🔥 TRENDING Madhya Pradesh CM Mohan Yadav Orders P... सरमथुरा में दशहरा संस्कृति उत्सव, अध्य... मोकामा विधानसभा में मोकामा विधायक अनंत... ਮੂਧੇ ਮੂੰਹ ਡਿੱਗੇ Gold-Silver ਦੇ ਭਾਅ ! ਪੰਜਾਬ ਤੇ ਪੰਜਾਬੀਅਤ ਤੋਂ ਉੱਪਰ ਕੁਝ ਵੀ ਨਹੀਂ... संजय चौधरी जी का छुर गांव में भव्य स्व...
18 Oct 2026•
ગુજરાતી मराठी ਪੰਜਾਬੀ বাংলা
Politics

ਸਚਿਨ ਪਾਇਲਟ ਅੱਜ ਜਲੰਧਰ ਦੌਰੇ 'ਤੇ, ਨੰਗਲ ਅੰਬੀਆਂ ਦੇ ਪਰਿਵਾਰ ਸਣੇ ਇਨ੍ਹਾਂ ਪੀੜਤਾਂ ਨਾਲ ਕਰਨਗੇ ਮੁਲਾਕਾਤ

✍️ Reporter: Shamsher Singh 🗓 18 Oct 2026, 02:05 PM 👁 16
Watch on: ▶️ YouTube
Share: 💬 WhatsApp 📘 Facebook 𝕏 Post

ਸਚਿਨ ਪਾਇਲਟ ਅੱਜ ਜਲੰਧਰ ਦੌਰੇ 'ਤੇ, ਨੰਗਲ ਅੰਬੀਆਂ ਦੇ ਪਰਿਵਾਰ ਸਣੇ ਇਨ੍ਹਾਂ ਪੀੜਤਾਂ ਨਾਲ ਕਰਨਗੇ ਮੁਲਾਕਾਤ

ਸਚਿਨ ਪਾਇਲਟ ਅੱਜ ਜਲੰਧਰ ਦੌਰੇ 'ਤੇ, ਨੰਗਲ ਅੰਬੀਆਂ ਦੇ ਪਰਿਵਾਰ ਸਣੇ ਇਨ੍ਹਾਂ ਪੀੜਤਾਂ ਨਾਲ ਕਰਨਗੇ ਮੁਲਾਕਾਤ
‎Sunday, Oct 18, 2026 ।
Need24,‎ਜਲੰਧਰ- ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਅੱਜ ਜਲੰਧਰ ਦੇ ਦੌਰੇ 'ਤੇ ਰਹਿਣਗੇ। ਦੌਰੇ ਦੌਰਾਨ ਉਹ ਗੈਂਗਸਟਰ ਹਿੰਸਾ ਦਾ ਸ਼ਿਕਾਰ ਹੋਏ ਲੋਕਾਂ ਦੇ ਪਰਿਵਾਰਾਂ ਨਾਲ ਮੁਲਾਕਾਤ ਕਰਕੇ ਦੁੱਖ਼ ਸਾਂਝਾ ਕਰਨਗੇ। ਇਸ ਦੇ ਨਾਲ ਹੀ ਕਾਂਗਰਸ ਦੇ ਸੀਨੀਅਰ ਆਗੂਆਂ ਅਤੇ ਵਰਕਰਾਂ ਨਾਲ ਮੀਟਿੰਗਾਂ ਕਰਕੇ ਪਾਰਟੀ ਸੰਗਠਨ ਨੂੰ ਮਜ਼ਬੂਤ ਕਰਨ ਬਾਰੇ ਵਿਚਾਰ-ਵਟਾਂਦਰਾ ਵੀ ਕਰਨਗੇ। ਨਿਰਧਾਰਤ ਪ੍ਰੋਗਰਾਮ ਮੁਤਾਬਕ ਸਚਿਨ ਪਾਇਲਟ ਦੁਪਹਿਰ ਵੇਲੇ ਸ਼ਾਹਕੋਟ ਵਿਧਾਨ ਸਭਾ ਹਲਕੇ 'ਚ ਪਹੁੰਚਣਗੇ। ਇਥੇ ਉਹ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਮਰਹੂਮ ਸੰਦੀਪ ਨੰਗਲ ਅੰਬੀਆਂ ਦੇ ਪਰਿਵਾਰ ਨਾਲ ਮੁਲਾਕਾਤ ਕਰਨਗੇ।
‎ਜ਼ਿਕਰਯੋਗ ਹੈ ਕਿ ਸਚਿਨ ਪਾਇਲਟ 20 ਅਕਤੂਬਰ ਤੱਕ ਪੰਜਾਬ ਦੇ ਪੰਜ ਦਿਨਾਂ ਦੌਰੇ ’ਤੇ ਹਨ। ਇਸ ਦੌਰਾਨ ਉਹ ਗੈਂਗਸਟਰ ਹਿੰਸਾ ਅਤੇ ਵਿਗੜੀ ਕਾਨੂੰਨ-ਵਿਵਸਥਾ ਕਾਰਨ ਆਪਣੇ ਪਰਿਵਾਰਕ ਮੈਂਬਰਾਂ ਨੂੰ ਗੁਆਉਣ ਵਾਲੇ ਲੋਕਾਂ ਨੂੰ ਮਿਲ ਰਹੇ ਹਨ। ਉਨ੍ਹਾਂ ਦੇ ਦੌਰੇ 'ਚ ਮੋਗਾ, ਬਠਿੰਡਾ, ਮਾਨਸਾ, ਲੁਧਿਆਣਾ, ਜਲੰਧਰ, ਕਪੂਰਥਲਾ, ਹੁਸ਼ਿਆਰਪੁਰ, ਪਠਾਨਕੋਟ, ਗੁਰਦਾਸਪੁਰ, ਤਰਨਤਾਰਨ ਅਤੇ ਅੰਮ੍ਰਿਤਸਰ ਸਮੇਤ ਪੰਜਾਬ ਦੇ ਕਈ ਜ਼ਿਲ੍ਹੇ ਸ਼ਾਮਲ ਹਨ। ਇਸ ਦੌਰੇ ਦੌਰਾਨ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਦੇ ਨਾਲ-ਨਾਲ ਪਾਰਟੀ ਦੀ ਜਥੇਬੰਦਕ ਮਜ਼ਬੂਤੀ ’ਤੇ ਵੀ ਧਿਆਨ ਦਿੱਤਾ ਜਾਵੇਗਾ।
📲Get App