੇ ਦੋਸ਼ੀਆਂ ਨੂੰ ਕਿਸੇ ਕੀਮਤ 'ਤੇ ਨਹੀਂ ਬਖਸ਼ਾਂਗੇ। ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨਾਲ ਮੇਰੀ ਡੂੰਘੀ ਹਮਦਰਦੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਪੰਜਾਬੀਆਂ ਨੂੰ ਸ਼ਾਂਤੀ ਬਨਾਉਣ ਦੀ ਅਪੀਲ ਹੈ। ਮਾਨ ਨੇ ਕਿਹਾ ਕਿ ਉਹ ਯਕੀਨ ਦਿਵਾਉਂਦੇ ਹਨ ਕਿ ਜੋ ਵੀ ਇਸ ਘਟਨਾ ਦਾ ਦੋਸ਼ੀ ਹੈ, ਭਾਵੇਂ ਅਸੀਂ ਮੁੱਖ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਪਰ ਫਿਰ ਵੀ ਜੇਕਰ ਇਸ ਦੇ ਪਿੱਛੇ ਕੋਈ ਹੋਰ ਹੋਇਆ ਤਾਂ ਉਸ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ।
📲Get App