🔥 TRENDING Gigi Hadid, Kylie Jenner Star in Victo... BBMP Launches 'Plastic-Free' Green Zon... UP Govt's New Noida: Mega Township Set... ChiniMandi Releases Daily Sugar Market... Madhya Pradesh: Mother Birasni's 5,600... Agriculture Department Launches Free W...
19 Oct 2026•
ગુજરાતી मराठी ਪੰਜਾਬੀ বাংলা
Local

ਸ. ਹਰਜੀਤ ਸਿੰਘ ਨੇ ਰੂਪਨਗਰ ਦੇ ਜ਼ਿਲ੍ਹਾ ਤੇ ਸੈਸ਼ਨ ਜੱਜ ਵਜੋਂ ਅਹੁਦਾ ਸੰਭਾਲਿਆ

✍️ Reporter: Sandeep Kumar Joshi 🗓 19 Oct 2026, 07:12 PM 👁 13
Share: 💬 WhatsApp 📘 Facebook 𝕏 Post

ਪੰਜਾਬ ਪੁਲਿਸ ਦੀ ਟੁਕੜੀ ਵੱਲੋਂ ਗਾਰਡ ਆਫ਼ ਆਨਰ ਦਿੱਤਾ ਗਿਆ; ਜੱਜ ਨੇ ਨਿਰਪੱਖ ਤੇ ਸਮੇਂ ਸਿਰ ਨਿਆਂ ਦੇਣ ਦਾ ਵਾਅਦਾ ਕੀਤਾ।

ਰੂਪਨਗਰ ਵਿੱਚ ਸ. ਹਰਜੀਤ ਸਿੰਘ ਨੇ ਜ਼ਿਲ੍ਹਾ ਤੇ ਸੈਸ਼ਨ ਜੱਜ ਦੇ ਤੌਰ 'ਤੇ ਆਪਣਾ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਪੰਜਾਬ ਪੁਲਿਸ ਦੀ ਟੁਕੜੀ ਵੱਲੋਂ ਉਨ੍ਹਾਂ ਨੂੰ ਗਾਰਡ ਆਫ਼ ਆਨਰ ਦਿੱਤਾ ਗਿਆ। ਇਸ ਤੋਂ ਪਹਿਲਾਂ ਸ. ਹਰਜੀਤ ਸਿੰਘ ਪਟਿਆਲਾ ਵਿੱਚ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਵਜੋਂ ਸੇਵਾਵਾਂ ਨਿਭਾ ਰਹੇ ਸਨ ਅਤੇ ਹੁਣ ਉਨ੍ਹਾਂ ਨੇ ਪਹਿਲੀ ਵਾਰ ਜ਼ਿਲ੍ਹਾ ਤੇ ਸੈਸ਼ਨ ਜੱਜ ਦੇ ਪਦ 'ਤੇ ਅਹੁਦਾ ਸੰਭਾਲਿਆ ਹੈ।

ਅਹੁਦਾ ਸੰਭਾਲਣ ਮੌਕੇ ਸ. ਹਰਜੀਤ ਸਿੰਘ ਨੇ ਕਿਹਾ ਕਿ ਨਿਆਂਪਾਲਿਕਾ ਲੋਕਤੰਤਰ ਦਾ ਇੱਕ ਅਹਿਮ ਥੰਮ੍ਹ ਹੈ ਅਤੇ ਹਰ ਨਾਗਰਿਕ ਨੂੰ ਨਿਰਪੱਖ, ਪਾਰਦਰਸ਼ੀ ਤੇ ਸਮੇਂ ਸਿਰ ਨਿਆਂ ਪ੍ਰਦਾਨ ਕਰਨਾ ਇਸ ਦੀ ਮੁੱਢਲੀ ਜ਼ਿੰਮੇਵਾਰੀ ਹੈ। ਉਨ੍ਹਾਂ ਦਾ ਕਹਿਣਾ ਸੀ ਕਿ ਨਿਆਂ ਪ੍ਰਣਾਲੀ ਵਿੱਚ ਲੋਕਾਂ ਦਾ ਭਰੋਸਾ ਕਾਇਮ ਰੱਖਣ ਲਈ ਨਿਆਂਇਕ ਕਾਰਜਾਂ ਵਿੱਚ ਇਮਾਨਦਾਰੀ, ਨਿਰਪੱਖਤਾ ਅਤੇ ਸੰਵਿਧਾਨਕ ਕਦਰਾਂ-ਕੀਮਤਾਂ ਦੀ ਪਾਲਣਾ ਕਰਨਾ ਬੇਹੱਦ ਜ਼ਰੂਰੀ ਹੈ। ਉਨ੍ਹਾਂ ਨੇ ਦੱਸਿਆ ਕਿ ਹਰ ਵਿਅਕਤੀ ਦੀ ਬਿਨਾਂ ਕਿਸੇ ਭੇਦਭਾਵ ਦੇ ਨਿਆਂ ਤੱਕ ਪਹੁੰਚ ਪ੍ਰਾਪਤ ਹੋਣੀ ਚਾਹੀਦੀ ਹੈ ਅਤੇ ਨਿਆਂਇਕ ਪ੍ਰਕਿਰਿਆ ਦੌਰਾਨ ਹਰ ਪੱਖ ਨੂੰ ਆਪਣਾ ਪੱਖ ਰੱਖਣ ਦਾ ਉਚਿਤ ਮੌਕਾ ਮਿਲਣਾ ਚਾਹੀਦਾ ਹੈ।

ਸ. ਹਰਜੀਤ ਸਿੰਘ ਨੇ ਦੱਸਿਆ ਕਿ ਰੂਪਨਗਰ ਵਿੱਚ ਨਿਆਂਇਕ ਪ੍ਰਣਾਲੀ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਅਤੇ ਆਮ ਲੋਕਾਂ ਨੂੰ ਨਿਆਂ ਪ੍ਰਾਪਤ ਕਰਨ ਵਿੱਚ ਆਉਣ ਵਾਲੀਆਂ ਮੁਸ਼ਕਲਾਂ ਨੂੰ ਘਟਾਉਣ ਲਈ ਪੂਰੀ ਤਨਦੇਹੀ ਨਾਲ ਯਤਨ ਕੀਤੇ ਜਾਣਗੇ। ਉਨ੍ਹਾਂ ਨਿਆਂਇਕ ਅਧਿਕਾਰੀਆਂ, ਵਕੀਲ ਭਾਈਚਾਰੇ ਅਤੇ ਸਬੰਧਤ ਧਿਰਾਂ ਦੇ ਆਪਸੀ ਸਹਿਯੋਗ ਦੀ ਮਹੱਤਤਾ 'ਤੇ ਜ਼ੋਰ ਦਿੰਦਿਆਂ ਕਿਹਾ ਕਿ ਸਾਰਿਆਂ ਦੇ ਸਾਂਝੇ ਯਤਨਾਂ ਨਾਲ ਨਿਆਂ ਪ੍ਰਣਾਲੀ ਨੂੰ ਹੋਰ ਮਜ਼ਬੂਤ ਬਣਾਇਆ ਜਾ ਸਕਦਾ ਹੈ। ਉਨ੍ਹਾਂ ਭਰੋਸਾ ਪ੍ਰਗਟਾਇਆ ਕਿ ਨਿਆਂਇਕ ਮਰਿਆਦਾ ਤੇ ਕਾਨੂੰਨ ਦੇ ਸਿਧਾਂਤਾਂ ਦੀ ਪਾਲਣਾ ਕਰਦਿਆਂ ਲੋਕਾਂ ਨੂੰ ਨਿਆਂ ਪ੍ਰਦਾਨ ਕਰਨ ਲਈ ਪੂਰੀ ਜ਼ਿੰਮੇਵਾਰੀ ਅਤੇ ਸਮਰਪਣ ਨਾਲ ਸੇਵਾਵਾਂ ਨਿਭਾਈਆਂ ਜਾਣਗੀਆਂ।

ਇਸ ਮੌਕੇ ਸੀਨੀਅਰ ਪੁਲਿਸ ਕਪਤਾਨ ਸ. ਮਨਿੰਦਰ ਸਿੰਘ, ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਸ੍ਰੀਮਤੀ ਲਖਵਿੰਦਰ ਕੌਰ ਅਤੇ ਸ. ਤਰਨਤਾਰਨ ਸਿੰਘ ਬਿੰਦਰਾ, ਮੁੱਖ ਨਿਆਂਇਕ ਮੈਜਿਸਟ੍ਰੇਟ ਡਾ. ਸੁਖਵਿੰਦਰ ਸਿੰਘ, ਮੁੱਖ ਨਿਆਂਇਕ ਮੈਜਿਸਟ੍ਰੇਟ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀਮਤੀ ਅਮਨਦੀਪ ਕੌਰ, ਵਧੀਕ ਸਿਵਲ ਜੱਜ ਸ੍ਰੀਮਤੀ ਬਲਵਿੰਦਰ ਕੌਰ ਧਾਲੀਵਾਲ, ਸਿਵਲ ਜੱਜ ਸ੍ਰੀਮਤੀ ਜੋਸ਼ਿਕਾ ਸੂਦ, ਸ੍ਰੀਮਤੀ ਖਯਾਤੀ ਗੋਇਲ, ਸ੍ਰੀਮਤੀ ਕਾਮਿਨੀ ਅਤੇ ਡਾ. ਮਨੀਸ਼ਾ ਹਾਜ਼ਰ ਸਨ। ਇਸ ਤੋਂ ਇਲਾਵਾ ਵਕੀਲ ਐਸੋਸੀਏਸ਼ਨ ਦੇ ਪ੍ਰਧਾਨ ਸ. ਰਜਿੰਦਰ ਸਿੰਘ ਰਾਜੂ, ਵੱਡੀ ਗਿਣਤੀ ਵਿੱਚ ਵਕੀਲ ਭਾਈਚਾਰੇ ਦੇ ਮੈਂਬਰ ਅਤੇ ਹੋਰ ਪਤਵੰਤੇ ਸੱਜਣ ਮੌਜੂਦ ਸਨ। ਸਮਾਗਮ ਦੌਰਾਨ ਹਾਜ਼ਰ ਸ਼ਖ਼ਸੀਅਤਾਂ ਨੇ ਸ. ਹਰਜੀਤ ਸਿੰਘ ਨੂੰ ਨਵੀਂ ਜ਼ਿੰਮੇਵਾਰੀ ਸੰਭਾਲਣ 'ਤੇ ਸ਼ੁਭਕਾਮਨਾਵਾਂ ਦਿੱਤੀਆਂ।
📲Get App