🔥 ट्रेंडिंग mathura मथुरा - BSA रतन कीर्ति की पहल... mathura मथुरा - BSA रतन कीर्ति की पहल... कुलदीप यादव आईसीसी ODI बॉलर रैंकिंग मे... साउथ अफ्रीका ने फॉलो‑ऑन लागू किया, ऑस्... शिवराजपुर में दशहरा मिलन समारोह: एकता... दिल्ली पुलिस ने दास‑रंका के दूसरे केस...
22 अक्टू. 2026•
ગુજરાતી मराठी ਪੰਜਾਬੀ বাংলা
अपराध

ਪਰਵਿੰਦਰ ਝੋਟੇ ਦੇ ਪੋਸਟਮਾਰਟਮ ਨੂੰ ਲੈ ਕੇ ਪਰਿਵਾਰ ਤੇ ਐਕਸ਼ਨ ਕਮੇਟੀ ਦਾ ਵੱਡਾ ਬਿਆਨ

✍️ रिपोर्टर: Shamsher Singh 🗓 21 अक्टू. 2026, 10:36 PM 👁 20
यहाँ देखें: ▶️ YouTube
शेयर करें: 💬 WhatsApp 📘 Facebook 𝕏 Post

ਪਰਵਿੰਦਰ ਝੋਟੇ ਦੇ ਪੋਸਟਮਾਰਟਮ ਨੂੰ ਲੈ ਕੇ ਪਰਿਵਾਰ ਤੇ ਐਕਸ਼ਨ ਕਮੇਟੀ ਦਾ ਵੱਡਾ ਬਿਆਨ

ਪਰਵਿੰਦਰ ਝੋਟੇ ਦੇ ਪੋਸਟਮਾਰਟਮ ਨੂੰ ਲੈ ਕੇ ਪਰਿਵਾਰ ਤੇ ਐਕਸ਼ਨ ਕਮੇਟੀ ਦਾ ਵੱਡਾ ਬਿਆਨ
‎Wednesday, Oct 21, 2026।
‎ਮਾਨਸਾ (ਵੈੱਬ ਡੈਸਕ): ਪਰਵਿੰਦਰ ਸਿੰਘ ਝੋਟੇ ਦੇ ਪਰਿਵਾਰ ਅਤੇ ਐਕਸ਼ਨ ਕਮੇਟੀ ਨੇ ਸਪਸ਼ਟ ਕੀਤਾ ਹੈ ਕਿ ਫ਼ਿਲਹਾਲ ਪਰਿਵਾਰ ਅਤੇ ਪ੍ਰਸ਼ਾਸਨ ਵਿਚਾਲੇ ਪੋਸਟਮਾਰਟਮ ਨੂੰ ਲੈ ਕੇ ਕੋਈ ਸਹਿਮਤੀ ਨਹੀਂ ਬਣੀ। ਉਨ੍ਹਾਂ ਨੇ ਸੋਸ਼ਲ ਮੀਡੀਆ 'ਤੇ ਪੋਸਟਮਾਰਟਮ ਅਤੇ ਮੋਰਚਾ ਦੋਫਾੜ ਹੋਣ ਸਬੰਧੀ ਚੱਲ ਰਹੀਆਂ ਖ਼ਬਰਾਂ ਦਾ ਵੀ ਖੰਡਨ ਕੀਤਾ ਤੇ ਸਪਸ਼ਟ ਕੀਤਾ ਕਿ ਉਹ ਸਾਰੇ ਇਕਜੁੱਟ ਹਨ ਤੇ ਸਾਰੇ ਫ਼ੈਸਲੇ ਇਕਜੁੱਟਤਾ ਨਾਲ ਹੀ ਲਏ ਜਾ ਰਹੇ ਹਨ।
‎
‎
‎ਧਰਨੇ ਨੂੰ ਸੰਬੋਧਨ ਕਰਦਿਆਂ ਪਰਵਿੰਦਰ ਸਿੰਘ ਝੋਟਾ ਦੇ ਪਿਤਾ ਨੇ ਕਿਹਾ ਕਿ ਜਦੋਂ ਤਕ ਉਨ੍ਹਾਂ ਦੀਆਂ ਮੰਗਾਂ ਮੰਨੀਆਂ ਨਹੀਂ ਜਾਂਦੀਆਂ, ਉਦੋਂ ਤਕ ਧਰਨਾ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ 'ਨਾ ਮੈਂ ਪਿੱਛੇ ਹਟਾਂਗਾ, ਨਾ ਝੁਕਾਂਗਾ ਤੇ ਨਾ ਹੀ ਵਿਕਾਂਗਾ।' ਉਨ੍ਹਾਂ ਕਿਹਾ ਕਿ ਪਰਿਵਾਰ ਕੋਈ ਵੀ ਫ਼ੈਸਲਾ ਐਕਸ਼ਨ ਕਮੇਟੀ ਤੇ ਸੰਗਤ ਦੀ ਸਹਿਮਤੀ ਤੋਂ ਬਗੈਰ ਨਹੀਂ ਲਵੇਗਾ। ਉਨ੍ਹਾਂ ਨੇ ਕਿਹਾ ਕਿ ਭਾਨਾ ਸਿੱਧੂ ਉਨ੍ਹਾਂ ਦੇ ਪੁੱਤਾਂ ਵਰਗਾ ਹੈ ਤੇ ਸੋਸ਼ਲ ਮੀਡੀਆ 'ਤੇ ਮੋਰਚਾ ਦੋਫਾੜ ਹੋਣ ਦੀਆਂ ਜੋ ਖ਼ਬਰਾਂ ਚੱਲ ਰਹੀਆਂ ਹਨ, ਉਹ ਬੇਬੁਨਿਆਦ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀਆਂ ਵੀਡੀਓਜ਼ ਨੂੰ ਸੋਸ਼ਲ ਮੀਡੀਆ 'ਤੇ ਤੋੜ-ਮਰੋੜ ਕੇ ਪੇਸ਼ ਕੀਤਾ ਜਾ ਰਿਹਾ ਹੈ।
‎
‎ਇਸ ਮੌਕੇ ਐਕਸ਼ਨ ਕਮੇਟੀ ਦੇ ਮੈਂਬਰ ਲੱਖਾ ਸਿਧਾਣਾ ਨੇ ਕਿਹਾ ਕਿ ਪੋਸਟਮਾਰਟਮ ਨੂੰ ਲੈ ਕੇ ਪਰਿਵਾਰ ਤੇ ਐਕਸ਼ਨ ਕਮੇਟੀ ਦੀ ਪ੍ਰਸ਼ਾਸਨ ਨਾਲ ਕੋਈ ਸਹਿਮਤੀ ਨਹੀਂ ਬਣੀ। ਉਨ੍ਹਾਂ ਕਿਹਾ ਕਿ ਕੋਈ ਫ਼ੈਸਲਾ ਪਰਿਵਾਰ ਵੱਲੋਂ ਹੀ ਲਿਆ ਜਾਵੇਗਾ ਤੇ ਉਹ ਸਭ ਨੂੰ ਮਨਜ਼ੂਰ ਹੋਵੇਗਾ। ਇਸ ਮੌਕੇ ਉਨ੍ਹਾਂ ਇਹ ਵੀ ਆਖ਼ਿਆ ਕਿ ਸੋਸ਼ਲ ਮੀਡੀਆ 'ਤੇ ਇਹ ਵੀ ਅਫ਼ਵਾਹਾਂ ਫ਼ੈਲਾਈਆਂ ਜਾ ਰਹੀਆਂ ਹਨ ਕਿ ਉਨ੍ਹਾਂ ਨੂੰ ਮੋਰਚੇ ਵਿਚੋਂ ਕੱਢ ਦਿੱਤਾ ਗਿਆ ਹੈ, ਪਰ ਅਜਿਹਾ ਕੁੱਝ ਨਹੀਂ ਹੋਇਆ, ਅਸੀਂ ਸਾਰੇ ਇਕਜੁੱਟ ਹਾਂ।
‎
‎ਜਨਤਕ ਕੀਤੀਆਂ ਜਾਣਗੀਆਂ ਨਸ਼ਿਆਂ ਕਾਰਨ ਮਰਨ ਵਾਲਿਆਂ ਦੀਆਂ ਲਿਸਟਾਂ
‎
‎ਆਪਣੇ ਸੰਬੋਧਨ ਦੌਰਾਨ ਲੱਖਾ ਸਿਧਾਣਾ ਨੇ ਦੱਸਿਆ ਕਿ ਐਕਸ਼ਨ ਕਮੇਟੀ ਵੱਲੋਂ ਕੁਝ ਦਿਨ ਪਹਿਲਾਂ ਨੰਬਰ ਜਾਰੀ ਕੀਤੇ ਗਏ ਸਨ ਤੇ ਲੋਕਾਂ ਨੂੰ ਆਖ਼ਿਆ ਗਿਆ ਸੀ ਕਿ ਉਹ ਆਪਣੇ ਪਿੰਡ ਵਿਚ ਨਸ਼ਿਆਂ ਕਾਰਨ ਮਰੇ ਮੁੰਡਿਆਂ ਦੇ ਵੇਰਵੇ ਸਾਂਝੇ ਕਰਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਨੰਬਰਾਂ 'ਤੇ ਸੈਂਕੜੇ ਪਿੰਡਾਂ ਵਿਚੋਂ ਲਿਸਟਾਂ ਆਈਆਂ ਹਨ, ਜਿੱਥੇ ਨਸ਼ਿਆਂ ਨਾਲ ਨੌਜਵਾਨਾਂ ਦੀਆਂ ਮੌਤਾਂ ਹੋਈਆਂ ਹਨ। ਉਨ੍ਹਾਂ ਕਿਹਾ ਕਿ ਮਾਝੇ ਦੇ ਇੱਕੋ ਪਿੰਡ ਵਿਚੋਂ 100 ਮੁੰਡਾ ਨਸ਼ੇ ਨਾਲ ਮਰਿਆ ਹੈ। ਉਨ੍ਹਾਂ ਕਿਹਾ ਕਿ ਜਲਦੀ ਹੀ ਇਹ ਵੇਰਵੇ ਜਨਤਕ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਨਸ਼ਿਆਂ ਨਾਲ ਸਾਡੀਆਂ ਨਸਲਾਂ ਖ਼ਤਮ ਕੀਤੀਆਂ ਜਾ ਰਹੀਆਂ ਹਨ, ਇਸ ਲਈ ਇਸ ਖ਼ਿਲਾਫ਼ ਇਕਜੁੱਟ ਹੋ ਕੇ ਲੜਣ ਦੀ ਲੋੜ ਹੈ।
📲Get App