🔥 ट्रेंडिंग आमस थाना कि पुलिस ने 41ग्राम ब्राउन शु... हडपसर गाव नवरात्री फेष्टीवलं 2026 बिलासपुर की हैप्पी स्ट्रीट में नशे में... ગુરુ ગોવિંદ લીમડી તાલુકાના મીરાખેડી ગા... बिलासपुर के महामाया चौक में नवरात्रि म... चापा से जांजगीर जा रहे ट्रैफिक में बड़...
19 अक्टू. 2026•
ગુજરાતી मराठी ਪੰਜਾਬੀ বাংলা

ਪਰਮਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਵਿਧਾਇਕ ਜਗਰੂਪ ਸਿੰਘ ਦੇ ਘਰ ਅੱਗੇ ਧਰਨਾ

✍️ रिपोर्टर: Jiwan kumar 🗓 19 अक्टू. 2026, 05:39 PM 👁 24
शेयर करें: 💬 WhatsApp 📘 Facebook 𝕏 Post

ਪਰਮਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਅਤੇ ਪੰਜਾਬ ਨੂੰ ਨਸ਼ਾ ਮੁਕਤ ਕਰਨ ਦੀ ਮੰਗ ਨੂੰ ਲੈ ਕੇ ਇਨਸਾਫ਼ ਕਮੇਟੀ ਦੇ ਸੱਦੇ ’ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਬਠਿੰਡਾ ਦੇ ਵਿਧਾਇਕ ਜਗਰੂਪ ਸਿੰਘ ਦੇ ਘਰ ਅੱਗੇ ਧਰਨਾ ਦਿੱਤਾ ਗਿਆ। ਇਸ ਮੌਕੇ ਬੁਲਾਰਿਆਂ ਨੇ ਨਸ਼ਾ ਤਸਕਰੀ ਖ਼ਿਲਾਫ਼ ਸਖ਼ਤ ਕਾਰਵਾਈ, ਨਸ਼ਾ ਪੀੜਤਾਂ ਦੇ ਇਲਾਜ ਅਤੇ ਰੁਜ਼ਗਾਰ ਦਾ ਪ੍ਰਬੰਧ ਕਰਨ ਦੀ ਮੰਗ ਕੀਤੀ।

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਅਗਵਾਈ ਹੇਠ ਨਸ਼ਾ ਮੁਕਤੀ ਅਤੇ ਨਸ਼ਾ ਤਸਕਰੀ ਦੇ ਗੱਠਜੋੜ ਖ਼ਿਲਾਫ਼ ਆਵਾਜ਼ ਬੁਲੰਦ

ਬਠਿੰਡਾ, 19 ਅਕਤੂਬਰ(ਜੀਵਨ ਬਾਂਸਲ): ਪਰਮਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਅਤੇ ਪੰਜਾਬ ਨੂੰ ਨਸ਼ਾ ਮੁਕਤ ਕਰਨ ਦੀ ਮੰਗ ਨੂੰ ਲੈ ਕੇ ਬਣੀ ਇਨਸਾਫ਼ ਕਮੇਟੀ ਦੇ ਸੱਦੇ ’ਤੇ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਬਠਿੰਡਾ ਦੇ ਵਿਧਾਇਕ ਜਗਰੂਪ ਸਿੰਘ ਦੇ ਘਰ ਅੱਗੇ ਧਰਨਾ ਦਿੱਤਾ ਗਿਆ। ਧਰਨੇ ਦੀ ਅਗਵਾਈ ਯੂਨੀਅਨ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂ ਕੇ, ਜ਼ਿਲ੍ਹਾ ਪ੍ਰਧਾਨ ਸ਼ਿੰਗਾਰਾ ਸਿੰਘ ਮਾਨ ਅਤੇ ਔਰਤ ਜਥੇਬੰਦੀ ਦੀ ਆਗੂ ਹਰਿੰਦਰ ਕੌਰ ਬਿੰਦੂ ਨੇ ਕੀਤੀ।
ਸਟੇਜ ਦੀ ਕਾਰਵਾਈ ਸ਼ੁਰੂ ਕਰਨ ਤੋਂ ਪਹਿਲਾਂ ਸੰਗਰੂਰ ਜ਼ਿਲ੍ਹੇ ਦੇ ਅਲੀ ਸ਼ੇਰ ਵਿਖੇ ਹਾਦਸੇ ਕਾਰਨ ਜਾਨ ਗੁਆਉਣ ਵਾਲੇ ਮਨਰੇਗਾ ਮਜ਼ਦੂਰਾਂ ਨੂੰ ਦੋ ਮਿੰਟ ਦਾ ਮੌਨ ਧਾਰ ਕੇ ਸ਼ਰਧਾਂਜਲੀ ਭੇਟ ਕੀਤੀ ਗਈ।
ਇਕੱਠ ਨੂੰ ਸੰਬੋਧਨ ਕਰਦਿਆਂ ਵੱਖ-ਵੱਖ ਬੁਲਾਰਿਆਂ ਨੇ ਦੋਸ਼ ਲਾਇਆ ਕਿ ਪਰਮਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਇਨਸਾਫ਼ ਦੇਣ ਅਤੇ ਪੰਜਾਬ ਵਿੱਚ ਨਸ਼ਿਆਂ ਦੀ ਸਮੱਸਿਆ ’ਤੇ ਕਾਬੂ ਪਾਉਣ ਦੀ ਥਾਂ ਮੁੱਖ ਮੰਤਰੀ ਭਗਵੰਤ ਮਾਨ ਦੇ ਬਿਆਨ ਪੀੜਤ ਪਰਿਵਾਰ ਅਤੇ ਸੰਘਰਸ਼ ਕਰ ਰਹੇ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਂਦੇ ਹਨ। ਉਨ੍ਹਾਂ ਸਵਾਲ ਕੀਤਾ ਕਿ ਜੇਕਰ ਪੰਜਾਬ ਵਿੱਚ ਨਸ਼ਿਆਂ ਦੀ ਸਮੱਸਿਆ ਗੰਭੀਰ ਨਹੀਂ ਹੈ ਤਾਂ ਸਰਕਾਰ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਚਲਾਉਣ ਦੀ ਲੋੜ ਕਿਉਂ ਪਈ।
ਬੁਲਾਰਿਆਂ ਨੇ ਦੋਸ਼ ਲਾਇਆ ਕਿ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਲੋਕਾਂ ਨੂੰ ਦਬਾਉਣ ਦੀ ਬਜਾਏ ਸਰਕਾਰ ਨੂੰ ਨਸ਼ਾ ਤਸਕਰੀ ਦੇ ਨੈੱਟਵਰਕ ਖ਼ਿਲਾਫ਼ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪਰਮਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਵਿੱਚ ਲੋਕਾਂ ਦੇ ਦਬਾਅ ਹੇਠ ਕੁਝ ਗ੍ਰਿਫ਼ਤਾਰੀਆਂ ਹੋਈਆਂ ਹਨ, ਪਰ ਉਨ੍ਹਾਂ ਅਨੁਸਾਰ ਇਸ ਮਾਮਲੇ ਵਿੱਚ ਕਥਿਤ ਤੌਰ ’ਤੇ ਸਿਆਸੀ ਸ਼ਹਿ ਦੇਣ ਵਾਲੇ ਲੋਕਾਂ ਅਤੇ ਅਧਿਕਾਰੀਆਂ ਦੀ ਭੂਮਿਕਾ ਦੀ ਵੀ ਜਾਂਚ ਹੋਣੀ ਚਾਹੀਦੀ ਹੈ।
ਇਸ ਮੌਕੇ ਮੰਗ ਕੀਤੀ ਗਈ ਕਿ ਸਿੰਥੈਟਿਕ ਨਸ਼ੇ ਬਣਾਉਣ ਵਾਲੀਆਂ ਫੈਕਟਰੀਆਂ ਨੂੰ ਤੁਰੰਤ ਜ਼ਬਤ ਕੀਤਾ ਜਾਵੇ ਅਤੇ ਨਸ਼ਿਆਂ ਤੋਂ ਪੀੜਤ ਨੌਜਵਾਨਾਂ ਲਈ ਢੁਕਵੇਂ ਇਲਾਜ, ਪੌਸ਼ਟਿਕ ਖ਼ੁਰਾਕ ਅਤੇ ਰੁਜ਼ਗਾਰ ਦਾ ਪ੍ਰਬੰਧ ਕੀਤਾ ਜਾਵੇ। ਬੁਲਾਰਿਆਂ ਨੇ ਨਸ਼ਾ ਤਸਕਰਾਂ, ਸਿਆਸਤਦਾਨਾਂ, ਅਫ਼ਸਰਸ਼ਾਹੀ ਅਤੇ ਗੈਂਗਸਟਰਾਂ ਵਿਚਕਾਰ ਕਥਿਤ ਗੱਠਜੋੜ ਨੂੰ ਤੋੜਨ ਅਤੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦੇਣ ਦੀ ਮੰਗ ਵੀ ਕੀਤੀ। ਉਨ੍ਹਾਂ ਸ਼ਰਾਬ ਦੀ ਵਿਕਰੀ ਰਾਹੀਂ ਸਰਕਾਰੀ ਖ਼ਜ਼ਾਨਾ ਭਰਨ ਦੀ ਨੀਤੀ ’ਤੇ ਵੀ ਸਵਾਲ ਉਠਾਏ।
ਬੁਲਾਰਿਆਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਪਰਮਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ, ਨਸ਼ਾ ਤਸਕਰਾਂ ਅਤੇ ਉਨ੍ਹਾਂ ਦੇ ਸਹਿਯੋਗੀਆਂ ਖ਼ਿਲਾਫ਼ ਕਾਰਵਾਈ ਕਰਵਾਉਣ ਅਤੇ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਚੱਲ ਰਹੇ ਸੰਘਰਸ਼ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਕੀਤੀ ਜਾਵੇ।
ਧਰਨੇ ਨੂੰ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਜੋਰਾ ਸਿੰਘ ਨਸਰਾਲੀ, ਟੀਐੱਸਯੂ ਭੰਗਲ ਦੇ ਆਗੂ ਹੇਮਰਾਜ, ਡੀਟੀਐੱਫ ਦੇ ਸੂਬਾ ਆਗੂ ਰੇਸ਼ਮ ਸਿੰਘ ਖੇਮੂਆਣਾ, ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਦੇ ਆਗੂ ਇਕਬਾਲ ਸਿੰਘ ਪਲਸ ਮੰਚ, ਜਗਸੀਰ ਸਿੰਘ ਜੀਦਾ, ਪੰਜਾਬ ਸਟੂਡੈਂਟਸ ਯੂਨੀਅਨ ਲਲਕਾਰ ਦੀ ਆਗੂ ਰੁਪਿੰਦਰ ਕੌਰ, ਜਮਹੂਰੀ ਅਧਿਕਾਰ ਸਭਾ ਦੇ ਬਿਸ਼ਨਦੀਪ, ਜਗਦੇਵ ਸਿੰਘ ਜੋਗੇਵਾਲਾ ਅਤੇ ਜਸਪਾਲ ਸਿੰਘ ਕੋਠਾ ਗੁਰੂ ਨੇ ਵੀ ਸੰਬੋਧਨ ਕੀਤਾ।
📲Get App