🔥 ट्रेंडिंग जीएसआई ने गोआ के कम-ग्रेड लोह अयस्क डम... गोआ भारत का अगला टेक हब बन सकता है: रो... अमर उजाला ने 17 अक्टूबर के लिए बिहार क... फर्रुखाबाद में आबकारी विभाग की ताबड़तो... गल्ला व्यापारी से 14 लाख की लूट का खुल... एटा: निधौली कलां पुलिस ने साइबर ठगी के...
17 अक्टू. 2026•
ગુજરાતી मराठी ਪੰਜਾਬੀ বাংলা
ਮੁਲਜ਼ਮ ਅਸ਼ਵਨੀ ਦੀ ਢੱਹੀ ਦੁਕਾਨ 'ਤੇ ਲਾਇਆ ਪਰਵਿੰਦਰ ਝੋਟਾ ਦਾ ਬੈਨਰ, ਕਿਹਾ-ਮੇਰੀ ਮੌਤ 'ਤੇ ਨਾ ਰੋਇਓ...
अपराध

ਮੁਲਜ਼ਮ ਅਸ਼ਵਨੀ ਦੀ ਢੱਹੀ ਦੁਕਾਨ 'ਤੇ ਲਾਇਆ ਪਰਵਿੰਦਰ ਝੋਟਾ ਦਾ ਬੈਨਰ, ਕਿਹਾ-ਮੇਰੀ ਮੌਤ 'ਤੇ ਨਾ ਰੋਇਓ...

✍️ रिपोर्टर: Shamsher Singh 🗓 17 अक्टू. 2026, 12:30 AM 👁 15
शेयर करें: 💬 WhatsApp 📘 Facebook 𝕏 Post

ਮੁਲਜ਼ਮ ਅਸ਼ਵਨੀ ਦੀ ਢੱਹੀ ਦੁਕਾਨ 'ਤੇ ਲਾਇਆ ਪਰਵਿੰਦਰ ਝੋਟਾ ਦਾ ਬੈਨਰ, ਕਿਹਾ-ਮੇਰੀ ਮੌਤ 'ਤੇ ਨਾ ਰੋਇਓ...

ਮੁਲਜ਼ਮ ਅਸ਼ਵਨੀ ਦੀ ਢੱਹੀ ਦੁਕਾਨ 'ਤੇ ਲਾਇਆ ਪਰਵਿੰਦਰ ਝੋਟਾ ਦਾ ਬੈਨਰ, ਕਿਹਾ-ਮੇਰੀ ਮੌਤ 'ਤੇ ਨਾ ਰੋਇਓ...
‎Friday, Oct 16, 2026 ।
‎ਮਾਨਸਾ (ਸ਼ਮਸ਼ੇਰ ਸਿੰਘ ਮਰਾੜ)- ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਤੋਂ ਬਾਅਦ ਮਾਨਸਾ ਸ਼ਹਿਰ 'ਚ ਤਣਾਅਪੂਰਨ ਮਾਹੌਲ ਦਰਮਿਆਨ ਇਕ ਹੋਰ ਘਟਨਾ ਸਾਹਮਣੇ ਆਈ ਹੈ। ਦਰਅਸਲ ਸ਼ਹਿਰ ਦੇ ਰੇਲਵੇ ਫਾਟਕ ਨੇੜੇ ਸਥਿਤ ਮੁਲਜ਼ਮ ਅਸ਼ਵਨੀ ਕੁਮਾਰ ਦੀ ਕੈਮਿਸਟ ਦੀ ਦੁਕਾਨ ਨੂੰ ਲੋਕਾਂ ਵੱਲੋਂ ਢਾਹ ਕੇ ਅੱਗ ਲਗਾਏ ਜਾਣ ਤੋਂ ਬਾਅਦ ਹੁਣ ਉਸੇ ਥਾਂ ’ਤੇ ਪਰਵਿੰਦਰ ਸਿੰਘ ਝੋਟਾ ਦਾ ਫਲੈਕਸ ਲਗਾ ਦਿੱਤਾ ਗਿਆ ਹੈ।
‎ਇਸ ਫਲੈਕਸ 'ਤੇ ਪਰਵਿੰਦਰ ਸਿੰਘ ਝੋਟਾ ਦੀ ਤਸਵੀਰ ਲਗਾਈ ਗਈ ਹੈ ਅਤੇ ਨਾਲ ਹੀ ਭਾਵੁਕ ਸੰਦੇਸ਼ ਲਿਖਿਆ ਹੋਇਆ ਹੈ, ''ਮੇਰੀ ਮੌਤ ’ਤੇ ਨਾ ਰੋਇਓ, ਮੇਰੀ ਸੋਚ ਨੂੰ ਬਚਾਇਓ।'' ਇਹ ਸੰਦੇਸ਼ ਝੋਟਾ ਦੀ ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਅਤੇ ਉਸ ਦੀ ਸੋਚ ਨੂੰ ਅੱਗੇ ਵਧਾਉਣ ਦੇ ਸੰਕਲਪ ਵਜੋਂ ਵੇਖਿਆ ਜਾ ਰਿਹਾ ਹੈ।
‎ਦੱਸਿਆ ਜਾ ਰਿਹਾ ਹੈ ਕਿ ਪਰਵਿੰਦਰ ਸਿੰਘ ਝੋਟਾ ਇਨਸਾਫ਼ ਕਮੇਟੀ ਵੱਲੋਂ ਇਸ ਥਾਂ 'ਤੇ ਝੋਟਾ ਦਾ ਬੁੱਤ ਸਥਾਪਤ ਕਰਨ ਦੀ ਮੰਗ ਉਠਾਈ ਗਈ ਹੈ। ਕਮੇਟੀ ਵੱਲੋਂ ਇਥੇ ਉਸ ਦੀ ਯਾਦ 'ਚ ਸਮਾਰਕ ਬਣਾਉਣ ਦੀ ਗੱਲ ਵੀ ਕਹੀ ਜਾ ਰਹੀ ਹੈ ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਨੂੰ ਉਸ ਦੀ ਨਸ਼ਿਆਂ ਵਿਰੁੱਧ ਲੜਾਈ ਬਾਰੇ ਜਾਣੂੰ ਕਰਵਾਇਆ ਜਾ ਸਕੇ।
‎ਝੋਟਾ ਦੇ ਕਤਲ ਮਗਰੋਂ ਇਲਾਕੇ 'ਚ ਰੋਸ ਲਗਾਤਾਰ ਵੇਖਣ ਨੂੰ ਮਿਲ ਰਿਹਾ ਹੈ। ਇਨਸਾਫ਼ ਦੀ ਮੰਗ ਕਰ ਰਹੇ ਲੋਕਾਂ ਵੱਲੋਂ ਉਸ ਦੀ ਸੋਚ ਨੂੰ ਜਿਊਂਦਾ ਰੱਖਣ ਅਤੇ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਦੀ ਗੱਲ ਕੀਤੀ ਜਾ ਰਹੀ ਹੈ। ਹਾਲਾਂਕਿ, ਕਿਸੇ ਵੀ ਤਰ੍ਹਾਂ ਦੀ ਭੰਨਤੋੜ ਅਤੇ ਅੱਗ ਲਗਾਉਣ ਵਰਗੀਆਂ ਕਾਰਵਾਈਆਂ ਦੀ ਬਜਾਏ ਕਾਨੂੰਨੀ ਰਾਹ ਅਪਣਾਉਣਾ ਜ਼ਰੂਰੀ ਹੈ।
📲Get App