🔥 TRENDING ਪੰਜਾਬ ਸਰਕਾਰ ਦੀ ਸ਼ਹਿ ’ਤੇ ਪੰਜਾਬ ਵਿੱਚ ਸ਼ਰ... સ્વસ્થ નાગરિક, સમૃદ્ધ ગુજરાત!” जिला अस्पताल में मरीज से मिलने आए युवक... शाळा-कॉलेजबाहेर वाहतूक पोलिसांची धडक म... Jharkhand HC Includes Overtime Pay in... ചേർപ്പ് ശ്രീ ധർമ്മശാസ്താ ക്ഷേത്രത്തിൽ...
21 Oct 2026•
ગુજરાતી मराठी ਪੰਜਾਬੀ বাংলা
Politics

ਰੂਪਨਗਰ ਵਿੱਚ ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਵੱਲੋਂ ਸਮੂਹਿਕ ਛੁੱਟੀ ਤੇ ਰੈਲੀ, ਮੁੱਖ ਮੰਤਰੀ ਨਾਲ ਮੀਟਿੰਗ ਦੀ ਮੰਗ

✍️ Reporter: Sandeep Kumar Joshi 🗓 21 Oct 2026, 07:01 PM 👁 16
Share: 💬 WhatsApp 📘 Facebook 𝕏 Post

ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਅਤੇ ਸਾਂਝਾ ਮੰਚ ਤਾਲਮੇਲ ਕਮੇਟੀ ਨੇ ਰੂਪਨਗਰ ਵਿੱਚ ਸਮੂਹਿਕ ਛੁੱਟੀ ਲੈ ਕੇ ਡਿਪਟੀ ਕਮਿਸ਼ਨਰ ਦਫਤਰ ਦੇ ਬਾਹਰ ਰੈਲੀ ਕੀਤੀ। ਕਰਮਚਾਰੀਆਂ ਨੇ ਪੁਰਾਣੀ ਪੈਨਸ਼ਨ ਦੀ ਬਹਾਲੀ ਅਤੇ ਮੁੱਖ ਮੰਤਰੀ ਨਾਲ ਮੀਟਿੰਗ ਦੀ ਮੰਗ ਕੀਤੀ।

ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਅਤੇ ਸਾਂਝਾ ਮੰਚ ਤਾਲਮੇਲ ਕਮੇਟੀ, ਪੰਜਾਬ ਦੇ ਸੱਦੇ 'ਤੇ 21 ਅਕਤੂਬਰ 2026 ਨੂੰ ਸਮੂਹਿਕ ਛੁੱਟੀ ਲੈ ਕੇ ਰੂਪਨਗਰ ਜ਼ਿਲ੍ਹੇ ਦੇ ਦਫਤਰੀ ਅਤੇ ਖੇਤਰੀ ਕਾਮਿਆਂ ਅਤੇ ਪੈਨਸ਼ਨਰਾਂ ਵੱਲੋਂ ਆਪਣੀਆਂ ਹੱਕੀ ਮੰਗਾਂ ਲਈ ਡਿਪਟੀ ਕਮਿਸ਼ਨਰ ਰੂਪਨਗਰ ਦਫਤਰ ਦੇ ਗੇਟ ਅੱਗੇ ਰੈਲੀ ਕੀਤੀ ਗਈ। ਇਸ ਰੈਲੀ ਵਿੱਚ ਜ਼ਿਲ੍ਹਾ ਰੂਪਨਗਰ ਦੇ ਵੱਖ-ਵੱਖ ਵਿਭਾਗਾਂ ਦੀਆਂ ਜਥੇਬੰਦੀਆਂ ਤੋਂ ਕਲੈਰੀਕਲ ਸਟਾਫ, ਅਧਿਆਪਕ, ਤਕਨੀਕੀ ਸਟਾਫ, ਰੋਡਵੇਜ਼ ਵਿਭਾਗ, ਡਰਾਈਵਰ, ਸੇਵਾਦਾਰ, ਬਿਜਲੀ ਵਿਭਾਗ, ਮਿਡ ਡੇ ਮੀਲ, ਆਂਗਣਵਾੜੀ, ਡਾਕਟਰ ਐਸੋਸੀਏਸ਼ਨ ਅਤੇ ਕੰਟਰੈਕਟ/ਆਉਟ ਸੋਰਸ ਕਾਮਿਆਂ ਨੇ ਭਰਵੀਂ ਸ਼ਮੂਲੀਅਤ ਕੀਤੀ।

ਕਰਮਚਾਰੀਆਂ ਨੇ ਪੁਰਾਣੀ ਪੈਨਸ਼ਨ ਯੋਜਨਾ ਦੀ ਬਹਾਲੀ, ਮਹਿੰਗਾਈ ਭੱਤੇ ਦੀ ਕਿਸ਼ਤਾਂ ਜਾਰੀ ਰੱਖਣ, ਪ੍ਰੋਬੇਸ਼ਨ ਸਮੇਂ ਦੌਰਾਨ ਪੂਰੀ ਤਨਖਾਹ ਦੇਣ, 15 ਜਨਵਰੀ 2015 ਅਤੇ 17 ਜੁਲਾਈ 2020 ਦੇ ਪੱਤਰ ਰੱਦ ਕਰਵਾਉਣ, ਪੈਨਸ਼ਨਰਾਂ ਲਈ 2.59 ਦਾ ਗੁਣਾਕ ਨਾ ਲਾਗੂ ਕਰਨ ਅਤੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਮੰਗ ਕੀਤੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਇਸ ਪਹਿਲਾਂ ਕਿਹਾ ਗਿਆ ਸੀ ਕਿ ਹੜਤਾਲ ਅਤੇ ਇਕੱਠ ਨਹੀਂ ਹੋ ਸਕਦੇ, ਜਿਸਦੇ ਰੋਸ ਵਜੋਂ 10 ਅਕਤੂਬਰ ਨੂੰ ਸੰਗਰੂਰ ਵਿੱਚ ਸੂਬਾ ਪੱਧਰੀ ਰੈਲੀ ਕੀਤੀ ਗਈ ਸੀ। ਮੁੱਖ ਸਕੱਤਰ ਪੰਜਾਬ ਸਰਕਾਰ ਵੱਲੋਂ 21 ਅਕਤੂਬਰ ਨੂੰ ਰੱਖੀ ਗਈ ਮੀਟਿੰਗ ਨੂੰ ਕਰਮਚਾਰੀਆਂ ਨੇ ਨਕਾਰ ਦਿੱਤਾ ਹੈ ਅਤੇ ਮੰਗ ਕੀਤੀ ਹੈ ਕਿ ਮੀਟਿੰਗ ਸਿਰਫ਼ ਮੁੱਖ ਮੰਤਰੀ ਨਾਲ ਹੀ ਹੋਵੇ।

ਜਥੇਬੰਦੀਆਂ ਦੇ ਅਹੁਦੇਦਾਰਾਂ ਨੇ ਦੱਸਿਆ ਕਿ ਜੇਕਰ ਸਰਕਾਰ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਨਹੀਂ ਮੰਨਦੀ, ਤਾਂ ਆਉਣ ਵਾਲੇ ਸਮੇਂ ਵਿੱਚ ਹੋਰ ਤਿੱਖੇ ਸੰਘਰਸ਼ ਉਲੀਕੇ ਜਾਣਗੇ। 22 ਅਕਤੂਬਰ ਨੂੰ ਵੀ ਜ਼ਿਲ੍ਹਾ ਰੂਪਨਗਰ ਦੇ ਸਮੂਹ ਦਫਤਰੀ ਕਾਮੇ ਸਮੂਹਿਕ ਛੁੱਟੀ ਅਤੇ ਹੜਤਾਲ 'ਤੇ ਰਹਿਣਗੇ। ਰੈਲੀ ਦੌਰਾਨ ਸ਼ਹੀਦ ਪਰਵਿੰਦਰ ਸਿੰਘ ਝੋਟਾ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਪੰਜਾਬ ਸਰਕਾਰ ਨੂੰ ਉਨ੍ਹਾਂ ਦੇ ਕਤਲ ਲਈ ਦੋਸ਼ੀ ਠਹਿਰਾਇਆ ਗਿਆ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਇਨਸਾਫ ਦੇਣ ਦੀ ਮੰਗ ਕੀਤੀ ਗਈ।

ਇਸ ਮੋਕੇ ਸ. ਅਮਰਜੀਤ ਸਿੰਘ ਗਰੇਵਾਲ, ਜਿਲ੍ਹਾ ਪ੍ਰਧਾਨ, ਸੁਖਦੇਵ ਸਿੰਘ ਸੁਰਤਾਪੁਰੀ, ਰਾਧੇ ਸ਼ਾਮ, ਬਲਜਿੰਦਰ ਸਿੰਘ ਸ਼ਾਂਤਪੁਰੀ, ਅਵਤਾਰ ਸਿੰਘ ਧਨੋਆ, ਧਰਮਿੰਦਰ ਸਿੰਘ ਭੰਗੂ, ਹਰਜਿੰਦਰ ਸਿੰਘ, ਮਨੋਜ ਕੁਮਾਰ, ਕਰਮਵੀਰ ਸਿੰਘ, ਹਰਜਿੰਦਰ ਸਿੰਘ (ਬਿਜਲੀ ਵਿਭਾਗ), ਮਾਸਟਰ ਕੁਲਵੰਤ ਸਿੰਘ, ਗਿਆਨ ਸਿੰਘ ਘਨੌਲੀ, ਜਸਵਿੰਦਰ ਸਿੰਘ ਕਾਂਗੜ, ਗੁਰਵਿੰਦਰ ਸਿੰਘ ਹਜਾਰਾ, ਗੁਰਪ੍ਰੀਤ ਗਿੱਲ, ਅਮਨਦੀਪ ਸਿੰਘ, ਗਗਨ ਰਾਣਾ, ਰਵਿੰਦਰ ਸਿੰਘ ਰਵੀ, ਗੁਰਚਰਨ ਸਿੰਘ ਆਲੋਵਾਲ, ਧਰਮਪਾਲ ਸੋਖਲ, ਮਨਪ੍ਰੀਤ ਕੌਰ, ਰਣਜੀਤ ਸਿੰਘ ਗਿੱਲ, ਸੰਦੀਪ ਭੱਟ, ਜਸਵਿੰਦਰ ਕੌਰ, ਕਮਲਜੀਤ ਕੌਰ, ਪਰਮਿੰਦਰ ਸਿੰਘ, ਸੁਰਿੰਦਰ ਸਿੰਘ ਖੇੜੀ, ਜਗਤਾਰ ਸਿੰਘ ਗਿੱਲ, ਪਰਮਜੀਤ ਸਿੰਘ ਅਤੇ ਰਾਮ ਲੁਭਾਇਆ ਸਮੇਤ ਵੱਖ-ਵੱਖ ਵਿਭਾਗਾਂ ਤੋਂ ਬਹੁ ਗਿਣਤੀ ਵਿੱਚ ਅਹੁਦੇਦਾਰ ਅਤੇ ਕਰਮਚਾਰੀ ਸ਼ਾਮਿਲ ਸਨ।
📲Get App