🔥 ट्रेंडिंग રાજદીપ હોટલમાં હથિયારધારી ગૃપ દ્વારા આ... બાપા સીતારામ ચોક પાસે ગાડી અથડાવા મુદ્... लोग संस्कृत परम्परा और वीर तेजाजी महार... વડોદરા ક્રાઇમ બ્રાન્ચે પથ્થરગેટમાં જુગ... रामपुर में प्रगति गैस एजेंसी के 643 कन... कबड्डी के मैदान में दमखम की टक्कर, जीत...
18 अक्टू. 2026•
ગુજરાતી मराठी ਪੰਜਾਬੀ বাংলা
राजनीति

ਅਮਿਤ ਸ਼ਾਹ ਦੇ ਪੰਜਾਬ ਦੌਰੇ ਨੂੰ ਲੈ ਕੇ ਪਰਵਿੰਦਰ ਝੋਟੇ ਦੇ ਪਿਤਾ ਦਾ ਪਹਿਲਾ ਬਿਆਨ (ਵੀਡੀਓ)

✍️ रिपोर्टर: Shamsher Singh 🗓 18 अक्टू. 2026, 07:42 PM 👁 23
यहाँ देखें: ▶️ YouTube
शेयर करें: 💬 WhatsApp 📘 Facebook 𝕏 Post

ਅਮਿਤ ਸ਼ਾਹ ਦੇ ਪੰਜਾਬ ਦੌਰੇ ਨੂੰ ਲੈ ਕੇ ਪਰਵਿੰਦਰ ਝੋਟੇ ਦੇ ਪਿਤਾ ਦਾ ਪਹਿਲਾ ਬਿਆਨ (ਵੀਡੀਓ)

ਅਮਿਤ ਸ਼ਾਹ ਦੇ ਪੰਜਾਬ ਦੌਰੇ ਨੂੰ ਲੈ ਕੇ ਪਰਵਿੰਦਰ ਝੋਟੇ ਦੇ ਪਿਤਾ ਦਾ ਪਹਿਲਾ ਬਿਆਨ (ਵੀਡੀਓ)
‎Sunday, Oct 18, 2026 ।
‎ਮਾਨਸਾ (ਵੈੱਬ ਡੈਸਕ): ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ 20 ਅਕਤੂਬਰ ਨੂੰ ਪੰਜਾਬ ਦੌਰੇ 'ਤੇ ਆ ਰਹੇ ਹਨ। ਇਸ ਦੌਰਾਨ ਇਹ ਚਰਚਾ ਚੱਲ ਰਹੀ ਹੈ ਕਿ ਉਹ ਮਾਨਸਾ ਵਿਚ ਨਸ਼ਿਆਂ ਖ਼ਿਲਾਫ਼ ਲੜਾਈ ਲੜਦਿਆਂ ਆਪਣੀ ਜਾਨ ਗੁਆਉਣ ਵਾਲੇ ਪਰਵਿੰਦਰ ਸਿੰਘ ਝੋਟੇ ਦੇ ਪਰਿਵਾਰ ਨਾਲ ਵੀ ਮੁਲਾਕਾਤ ਕਰ ਸਕਦੇ ਹਨ। ਹਾਲਾਂਕਿ ਸ਼ਾਹ ਦੇ ਇਸ ਦੌਰੇ ਦੌਰਾਨ ਪਰਵਿੰਦਰ ਝੋਟੇ ਦੇ ਪਰਿਵਾਰ ਨਾਲ ਮੁਲਾਕਾਤ ਦੀ ਕੋਈ ਅਧਿਕਾਰਤ ਪੁਸ਼ਟੀ ਤਾਂ ਨਹੀਂ ਹੋ ਸਕੀ, ਪਰ ਇਸ ਮਾਮਲੇ ਵਿਚ ਅਮਿਤ ਸ਼ਾਹ ਦੇ ਟਵੀਟ ਨੂੰ ਵੇਖਦਿਆਂ ਇਹ ਕਿਆਸ ਲਗਾਏ ਜਾ ਰਹੇ ਹਨ ਕਿ ਉਹ  ਇਸ ਦੌਰੇ ਨੂੰ ਲੈ ਕੇ ਪਰਵਿੰਦਰ ਸਿੰਘ ਝੋਟੇ ਦੇ ਪਿਤਾ ਭੀਮ ਸਿੰਘ ਦਾ ਪਹਿਲਾ ਬਿਆਨ ਸਾਹਮਣੇ ਆਇਆ ਹੈ।
‎ ਪਰਵਿੰਦਰ ਸਿੰਘ ਝੋਟੇ ਦੇ ਪਿਤਾ ਭੀਮ ਸਿੰਘ ਨੇ ਆਖ਼ਿਆ ਕਿ ਅਮਿਤ ਸ਼ਾਹ ਦੇਸ਼ ਦੇ ਗ੍ਰਹਿ ਮੰਤਰੀ ਹਨ ਤੇ ਉਹ ਕਿਸੇ ਵੀ ਸੂਬੇ ਦਾ ਦੌਰਾ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਸ਼ਾਹ ਨੇ ਨੇ ਪਹਿਲਾਂ ਹੀ ਸੋਸ਼ਲ ਮੀਡੀਆ ਰਾਹੀਂ ਇਹ ਭਰੋਸਾ ਦਿੱਤਾ ਹੈ ਕਿ ਇਸ ਮਾਮਲੇ ਵਿਚ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਨੇ ਇਸ ਮਾਮਲੇ ਵਿਚ ਸੀ. ਬੀ. ਆਈ. ਜਾਂਚ ਦੀ ਮੰਗ ਨੂੰ ਦੁਹਰਾਉਂਦਿਆਂ ਕਿਹਾ ਕਿ ਨਸ਼ਾ ਤਸਕਰਾਂ ਤੇ ਪੁਲਸ ਦੇ ਗੱਠਜੋੜ ਨੂੰ ਤੋੜਣਾ ਬਹੁਤ ਜ਼ਰੂਰੀ ਹੈ, ਜੇਕਰ ਮਾਮਲੇ ਦੀ ਸੀ. ਬੀ. ਆਈ. ਜਾਂਚ ਹੁੰਦੀ ਹੈ ਤਾਂ ਪੁਲਸ ਦੇ ਕਈ ਅਫ਼ਸਰ ਵੀ ਜਾਂਚ ਦੇ ਘੇਰੇ ਵਿਚ ਆਉਣਗੇ।
‎ਉਨ੍ਹਾਂ ਅੱਗੇ ਕਿਹਾ ਕਿ ਨਸ਼ਾ ਸਿਰਫ਼ ਪੰਜਾਬ ਹੀ ਨਹੀਂ ਸਗੋਂ ਦਿੱਲੀ ਸਮੇਤ ਸਾਰੇ ਦੇਸ਼ ਲਈ ਖ਼ਤਰਨਾਕ ਹੈ। ਨਸ਼ਾ ਕਿਸੇ ਦਾ ਧਰਮ ਦੇਖ ਕੇ ਨਹੀਂ ਮਾਰਦਾ। ਇਸ ਲਈ ਹਰ ਲੀਡਰ ਦਾ ਇਹ ਫ਼ਰਜ਼ ਬਣਦਾ ਹੈ ਕਿ ਉਹ ਨਸ਼ੇ ਦੇ ਖ਼ਾਤਮੇ ਲਈ ਲੜਾਈ ਲੜੇ। ਉਨ੍ਹਾਂ ਕਿਹਾ ਕਿ ਉਹ ਕਿਸੇ ਵੀ ਪਾਰਟੀ ਦੀ ਗੱਲ ਨਹੀਂ ਕਰਦੇ, ਸਗੋਂ ਨਸ਼ੇ ਦੇ ਖ਼ਿਲਾਫ਼ ਲੜਾਈ ਲੜ ਰਹੇ ਹਨ।
📲Get App