🔥 TRENDING रीसा से कड़ाके की सर्दी, तापमान 2 डिग्... श्रीराम बारात शोभायात्रा का भव्य आयोजन... खैरथल: अनियंत्रित थार कार नाले में गिर... ସମ୍ବଲପୁର GM ବିଶ୍ୱବିଦ୍ୟାଳୟରେ ABVPର ବିଜୟ स्थानीय विद्यालय में बाल दिवस पर विभिन... Hindi
16 Oct 2026•
ગુજરાતી मराठी ਪੰਜਾਬੀ বাংলা
ਸੰਜੀਵ ਅਰੋੜਾ ਨੂੰ ਝਟਕਾ, ਹਾਈਕੋਰਟ ਨੇ ਜ਼ਮਾਨਤ ਪਟੀਸ਼ਨ ਕੀਤੀ ਰੱਦ
Politics

ਸੰਜੀਵ ਅਰੋੜਾ ਨੂੰ ਝਟਕਾ, ਹਾਈਕੋਰਟ ਨੇ ਜ਼ਮਾਨਤ ਪਟੀਸ਼ਨ ਕੀਤੀ ਰੱਦ

✍️ Reporter: Shamsher Singh 🗓 16 Oct 2026, 01:00 PM 👁 11
Share: 💬 WhatsApp 📘 Facebook 𝕏 Post

ਸੰਜੀਵ ਅਰੋੜਾ ਨੂੰ ਝਟਕਾ, ਹਾਈਕੋਰਟ ਨੇ ਜ਼ਮਾਨਤ ਪਟੀਸ਼ਨ ਕੀਤੀ ਰੱਦ ‎F

ਸੰਜੀਵ ਅਰੋੜਾ ਨੂੰ ਝਟਕਾ, ਹਾਈਕੋਰਟ ਨੇ ਜ਼ਮਾਨਤ ਪਟੀਸ਼ਨ ਕੀਤੀ ਰੱਦ
‎Friday, Oct 16, 2026।
‎ਚੰਡੀਗੜ੍ਹ (ਵੈੱਬ ਡੈਸਕ)- ਮਨੀ ਲਾਂਡਰਿੰਗ ਮਾਮਲੇ 'ਚ ਸਾਬਕਾ ਕੈਬਨਿਟ ਮੰਤਰੀ ਅਤੇ ਲੁਧਿਆਣਾ ਵੈਸਟ ਹਲਕੇ ਤੋਂ ਵਿਧਾਇਕ ਸੰਜੀਵ ਅਰੋੜਾ ਨੂੰ ਅਦਾਲਤ ਤੋਂ ਕੋਈ ਰਾਹਤ ਨਹੀਂ ਮਿਲੀ ਹੈ। ਉਨ੍ਹਾਂ ਦੀ ਜ਼ਮਾਨਤ ਪਟੀਸ਼ਨ ਨੂੰ ਪੰਜਾਬ ਹਰਿਆਣਾ ਹਾਈਕੋਰਟ ਨੇ ਰੱਦ ਕਰ ਦਿੱਤਾ ਹੈ। ਇਥੇ ਦੱਸਣਯੋਗ ਹੈ ਕਿ ਇਹ ਮਾਮਲਾ ਕਥਿਤ ਤੌਰ 'ਤੇ ਲਗਭਗ 100 ਕਰੋੜ ਰੁਪਏ ਦੀ ਮਨੀ ਲਾਂਡਰਿੰਗ ਨਾਲ ਜੁੜਿਆ ਹੋਇਆ ਹੈ, ਜਿਸ ਦੀ ਜਾਂਚ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਕੀਤੀ ਜਾ ਰਹੀ ਹੈ।
‎ਸੰਜੀਵ ਅਰੋੜਾ ਦੀ ਗ੍ਰਿਫ਼ਤਾਰੀ ਇਸੇ ਮਾਮਲੇ ਦੇ ਸਬੰਧ 'ਚ ਹੋਈ ਸੀ। ਜ਼ਮਾਨਤ ਪਟੀਸ਼ਨ ਰੱਦ ਹੋਣ ਤੋਂ ਬਾਅਦ ਮਾਮਲਾ ਮੁੜ ਚਰਚਾ 'ਚ ਆ ਗਿਆ ਹੈ। ਇਸ ਜਾਂਚ ਦਾ ਘੇਰਾ ਸਿਰਫ਼ ਮੰਤਰੀ ਤੱਕ ਸੀਮਤ ਨਹੀਂ ਹੈ। ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ. ਐੱਸ. ਪੀ. ਸੀ. ਐੱਲ) ਦੇ ਚੇਅਰਮੈਨ ਅਤੇ ਮੈਨੇਜਿੰਗ ਡਾਇਰੈਕਟਰ ਬਸੰਤ ਗਰਗ, ਜੋਕਿ ਇਕ ਆਈ. ਏ. ਐੱਸ. ਅਧਿਕਾਰੀ ਹਨ, ਸਮੇਤ ਹੋਰ ਅਧਿਕਾਰੀਆਂ ਤੋਂ ਵੀ ਹਾਲ ਹੀ 'ਚ ਪੁੱਛਗਿੱਛ ਕੀਤੀ ਗਈ ਸੀ।
‎ਅਰੋੜਾ ਨੇ ਦਾਅਵਾ ਕੀਤਾ ਸੀ ਕਿ ਉਹ 9 ਮਈ ਤੋਂ ਹਿਰਾਸਤ 'ਚ ਹਨ। ਬੈਂਚ ਨੂੰ ਇਹ ਵੀ ਦੱਸਿਆ ਗਿਆ ਸੀ ਕਿ ਪਟੀਸ਼ਨਰ ਵੱਲੋਂ ਗੁਰੂਗ੍ਰਾਮ ਵਿਖੇ ਪ੍ਰੀਵੈਨਸ਼ਨ ਆਫ਼ ਮਨੀ ਲਾਂਡਰਿੰਗ ਐਕਟ (PMLA) ਤਹਿਤ ਵਿਸ਼ੇਸ਼ ਜੱਜ ਸਾਹਮਣੇ ਦਾਇਰ ਨਿਯਮਤ ਜ਼ਮਾਨਤ ਅਰਜ਼ੀ 15 ਜੂਨ ਨੂੰ ਖਾਰਜ ਕਰ ਦਿੱਤੀ ਗਈ ਸੀ।
📲Get App